ਹਰ ਮਹੀਨੇ ਔਰਤਾਂ ਦੇ ਖਾਤੇ ''ਚ ਆਉਣਗੇ 2500 ਰੁਪਏ, ਰੇਖਾ ਸਰਕਾਰ ਦਾ ਵੱਡਾ ਐਲਾਨ
Tuesday, Jul 07, 2026 - 02:54 PM (IST)
ਨਵੀਂ ਦਿੱਲੀ : ਦਿੱਲੀ ਦੀ ਰੇਖਾ ਗੁਪਤਾ ਦੀ ਸਰਕਾਰ ਨੇ ਔਰਤਾਂ ਦੀ ਵਿੱਤੀ ਸਹਾਇਤਾ ਨੂੰ ਲੈ ਕੇ ਇਕ ਵੱਡਾ ਐਲਾਨ ਕਰ ਦਿੱਤਾ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਦਿੱਲੀ ਸਰਕਾਰ ਆਪਣੀ ਪ੍ਰਸਤਾਵਿਤ 'ਮਹਿਲਾ ਸਮ੍ਰਿਧੀ ਯੋਜਨਾ' (ਜਿਸ ਦੇ ਤਹਿਤ ਯੋਗ ਔਰਤਾਂ ਨੂੰ 2,500 ਰੁਪਏ ਦੀ ਮਹੀਨਾਵਾਰ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ) ਦਾ ਨਾਮ ਬਦਲ ਕੇ 'ਦਿੱਲੀ ਲਕਸ਼ਮੀ ਯੋਜਨਾ' ਰੱਖ ਸਕਦੀ ਹੈ। ਇਸ ਦੀ ਜਾਣਕਾਰੀ ਸੂਤਰਾਂ ਵਲੋਂ ਮਿਲੀ ਹੈ।
ਪੜ੍ਹੋ ਇਹ ਵੀ - 7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ ਲੈ ਕੇ ਕਰ 'ਤੀ ਭਵਿੱਖਬਾਣੀ
ਦਿੱਲੀ ਸਰਕਾਰ ਵੱਲੋਂ 28 ਅਗਸਤ ਯਾਨੀ ਰੱਖੜੀ ਵਾਲੇ ਦਿਨ ਮਹਿਲਾ ਸਮ੍ਰਿੱਧੀ ਯੋਜਨਾ ਨੂੰ ਰਸਮੀ ਤੌਰ 'ਤੇ ਸ਼ੁਰੂ ਕਰਨ ਦੀ ਉਮੀਦ ਹੈ। ਇਸ ਯੋਜਨਾ ਦੇ ਤਹਿਤ 21 ਤੋਂ 60 ਸਾਲ ਦੀ ਉਮਰ ਵਰਗ ਦੀਆਂ ਯੋਗ ਔਰਤਾਂ ਨੂੰ ਪ੍ਰਤੀ ਮਹੀਨਾ 2,500 ਰੁਪਏ ਮਿਲਣਗੇ। ਸੂਤਰ ਨੇ ਦੱਸਿਆ ਕਿ ਸਰਕਾਰ ਨੇ ਇਸ ਯੋਜਨਾ ਲਈ ਇੱਕ ਰਜਿਸਟ੍ਰੇਸ਼ਨ ਪੋਰਟਲ ਵੀ ਬਣਾਇਆ ਹੈ ਅਤੇ ਔਰਤਾਂ ਦੀ ਸੁਰੱਖਿਆ ਨੂੰ ਵਧਾਉਣ ਲਈ ਇੱਕ ਮੋਬਾਈਲ ਐਪ ਲਾਂਚ ਕਰਨ ਦੀ ਯੋਜਨਾ ਬਣਾਈ ਹੈ। ਇਹ ਯੋਜਨਾ 2025 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਦੇ ਮੁੱਖ ਵਾਅਦਿਆਂ ਵਿੱਚੋਂ ਇੱਕ ਸੀ।
ਪੜ੍ਹੋ ਇਹ ਵੀ - ਮੁੜ ਬਹਾਲ ਕਰੋ ਕਾਕਰੋਚ ਜਨਤਾ ਪਾਰਟੀ ਦਾ 'X' ਅਕਾਉਂਟ, ਦਿੱਲੀ ਹਾਈ ਕੋਰਟ ਵਲੋਂ ਨਿਰਦੇਸ਼ ਜਾਰੀ
ਉਮੀਦ ਕੀਤੀ ਜਾ ਰਹੀ ਹੈ ਕਿ ਇਸ ਯੋਜਨਾ ਨਾਲ ਰਾਜਧਾਨੀ ਵਿੱਚ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੀਆਂ ਕਰੀਬ 17 ਲੱਖ ਔਰਤਾਂ ਨੂੰ ਫਾਇਦਾ ਹੋਵੇਗਾ। ਮੁੱਖ ਮੰਤਰੀ ਰੇਖਾ ਗੁਪਤਾ ਦੀ ਅਗਵਾਈ ਵਾਲਾ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਇਸ ਯੋਜਨਾ ਨੂੰ ਲਾਗੂ ਕਰੇਗਾ। ਇਸ ਸਕੀਮ ਦਾ ਐਲਾਨ ਪਹਿਲਾਂ 1 ਜੂਨ ਨੂੰ ਹੋਣ ਦੀ ਉਮੀਦ ਸੀ। ਹਾਲਾਂਕਿ, ਸਰਕਾਰ ਦੇ ਨਾਮ ਬਦਲਣ ਦੇ ਫੈਸਲੇ ਕਾਰਨ ਇਸਦੀ ਸ਼ੁਰੂਆਤ ਵਿੱਚ ਦੇਰੀ ਹੋਈ। ਸੂਤਰਾਂ ਨੇ ਦੱਸਿਆ ਕਿ ਰਜਿਸਟ੍ਰੇਸ਼ਨ ਪੋਰਟਲ ਤਿਆਰ ਕਰ ਲਿਆ ਗਿਆ ਹੈ ਅਤੇ ਇਸ ਯੋਜਨਾ ਦੇ ਰਸਮੀ ਤੌਰ 'ਤੇ ਸ਼ੁਰੂ ਹੋਣ ਤੋਂ ਥੋੜ੍ਹੀ ਦੇਰ ਬਾਅਦ ਹੀ ਇਸਨੂੰ ਲਾਂਚ ਕੀਤੇ ਜਾਣ ਦੀ ਸੰਭਾਵਨਾ ਹੈ।
ਪੜ੍ਹੋ ਇਹ ਵੀ - ਸਿਰਫ਼ 4 ਦਿਨਾਂ 'ਚ 90% ਪਿਘਲ ਗਿਆ ਅਮਰਨਾਥ ਗੁਫਾ ਦਾ ਸ਼ਿਵਲਿੰਗ, ਸਾਹਮਣੇ ਆਈ ਹੈਰਾਨੀਜਨਕ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
