ਪੁੱਤ ਦੇ ਕੁਟਾਪੇ ਦੀ ਖ਼ਬਰ ਸੁਣ ਪਿਓ ਨੇ ਪਤਨੀ ਨੂੰ ਫ਼ੋਨ ''ਤੇ ਪਾਈ ਝਾੜ, ਗੁੱਸੇ ''ਚ ਆਈ ਔਰਤ ਨੇ ਫ਼ਿਰ ਜੋ ਕੀਤਾ...
Monday, Mar 24, 2025 - 05:21 PM (IST)

ਨੈਸ਼ਨਲ ਡੈਸਕ- ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ਤੋਂ ਇਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਔਰਤ ਨੇ ਪਰਿਵਾਰਕ ਝਗੜੇ ਕਾਰਨ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਘਟਨਾ ਕਾਰਨ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ ਤੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਜਾਣਕਾਰੀ ਅਨੁਸਾਰ ਇਹ ਘਟਨਾ ਜ਼ਿਲ੍ਹੇ ਦੇ ਬਿਦੂਪੁਰ ਥਾਣਾ ਖੇਤਰ ਦੇ ਮਝੌਲੀ ਪਿੰਡ ਵਿੱਚ ਵਾਪਰੀ, ਜਿੱਥੇ ਇਕ ਔਰਤ ਆਪਣੀ ਧੀ ਅਤੇ ਮਤਰੇਏ ਪੁੱਤਰ ਨਾਲ ਘਰ ਵਿੱਚ ਰਹਿੰਦੀ ਸੀ, ਜਦਕਿ ਉਸ ਦਾ ਪਤੀ ਬਾਹਰ ਕੰਮ ਕਰਦਾ ਹੈ। ਦੱਸਿਆ ਜਾ ਰਿਹਾ ਹੈ ਕਿ ਔਰਤ ਨੇ ਕਿਸੇ ਗੱਲ ਨੂੰ ਲੈ ਕੇ ਆਪਣੇ ਮਤਰੇਏ ਪੁੱਤਰ ਦੀ ਕੁੱਟਮਾਰ ਕੀਤੀ ਸੀ। ਪੁੱਤਰ ਦੀ ਕੁੱਟਮਾਰ ਤੋਂ ਗੁੱਸੇ ਵਿੱਚ ਆਏ ਪਿਤਾ ਨੇ ਫ਼ੋਨ 'ਤੇ ਆਪਣੀ ਪਤਨੀ ਨੂੰ ਝਿੜਕਿਆ ਸੀ, ਜਿਸ ਤੋਂ ਦੁਖੀ ਹੋ ਕੇ ਔਰਤ ਨੇ ਫਾਹਾ ਲੈ ਕੇ ਆਪਣੀ ਜੀਵਨੀਲੀਲਾ ਸਮਾਪਤ ਕਰ ਲਈ।
ਇਹ ਵੀ ਪੜ੍ਹੋ- Europe ਦਾ ਖ਼ੂਬਸੂਰਤ ਦੇਸ਼ ਲੋਕਾਂ ਨੂੰ ਵਸਣ ਲਈ ਦੇ ਰਿਹੈ 92 ਲੱਖ ਰੁਪਏ, ਪਰ ਇਹ ਹੈ Twist
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਤੇ ਪੁਲਸ ਨੇ ਮ੍ਰਿਤਕਾ ਦੀ ਲਾਸ਼ ਕਬਜ਼ੇ 'ਚ ਲੈ ਕੇ ਉਸ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕਾ ਦੀ ਪਛਾਣ ਬਿਊਟੀ ਕੁਮਾਰੀ (28) ਵਜੋਂ ਹੋਈ ਹੈ, ਜੋ ਕਿ ਮਝੌਲੀ ਪਿੰਡ ਦੇ ਵਸਨੀਕ ਮਧੁਰੇਸ਼ ਰਾਏ ਦੀ ਪਤਨੀ ਸੀ।
ਇਹ ਵੀ ਪੜ੍ਹੋ- ਕਰਨਲ ਬਾਠ ਦੀ ਕੁੱਟਮਾਰ ਦੇ ਮਾਮਲੇ 'ਚ Mrs ਬਾਠ ਦਾ ਵੱਡਾ ਬਿਆਨ ; 'ਕਿਸੇ ਵੀ ਕੀਮਤ 'ਤੇ...'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e