ਵੱਡੀ ਖੁਸ਼ਖ਼ਬਰੀ! ਇਨ੍ਹਾਂ ਔਰਤਾਂ ਨੂੰ ਮਿਲੇਗਾ ਲਾਡਲੀ ਭੈਣ ਯੋਜਨਾ ਦਾ ਲਾਭ

Saturday, Oct 12, 2024 - 03:07 PM (IST)

ਨੈਸ਼ਨਲ ਡੈਸਕ : ਮਹਾਰਾਸ਼ਟਰ ਦੀ ਲਾਡਲੀ ਭੈਣ ਯੋਜਨਾ ਨੂੰ ਲੈ ਕੇ ਸਰਕਾਰ ਨੇ ਅਹਿਮ ਐਲਾਨ ਕੀਤਾ ਹੈ। ਇਸ ਯੋਜਨਾ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਕਾਰਨ ਔਰਤਾਂ ਨੂੰ ਆਰਥਿਕ ਤੌਰ 'ਤੇ ਸਸ਼ਕਤ ਬਣਾਉਣ ਦਾ ਉਦੇਸ਼ ਹੋਰ ਵੀ ਮਜ਼ਬੂਤ ​​ਹੋ ਗਿਆ ਹੈ। ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ 1 ਜੁਲਾਈ, 2024 ਤੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਦਾ ਉਦੇਸ਼ ਰਾਜ ਦੀਆਂ ਔਰਤਾਂ ਅਤੇ ਭੈਣਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ।

ਇਹ ਵੀ ਪੜ੍ਹੋ - ਦੁਸਹਿਰੇ 'ਤੇ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਰਜ਼ੀ ਦੀ ਆਖ਼ਰੀ ਤਰੀਕ ਵਧਾਈ ਗਈ
ਸੂਬਾ ਸਰਕਾਰ ਨੇ ਲਾਡਲੀ ਭੈਣ ਯੋਜਨਾ ਦੇ ਤਹਿਤ ਬਿਨੈ ਕਰਨ ਦੀ ਆਖਰੀ ਮਿਤੀ ਵਿਚ ਵਾਧਾ ਕਰਦੇ ਹੋਏ ਇਹ 15 ਅਕਤੂਬਰ 2024 ਤੱਕ ਵਧਾ ਦਿੱਤੀ ਹੈ। ਪਹਿਲਾਂ ਇਹ ਮਿਤੀ 30 ਸਤੰਬਰ ਸੀ ਪਰ ਹੁਣ ਸਾਰੀਆਂ ਯੋਗ ਔਰਤਾਂ ਇਸ ਮਿਤੀ ਤੱਕ ਅਪਲਾਈ ਕਰ ਸਕਦੀਆਂ ਹਨ। ਮੁੱਖ ਮੰਤਰੀ ਨੇ ਸਾਰੀਆਂ ਯੋਗ ਔਰਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਮੇਂ ਸਿਰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਾਉਣ ਤਾਂ ਜੋ ਉਹ ਇਸ ਸਕੀਮ ਦਾ ਲਾਭ ਲੈ ਸਕਣ।

ਸਕੀਮ ਵੇਰਵੇ
ਲਾਡਲੀ ਭੈਣ ਯੋਜਨਾ ਦਾ ਉਦੇਸ਼ ਉਹਨਾਂ ਔਰਤਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ, ਜੋ ਆਰਥਿਕ ਤੌਰ 'ਤੇ ਕਮਜ਼ੋਰ ਹਨ। ਇਸ ਸਕੀਮ ਦੇ ਤਹਿਤ 21 ਤੋਂ 65 ਸਾਲ ਦੀ ਉਮਰ ਦੀਆਂ ਵਿਆਹੁਤਾ, ਤਲਾਕਸ਼ੁਦਾ ਅਤੇ ਬੇਸਹਾਰਾ ਔਰਤਾਂ ਨੂੰ ਹਰ ਮਹੀਨੇ 1500 ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਯੋਗਤਾ ਲਈ ਇਹ ਯਕੀਨੀ ਕੀਤਾ ਗਿਆ ਹੈ ਕਿ ਬਿਨੈਕਾਰ ਦੀ ਸਾਲਾਨਾ ਪਰਿਵਾਰਕ ਆਮਦਨ 2.5 ਲੱਖ ਰੁਪਏ ਤੋਂ ਘੱਟ ਹੋਵੇ।

ਇਹ ਵੀ ਪੜ੍ਹੋ - ਭਿਆਨਕ ਸੜਕ ਹਾਦਸਾ, 3 ਦੋਸਤਾਂ ਦੀ ਦਰਦਨਾਕ ਮੌਤ, ਕਾਰ ਦੇ ਹੋਏ 3 ਹਿੱਸੇ

 2 ਕਰੋੜ ਤੋਂ ਵੱਧ ਔਰਤਾਂ ਕਰ ਚੁੱਕੀਆਂ ਨੇ ਅਪਲਾਈ
ਇਸ ਯੋਜਨਾ ਲਈ ਹੁਣ ਤੱਕ 2 ਕਰੋੜ 30 ਲੱਖ ਔਰਤਾਂ ਨੇ ਅਪਲਾਈ ਕੀਤਾ ਹੈ। ਇਨ੍ਹਾਂ ਵਿੱਚੋਂ ਕਈ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਪਹਿਲਾਂ ਹੀ ਪੈਸੇ ਜਮ੍ਹਾਂ ਹੋ ਚੁੱਕੇ ਹਨ। ਇਸ ਯੋਜਨਾ ਦੀ ਪਹਿਲੀ ਕਿਸ਼ਤ ਦੀ ਵੰਡ ਰੱਖੜੀ ਦੇ ਮੌਕੇ 'ਤੇ ਸ਼ੁਰੂ ਕੀਤੀ ਗਈ ਸੀ, ਜਿਸ ਤੋਂ ਬਾਅਦ ਔਰਤਾਂ ਦੇ ਖਾਤਿਆਂ 'ਚ ਪੈਸੇ ਜਮ੍ਹਾ ਹੋਣੇ ਸ਼ੁਰੂ ਹੋ ਗਏ ਹਨ। ਸੀਐਮ ਸ਼ਿੰਦੇ ਨੇ ਕਿਹਾ ਕਿ ਹੁਣ ਤੱਕ ਔਰਤਾਂ ਦੇ ਖਾਤਿਆਂ ਵਿੱਚ 5 ਕਿਸ਼ਤਾਂ ਜਮ੍ਹਾਂ ਹੋ ਚੁੱਕੀਆਂ ਹਨ। ਕੁੱਲ ਮਿਲਾ ਕੇ ਸਰਕਾਰ ਨੇ ਕਰੀਬ 17 ਹਜ਼ਾਰ ਕਰੋੜ ਰੁਪਏ ਸਿੱਧੇ ਤੌਰ 'ਤੇ ਭੈਣਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ 'ਚ ਭੇਜ ਦਿੱਤੇ ਹਨ। ਇਹ ਸਕੀਮ ਔਰਤਾਂ ਲਈ ਵਿੱਤੀ ਸੁਰੱਖਿਆ ਦਾ ਮਾਧਿਅਮ ਬਣ ਰਹੀ ਹੈ।

ਇਹ ਵੀ ਪੜ੍ਹੋ - '150000 ਰੁਪਏ ਦੇ ਫਿਰ ਕਰਾਂਗਾ ਪਿਓ ਦਾ ਅੰਤਿਮ ਸੰਸਕਾਰ', ਇਕੌਲਤੇ ਪੁੱਤ ਨੇ ਮਾਂ ਅੱਗੇ ਰੱਖੀ ਮੰਗ

ਅਰਜ਼ੀ ਦੀ ਪ੍ਰਕਿਰਿਆ
ਇਸ ਸਕੀਮ ਲਈ ਅਪਲਾਈ ਕਰਨ ਵਾਲੀਆਂ ਔਰਤਾਂ ਨੂੰ ਇਹ ਧਿਆਨ ਵਿੱਚ ਰੱਖਣਾ ਹੋਵੇਗਾ ਕਿ ਅਰਜ਼ੀਆਂ ਸਿਰਫ਼ ਆਂਗਣਵਾੜੀ ਕੇਂਦਰਾਂ ਰਾਹੀਂ ਹੀ ਭਰੀਆਂ ਜਾ ਸਕਦੀਆਂ ਹਨ। ਇਸ ਲਈ ਚਾਹਵਾਨ ਔਰਤਾਂ ਨੂੰ ਆਪਣੇ ਨਜ਼ਦੀਕੀ ਆਂਗਣਵਾੜੀ ਕੇਂਦਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਹਨ ਕਿ ਅਪਲਾਈ ਕਰਨ ਵਾਲੀਆਂ ਔਰਤਾਂ ਨੂੰ ਆਪਣੇ ਦਸਤਾਵੇਜ਼ ਪੂਰੀ ਤਰ੍ਹਾਂ ਅਤੇ ਸਹੀ ਢੰਗ ਨਾਲ ਤਿਆਰ ਕਰਨੇ ਹੋਣਗੇ ਤਾਂ ਜੋ ਬਿਨੈ ਪ੍ਰਕਿਰਿਆ ਵਿੱਚ ਕੋਈ ਦਿੱਕਤ ਨਾ ਆਵੇ।

ਨਵੀਂ ਐਪਲੀਕੇਸ਼ਨ ਲਈ ਮੌਕਾ
ਹੁਣ ਉਨ੍ਹਾਂ ਔਰਤਾਂ ਨੂੰ ਵੀ ਅਪਲਾਈ ਕਰਨ ਦਾ ਮੌਕਾ ਦਿੱਤਾ ਗਿਆ ਹੈ, ਜੋ ਪਹਿਲਾਂ ਕਿਸੇ ਕਾਰਨ ਅਪਲਾਈ ਨਹੀਂ ਕਰ ਸਕੀਆਂ ਸਨ ਜਾਂ ਜਿਨ੍ਹਾਂ ਦੀਆਂ ਅਰਜ਼ੀਆਂ ਗਲਤ ਜਾਣਕਾਰੀ ਕਾਰਨ ਰੱਦ ਹੋ ਗਈਆਂ ਸਨ। ਇਹ ਮੌਕਾ ਖ਼ਾਸ ਤੌਰ 'ਤੇ ਉਨ੍ਹਾਂ ਔਰਤਾਂ ਲਈ ਹੈ, ਜਿਨ੍ਹਾਂ ਦੇ ਦਸਤਾਵੇਜ਼ ਪੂਰੇ ਨਹੀਂ ਸਨ ਜਾਂ ਅਰਜ਼ੀ ਭਰਨ 'ਚ ਗਲਤੀ ਹੋਈ ਸੀ। ਪਰ ਯਾਦ ਰੱਖੋ, ਨਵੀਂ ਅਰਜ਼ੀ ਭਰਨ ਤੋਂ ਪਹਿਲਾਂ ਸਾਰੇ ਦਸਤਾਵੇਜ਼ਾਂ ਵਿੱਚ ਸੁਧਾਰ ਕਰਨਾ ਜ਼ਰੂਰੀ ਹੈ।

ਇਹ ਵੀ ਪੜ੍ਹੋ - ਵਿਸ਼ਵਾਸ ਜਾਂ ਅੰਧਵਿਸ਼ਵਾਸ! ਦੇਵੀ ਦੀ ਮੂਰਤੀ ਅੱਗੇ ਨੌਜਵਾਨ ਨੇ ਵੱ.ਢ ਲਿਆ ਗਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News