ਅਰੁਣਾਚਲ ਦੀਆਂ ਔਰਤਾਂ ''ਤੇ ਨਸਲੀ ਟਿੱਪਣੀ ਕਰਨ ਵਾਲੇ ਪਤੀ-ਪਤਨੀ ਗ੍ਰਿਫ਼ਤਾਰ

Wednesday, Feb 25, 2026 - 04:12 PM (IST)

ਅਰੁਣਾਚਲ ਦੀਆਂ ਔਰਤਾਂ ''ਤੇ ਨਸਲੀ ਟਿੱਪਣੀ ਕਰਨ ਵਾਲੇ ਪਤੀ-ਪਤਨੀ ਗ੍ਰਿਫ਼ਤਾਰ

ਨਵੀਂ ਦਿੱਲੀ- ਦਿੱਲੀ ਦੀ ਇਕ ਅਦਾਲਤ ਨੇ ਪੂਰਬ-ਉੱਤਰ ਦੀਆਂ ਤਿੰਨ ਔਰਤਾਂ 'ਤੇ ਨਸਲੀ ਟਿੱਪਣੀ ਕਰਨ ਦੇ ਦੋਸ਼ੀ ਇਕ ਜੋੜੇ ਨੂੰ ਬੁੱਧਵਾਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ। ਜੋੜੇ ਨੂੰ ਬੁੱਧਵਾਰ ਨੂੰ ਮੈਜਿਸਟ੍ਰੇਟ ਭਾਨੂ ਪ੍ਰਤਾਪ ਸਿੰਘ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ 11 ਮਾਰਚ ਤੱਕ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ। ਦਿੱਲੀ ਪੁਲਸ ਨੇ ਦੱਖਣੀ ਦਿੱਲੀ ਦੇ ਮਾਲਵੀਯ ਨਗਰ ਇਲਾਕੇ 'ਚ ਪੂਰਬ-ਉੱਤਰ ਦੀਆਂ ਰਹਿਣ ਵਾਲੀਆਂ ਆਪਣੀ ਤਿੰਨ ਗੁਆਂਢਣਾਂ 'ਤੇ ਨਸਲੀ ਟਿੱਪਣੀ ਕਰਨ ਦੇ ਦੋਸ਼ 'ਚ ਬੁੱਧਵਾਰ ਨੂੰ ਰੂਬੀ ਜੈਨ ਅਤੇ ਉਸ ਦੇ ਪਤੀ ਹਰਸ਼ ਨੂੰ ਗ੍ਰਿਫ਼ਤਾਰ ਕੀਤਾ ਸੀ।

ਮਾਲਵੀਯ ਨਗਰ ਪੁਲਸ ਥਾਣੇ 'ਚ ਦਰਜ ਐੱਫਆਈਆਰ ਦੀ ਜਾਂਚ ਤੋਂ ਬਾਅਦ ਜੋੜੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਸ ਅਨੁਸਾਰ 20 ਫਰਵਰੀ ਨੂੰ ਕਿਰਾਏ ਦੇ ਮਕਾਨ 'ਚ ਮੁਰੰਮਤ ਕੰਮ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਰੂਬੀ ਜੈਨ ਨੇ ਅਰੁਣਾਚਲ ਪ੍ਰਦੇਸ਼ ਦੀਆਂ ਤਿੰਨ ਔਰਤਾਂ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕੀਤੀਆਂ। ਪੁਲਸ ਨੇ ਐੱਫਆਈਆਰ 'ਚ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ (ਅੱਤਿਆਚਾਰ ਰੋਕਥਾਮ) ਐਕਟ ਦੀ ਧਾਰਾ ਨੂੰ ਵੀ ਸ਼ਾਮਲ ਕੀਤਾ ਹੈ। ਪੁਲਸ ਨੇ ਦੱਸਿਆ ਕਿ ਸ਼ੁਰੂ 'ਚ ਮਾਮਲਾ ਭਾਰਤੀ ਨਿਆਂ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਦੇ ਅਧੀਨ ਦਰਜ ਕੀਤਾ ਗਿਆ ਸੀ, ਜਿਨ੍ਹਾਂ 'ਚ ਅਪਰਾਧਕ ਧਮਕੀ, ਔਰਤ ਦੇ ਮਾਣ ਦਾ ਅਪਮਾਨ ਅਤੇ ਵੱਖ-ਵੱਖ ਸਮੂਹਾਂ ਵਿਚਾਲੇ ਦੁਸ਼ਮਣੀ ਫੈਲਾਉਣ ਨਾਲ ਸੰਬੰਧਤ ਦੋਸ਼ ਸ਼ਾਮਲ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News