ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਆਉਣਗੇ 1,000 ਰੁਪਏ

Thursday, Dec 12, 2024 - 02:13 PM (IST)

ਨਵੀਂ ਦਿੱਲੀ- 'ਮਹਿਲਾ ਸਨਮਾਨ ਯੋਜਨਾ' ਨੂੰ ਕੈਬਨਿਟ ਤੋਂ ਮਨਜ਼ੂਰੀ ਮਿਲ ਗਈ ਹੈ। ਇਸ ਯੋਜਨਾ ਤਹਿਤ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਦੀ ਵਿੱਤੀ ਮਦਦ ਦਿੱਤੀ ਜਾਵੇਗੀ। ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਯਾਨੀ ਕਿ ਵੀਰਵਾਰ ਨੂੰ ਇਹ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੇ ਆਪਣਾ ਵਾਅਦਾ ਪੂਰਾ ਕਰਦਿਆਂ 'ਮਹਿਲਾ ਸਨਮਾਨ ਯੋਜਨਾ' ਨੂੰ ਮਨਜ਼ੂਰੀ ਦੇ ਦਿੱਤੀ ਹੈ। ਦਿੱਲੀ ਦੀ ਹਰ ਔਰਤ ਦੇ ਬੈਂਕ ਅਕਾਊਂਟ 'ਚ ਹਰ ਮਹੀਨੇ 1,000-1,000 ਰੁਪਏ ਪਾਏ ਜਾਣਗੇ। ਇਹ ਯੋਜਨਾ ਲਾਗੂ ਹੋ ਗਈ ਹੈ। ਇਸ ਲਈ ਔਰਤਾਂ ਨੂੰ ਰਜਿਸਟ੍ਰੇਸ਼ਨ ਕਰਨੀ ਹੋਵੇਗੀ। ਕੇਜਰੀਵਾਲ ਨੇ ਇਸ ਦੇ ਨਾਲ ਹੀ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਦਿੱਲੀ ਸਰਕਾਰ ਔਰਤਾਂ ਲਈ ਮਹੀਨਾਵਾਰ ਵਿੱਤੀ ਸਹਾਇਤਾ 1,000 ਰੁਪਏ ਤੋਂ ਵਧਾ ਕੇ 2,100 ਰੁਪਏ ਕਰੇਗੀ।

ਇਹ ਵੀ ਪੜ੍ਹੋ- ਪਹਾੜਾਂ 'ਚ ਬਰਫ਼ਬਾਰੀ ਕਾਰਨ ਠਰ ਰਿਹੈ ਪੰਜਾਬ, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ ਮੌਸਮ

ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਲਾਭ ਮਿਲੇਗਾ। ਇਸ ਦੇ ਲਈ ਚਾਲੂ ਵਿੱਤੀ ਸਾਲ 'ਚ 2000 ਕਰੋੜ ਰੁਪਏ ਦਾ ਬਜਟ ਦੀ ਵਿਵਸਥਾ ਵੀ ਕੀਤਾ ਗਿਆ ਸੀ। ਇਸ ਤਹਿਤ ਅੱਧੀ ਆਬਾਦੀ ਨੂੰ ਮਜ਼ਬੂਤ ਬਣਾਇਆ ਜਾਵੇਗਾ। ਆਮ ਆਦਮੀ ਪਾਰਟੀ (ਆਪ) ਨੇ ਭਰੋਸਾ ਪ੍ਰਗਟਾਇਆ ਕਿ ਦਿੱਲੀ ਦੀਆਂ ਔਰਤਾਂ ਦੀ ਸੁਰੱਖਿਆ ਅਤੇ ਸਨਮਾਨ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਸਾਰੇ ਦਿੱਲੀ ਵਾਸੀਆਂ ਨੂੰ ਭਗਵਾਨ ਰਾਮ ਦਾ ਆਸ਼ੀਰਵਾਦ ਮਿਲੇਗਾ। 

 

ਇਹ ਵੀ ਪੜ੍ਹੋ-  ਵਿਆਹ ਮੌਕੇ ਖੁਸ਼ੀ 'ਚ ਕੀਤੇ ਫਾਇਰ, 13 ਸਾਲਾ ਬੱਚੀ ਦੀ ਮੌਤ

ਕਿਸ ਨੂੰ ਮਿਲੇਗਾ ਯੋਜਨਾ ਦਾ ਲਾਭ?

18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1000 ਰੁਪਏ ਦਿੱਤੇ ਜਾਣਗੇ।
ਉਹ ਔਰਤਾਂ ਜੋ ਫਿਲਹਾਲ ਸਰਕਾਰ ਦੀ ਕਿਸੇ ਪੈਨਸ਼ਨ ਸਕੀਮ ਦਾ ਹਿੱਸਾ ਨਹੀਂ ਹਨ, ਉਹ ਇਸ ਯੋਜਨਾ ਲਈ ਯੋਗ ਹੋਣਗੀਆਂ।
ਸਰਕਾਰੀ ਮੁਲਾਜ਼ਮ ਨਹੀਂ। ਇਨਕਮ ਟੈਕਸ ਦਾ ਭੁਗਤਾਨ ਨਹੀਂ ਕਰਦੀਆਂ ਹਨ।
ਯੋਜਨਾ ਲਈ ਯੋਗ ਔਰਤ ਨੂੰ ਇਕ ਫਾਰਮ ਭਰ ਕੇ ਸਵੈ-ਘੋਸ਼ਣਾ ਪੱਤਰ ਦੇਣਾ ਹੋਵੇਗਾ ਕਿ ਉਹ ਕਿਸੇ ਸਰਕਾਰੀ ਸਕੀਮ ਦਾ ਹਿੱਸਾ ਨਹੀਂ ਹੈ, ਸਰਕਾਰੀ ਕਰਮਚਾਰੀ ਨਹੀਂ ਹੈ ਅਤੇ ਆਮਦਨ ਕਰ ਦਾਤਾ ਨਹੀਂ ਹੈ।
ਫਾਰਮ ਦੇ ਨਾਲ ਹਰ ਔਰਤ ਨੂੰ ਆਧਾਰ ਕਾਰਡ ਅਤੇ ਬੈਂਕ ਖਾਤੇ ਦੀ ਜਾਣਕਾਰੀ ਦੇਣੀ ਹੋਵੇਗੀ।

ਇਹ ਵੀ ਪੜ੍ਹੋ- ਭਾਰੀ ਮੀਂਹ ਦਾ ਕਹਿਰ, 11 ਜ਼ਿਲ੍ਹਿਆਂ 'ਚ ਸਕੂਲ ਬੰਦ


 


Tanu

Content Editor

Related News