ਪੁਲਸ ਨੂੰ ਫੋਨ ਕਰਕੇ PM ਮੋਦੀ ਨੂੰ ਧਮਕੀ ਦੇਣ ਵਾਲੀ ਔਰਤ ਹਿਰਾਸਤ ’ਚ

Thursday, Nov 28, 2024 - 05:32 PM (IST)

ਮੁੰਬਈ (ਭਾਸ਼ਾ) - ਮੁੰਬਈ ਪੁਲਸ ਨੂੰ ਫੋਨ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦੇਣ ਦੇ ਦੋਸ਼ ਵਿਚ ਮਾਨਸਿਕ ਤੌਰ ’ਤੇ ਅਸਥਿਰ ਔਰਤ (34) ਨੂੰ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਬੁੱਧਵਾਰ ਨੂੰ ਸਿਟੀ ਪੁਲਸ ਕੰਟਰੋਲ ਰੂਮ (ਪੀ.ਸੀ.ਆਰ.) ਵਿਚ ਧਮਕੀ ਨਾਲ ਸਬੰਧਤ ਇਕ ਫੋਨ ਆਇਆ ਸੀ।

ਇਹ ਵੀ ਪੜ੍ਹੋ -  'ਰੁਕੋ-ਰੁਕੋ'! ਪ੍ਰਿਯੰਕਾ ਗਾਂਧੀ ਲਈ ਫੋਟੋਗ੍ਰਾਫਰ ਬਣੇ ਰਾਹੁਲ, ਸੰਸਦ 'ਚ ਦਿਖਾਈ ਦਿੱਤੀ ਭੈਣ-ਭਰਾ ਦੀ ਅਨੋਖੀ ਸਾਂਝ

ਧਮਕੀ ਵਾਲਾ ਫੋਨ ਪੱਛਮੀ ਉਪਨਗਰ ਦੇ ਅੰਬੋਲੀ ਤੋਂ ਆਉਣ ਦੇ ਸੰਕੇਤ ਮਿਲੇ ਸਨ, ਜਿਸ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕਰ ਲਿਆ। ਅਧਿਕਾਰੀ ਨੇ ਦੱਸਿਆ ਕਿ ਮੁੰਬਈ ਪੁਲਸ ਦੀ ਇਕ ਟੀਮ ਨੇ ਕਾਲ ਕਰਨ ਵਾਲੀ ਔਰਤ ਨੂੰ ਟਰੇਸ ਕੀਤਾ ਅਤੇ ਪੁੱਛਗਿੱਛ ਲਈ ਉਸ ਨੂੰ ਹਿਰਾਸਤ 'ਚ ਲੈ ਲਿਆ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਬਾਅਦ ਔਰਤ ਮਾਨਸਿਕ ਤੌਰ 'ਤੇ ਅਸਥਿਰ ਪਾਈ ਗਈ ਅਤੇ ਇਸ ਕਾਲ ਨੂੰ 'ਮਜ਼ਾਕ' ਕਰਾਰ ਦਿੱਤਾ ਗਿਆ। ਅਧਿਕਾਰੀ ਨੇ ਦੱਸਿਆ ਕਿ ਔਰਤ ਖ਼ਿਲਾਫ਼ ਪਹਿਲਾਂ ਕੋਈ ਅਪਰਾਧਿਕ ਮਾਮਲਾ ਨਹੀਂ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - December Holidays List: ਅਗਲੇ ਮਹੀਨੇ ਹੋਣਗੀਆਂ ਕਈ ਛੁੱਟੀਆਂ, ਚੈੱਕ ਕਰ ਲਓ ਸੂਚੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News