ਜਨਾਨੀ ਦੀ ਬਿਨਾਂ ਕੱਪੜਿਆਂ ਤੋਂ ਲਾਸ਼ ਬਰਾਮਦ, ਸਰੀਰ ''ਤੇ ਹੈਵਾਨੀਅਤ ਦੇ ਨਿਸ਼ਾਨ, ਅੱਖਾਂ ਵੀ ਕੱਢੀਆਂ

Tuesday, Oct 13, 2020 - 09:06 AM (IST)

ਜਨਾਨੀ ਦੀ ਬਿਨਾਂ ਕੱਪੜਿਆਂ ਤੋਂ ਲਾਸ਼ ਬਰਾਮਦ, ਸਰੀਰ ''ਤੇ ਹੈਵਾਨੀਅਤ ਦੇ ਨਿਸ਼ਾਨ, ਅੱਖਾਂ ਵੀ ਕੱਢੀਆਂ

ਬਾਂਦਾ : ਬਾਂਦਾ 'ਚ ਇਕ 27 ਸਾਲਾ ਜਨਾਨੀ ਦੀ ਬਿਨਾਂ ਕੱਪੜਿਆਂ ਤੋਂ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਜਨਾਨੀ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਉਸ ਨਾਲ ਹੋਈ ਹੈਵਾਨੀਅਤ ਨੂੰ ਬਿਆਨ ਕਰ ਰਹੇ ਹਨ। ਫ਼ਿਲਹਾਲ ਮੌਕੇ 'ਤੇ ਪੁੱਜੀ ਪੁਲਸ ਵਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਸਾਬਕਾ ਅਕਾਲੀ ਆਗੂ ਦੀ ਕਰਤੂਤ: ਪਾਰਟੀ ਬਾਰੇ ਗੱਲਬਾਤ ਕਰਨ ਲਈ ਸੱਦ ਕੇ ਖਿੱਚੀਆਂ ਅਸ਼ਲੀਲ ਤਸਵੀਰਾਂ

ਮਾਮਲਾ ਬਦੌਸਾ ਥਾਣੇ ਦੇ ਇਲਾਕੇ ਦੇ ਪਿੰਡ ਦੀ ਦੱਸੀ ਜਾ ਰਹੀ ਹੈ, ਜਿਥੇ ਸੋਮਵਾਰ ਸਵੇਰੇ ਇਕ 27 ਸਾਲਾ ਜਨਾਨੀ ਦੀ ਖੇਤ 'ਚੋਂ ਲਾਸ਼ ਬਰਾਮਦ ਹੋਈ। ਉਸ ਦੇ ਸਰੀਰ 'ਤੇ ਸੱਟਾਂ ਦੇ ਕਈ ਨਿਸ਼ਾਨ ਸਨ। ਚਸ਼ਮਦੀਦਾਂ ਮੁਤਾਬਕ ਜਨਾਨੀਆਂ ਦੀ ਅੱਖਾਂ ਵੀ ਕੱਢੀਆਂ ਹੋਈਆਂ ਸਨ। ਪੁਲਸ ਨੇ ਸ਼ੱਕ ਜਾਹਿਰ ਕੀਤਾ ਕਿ ਜਨਾਨੀ ਦੇ ਪਤੀ ਸਮੇਤ ਸਹੁਰਾ ਪਰਿਵਾਰ ਨੂੰ ਕਤਲ ਨੂੰ ਅੰਜ਼ਾਮ ਦਿੱਤਾ ਹੈ। ਫ਼ਿਲਹਾਲ ਉਸ ਦਾ ਪਤੀ ਫ਼ਰਾਰ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਕਤ ਜਨਾਨੀ ਦੀ ਲਾਸ਼ ਘਰ ਤੋਂ 500 ਮੀਟਰ ਦੀ ਦੂਰੀ ਤੋਂ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਲਾਕਾ ਵਾਸੀਆਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਮ੍ਰਿਤਕਾ ਆਪਣੀ ਸੱਸ ਨਾਲ ਵਿਵਾਦ ਚੱਲ ਰਿਹਾ ਸੀ। ਘਟਨਾ ਤੋਂ ਬਾਅਦ ਉਸ ਦਾ ਪਤੀ ਵੀ ਫ਼ਰਾਰ ਹੈ।ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਹ ਵੀ ਪੜ੍ਹੋ : ਵੱਡੀ ਵਾਰਦਾਤ : ਪੈਟਰੋਲ ਪੰਪ ਮਾਲਕ ਦੇ ਪੁੱਤ ਦਾ ਗੋਲੀ ਮਾਰ ਕੇ ਕਤਲ


author

Baljeet Kaur

Content Editor

Related News