ਮਹਿਲਾ ਬਿੱਲ ਛੇਤੀ ਹੋਵੇ ਲਾਗੂ, SC ਅਤੇ OBC ਲਈ ਰਾਖਵੇਂਕਰਨ ਦੀ ਵਿਵਸਥਾ ਰਹੇ: ਸੋਨੀਆ ਗਾਂਧੀ

Wednesday, Sep 20, 2023 - 12:17 PM (IST)

ਨਵੀਂ ਦਿੱਲੀ- ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਬੁੱਧਵਾਰ ਨੂੰ ਸਰਕਾਰ ਨੂੰ ਅਪੀਲ ਕੀਤੀ ਕਿ 'ਨਾਰੀ ਸ਼ਕਤੀ ਵੰਦਨ ਬਿੱਲ' ਦੇ ਕਾਨੂੰਨ ਬਣਨ ਨਾਲ ਇਸ ਨੂੰ ਛੇਤੀ ਤੋਂ ਛੇਤੀ ਲਾਗੂ ਕੀਤਾ ਜਾਵੇ। ਸੋਨੀਆ ਮੁਤਾਬਕ ਇਸ ਬਿੱਲ ਨੂੰ ਲਾਗੂ ਕਰਨ 'ਚ ਦੇਰੀ ਭਾਰਤ ਦੀਆਂ ਔਰਤਾਂ ਨਾਲ ਘੋਰ ਨਾ-ਇਨਸਾਫੀ ਹੋਵੇਗੀ। ਉਨ੍ਹਾਂ ਨੇ ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਔਰਤਾਂ ਲਈ 33 ਫ਼ੀਸਦੀ ਸੀਟਾਂ ਰਾਖਵੀਆਂ ਕਰਨ ਦੀ ਵਿਵਸਥਾ ਵਾਲੇ ਸੰਵਿਧਾਨ ਬਿੱਲ 2023 ਦਾ ਸਮਰਥਨ ਕੀਤਾ ਅਤੇ ਇਹ ਵੀ ਕਿਹਾ ਕਿ ਜਾਤੀ ਜਨਗਣਨਾ ਕਰਵਾ ਕੇ ਇਸ ਵਿਚ ਅਨੁਸੂਚਿਤ ਜਾਤੀ (SC),  ਅਨੁਸੂਚਿਤ ਜਨਜਾਤੀ (ST) ਅਤੇ ਹੋਰ ਪਿਛੜੇ ਵਰਗਾਂ (OBC) ਦੀਆਂ ਔਰਤਾਂ ਲਈ ਰਾਖਵੇਂਕਰਨ ਦੀ ਵਿਵਸਥਾ ਕੀਤੀ ਜਾਵੇ। 

ਇਹ ਵੀ ਪੜ੍ਹੋ- PM ਟਰੂਡੋ ਦੇ ਬਿਆਨ ਮਗਰੋਂ ਭਾਰਤ ਦੀ ਸਖ਼ਤ ਕਾਰਵਾਈ, ਕੈਨੇਡੀਅਨ ਰਾਜਦੂਤ ਨੂੰ ਕੀਤਾ ਤਲਬ

ਸੋਨੀਆ ਨੇ ਕਿਹਾ ਕਿ ਪਿਛਲੇ 13 ਸਾਲਾਂ ਤੋਂ ਔਰਤਾਂ ਆਪਣੀ ਸਿਆਸੀ ਭਾਗੀਦਾਰੀ ਦੀ ਉਡੀਕ ਕਰ ਰਹੀਆਂ ਹਨ, ਹੁਣ ਕੁਝ ਹੋਰ ਸਾਲ ਤੱਕ ਉਡੀਕ ਕਰਨ ਲਈ ਕਿਹਾ ਜਾ ਰਿਹਾ ਹੈ। ਇਸ ਬਿੱਲ ਨੂੰ ਤੁਰੰਤ ਅਮਲ 'ਚ ਲਿਆਂਦਾ ਜਾਵੇ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਜਾਤੀ ਜਨਗਣਨਾ ਕਰਵਾ ਕੇ ਐੱਸ. ਸੀ., ਐੱਸ. ਟੀ. ਅਤੇ ਓ. ਬੀ. ਸੀ. ਔਰਤਾਂ ਲਈ ਰਾਖਵੇਂਕਰਨ ਦੀ ਵਿਵਸਥਾ ਕੀਤੀ ਜਾਵੇ। ਇਸ ਲਈ ਜੋ ਕਦਮ ਚੁੱਕਣੇ ਜ਼ਰੂਰੀ ਹਨ, ਉਸ ਨੂੰ ਚੁੱਕਣਾ ਚਾਹੀਦਾ ਹੈ। ਸੋਨੀਆ ਗਾਂਧੀ ਦਾ ਕਹਿਣਾ ਸੀ ਕਿ ਇਸ ਬਿੱਲ ਨੂੰ ਲਾਗੂ ਕਰਨ ਵਿਚ ਦੇਰੀ ਕਰਨਾ ਭਾਰਤ ਦੀਆਂ ਔਰਤਾਂ ਨਾਲ ਘੋਰ ਨਾ-ਇਨਸਾਫੀ ਹੈ। ਮੇਰੀ ਮੰਗ ਹੈ ਕਿ ਇਸ ਬਿੱਲ ਦੇ ਰਾਹ ਦੀਆਂ ਰੁਕਾਵਟਾਂ ਨੂੰ ਦੂਰ ਕਰਦੇ ਹੋਏ ਛੇਤੀ ਤੋਂ ਛੇਤੀ ਲਾਗੂ ਕੀਤਾ ਜਾਵੇ।

ਇਹ ਵੀ ਪੜ੍ਹੋ-  ਅੱਜ ਦੇਸ਼ ਨੂੰ ਮਿਲੇਗੀ ਨਵੀਂ ਸੰਸਦ, ਮਹਿਲਾ ਰਾਖਵਾਂਕਰਨ ਬਿੱਲ 'ਤੇ ਸੋਨੀਆ ਗਾਂਧੀ ਨੇ ਕਿਹਾ- ਇਹ ਆਪਣਾ ਹੈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Tanu

Content Editor

Related News