ਔਰਤਾਂ ਨੂੰ ਮਿਲਣਗੇ 1000 ਰੁਪਏ, ਜਲਦੀ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ

Saturday, Nov 30, 2024 - 10:51 AM (IST)

ਔਰਤਾਂ ਨੂੰ ਮਿਲਣਗੇ 1000 ਰੁਪਏ, ਜਲਦੀ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ

ਨਵੀਂ ਦਿੱਲੀ : ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰਾਸ਼ਟਰੀ ਰਾਜਧਾਨੀ ਵਿੱਚ ਔਰਤਾਂ ਨੂੰ 1,000 ਰੁਪਏ ਦਾ ਮਹੀਨਾਵਾਰ ਮਾਣ ਭੱਤਾ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਦੇ ਤਹਿਤ ਰਜਿਸਟ੍ਰੇਸ਼ਨ ਜਲਦੀ ਸ਼ੁਰੂ ਹੋ ਜਾਵੇਗੀ। ਉੱਤਰ-ਪੂਰਬੀ ਦਿੱਲੀ ਦੇ ਬੁਰਾੜੀ 'ਚ 'ਆਪ' ਦੀ ਪਦਯਾਤਰਾ ਮੁਹਿੰਮ ਦੌਰਾਨ ਇਸ ਯੋਜਨਾ ਬਾਰੇ ਬੋਲਦਿਆਂ ਕੇਜਰੀਵਾਲ ਨੇ ਕਿਹਾ ਕਿ ਮਹਿਲਾ ਬਿਨੈਕਾਰ ਰਾਸ਼ਟਰੀ ਰਾਜਧਾਨੀ ਦੀ ਰਜਿਸਟਰਡ ਵੋਟਰ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ - ਮਾਤਾ-ਪਿਤਾ ਦੀ ਮੌਤ ਤੋਂ ਬਾਅਦ ਇਹ ਮੈਂਬਰ ਹੁੰਦਾ ਪੈਨਸ਼ਨ ਲੈਣ ਦਾ ਹੱਕਦਾਰ, ਜਾਣੋ ਸ਼ਰਤਾਂ

ਮਾਰਚ ਵਿੱਚ ਪੇਸ਼ ਕੀਤੇ ਵਿੱਤੀ ਸਾਲ 2024-25 ਦੇ ਆਪਣੇ ਬਜਟ ਵਿੱਚ 'ਆਪ' ਦੀ ਅਗਵਾਈ ਵਾਲੀ ਸਰਕਾਰ ਨੇ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਦਾ ਐਲਾਨ ਕੀਤਾ ਸੀ, ਜਿਸ ਵਿਚ 2,000 ਕਰੋੜ ਰੁਪਏ ਦੇ ਖ਼ਰਚੇ ਨਾਲ 18 ਸਾਲ ਤੋਂ ਵੱਧ ਉਮਰ ਦੀ ਹਰੇਕ ਯੋਗ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਗਿਆ ਸੀ। ਕੇਜਰੀਵਾਲ ਨੇ ਮਾਰਚ ਲਈ ਇਕੱਠੀਆਂ ਹੋਈਆਂ ਔਰਤਾਂ ਨੂੰ ਕਿਹਾ, 'ਮੈਂ ਤੁਹਾਡੇ ਲਈ ਕੰਮ ਕਰ ਰਿਹਾ ਹਾਂ...ਜਲਦੀ ਹੀ ਤੁਹਾਡੇ ਖਾਤੇ ਵਿਚ 1000 ਰੁਪਏ ਪ੍ਰਤੀ ਮਹੀਨਾ ਜਮ੍ਹਾਂ ਹੋ ਜਾਣਗੇ। ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਬਹੁਤ ਜਲਦੀ ਸ਼ੁਰੂ ਕਰ ਦਿੱਤੀ ਜਾਵੇਗੀ।'

ਇਹ ਵੀ ਪੜ੍ਹੋ - ਸਰਕਾਰ ਦਾ ਵੱਡਾ ਫ਼ੈਸਲਾ: ਸਕੂਲ ਬੰਦ ਕਰਨ ਦੇ ਹੁਕਮ

ਉਹਨਾਂ ਨੇ ਕਿਹਾ, 'ਸਿਰਫ਼ ਇੱਕ ਸ਼ਰਤ ਹੈ। ਬਿਨੈਕਾਰ ਦਿੱਲੀ ਵਿੱਚ ਇੱਕ ਰਜਿਸਟਰਡ ਵੋਟਰ ਹੋਣਾ ਚਾਹੀਦਾ ਹੈ। ਜੋ ਨਹੀਂ ਹਨ, ਉਹਨਾਂ ਦੀ ਸਥਾਨਕ ਵਿਧਾਇਕ ਮਦਦ ਕਰਨਗੇ।' ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਹਮਲਾ ਕਰਦੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੀਆਂ 22 ਰਾਜਾਂ 'ਚ ਸਰਕਾਰਾਂ ਹਨ, ਫਿਰ ਵੀ ਉਹ ਇਨ੍ਹਾਂ 'ਚੋਂ ਕਿਸੇ ਵੀ ਰਾਜ 'ਚ ਲੋਕਾਂ ਨੂੰ ਮੁਫਤ ਅਤੇ ਨਿਰਵਿਘਨ ਬਿਜਲੀ, ਚੰਗੇ ਸਕੂਲ ਜਾਂ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਅਸਮਰੱਥ ਹੈ। ਇਸ ਵਾਰ ਕੇਜਰੀਵਾਲ ਨੇ ਆਪਣੀ ਚੋਣ ਮੁਹਿੰਮ 'ਆਪ' ਦੀ ਅਗਵਾਈ ਵਾਲੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਛੇ ਮੁਫ਼ਤ ਸਹੂਲਤਾਂ 'ਤੇ ਕੇਂਦਰਿਤ ਕੀਤੀ ਹੈ। ਇਸ ਮੁੱਦੇ 'ਤੇ ਭਾਜਪਾ ਨੂੰ ਘੇਰਨ ਦੀ ਕੋਸ਼ਿਸ਼ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਵਿਰੋਧੀ ਪਾਰਟੀ ਜਿਸ ਨੂੰ 'ਮੁਫ਼ਤ ਰੇਵੜੀ' ਕਹਿ ਰਹੀ ਹੈ, ਉਹ ਆਪਣੇ ਟੈਕਸ ਦੇ ਪੈਸੇ ਨਾਲ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਮੁਫਤ ਸਹੂਲਤਾਂ ਤੋਂ ਇਲਾਵਾ ਹੋਰ ਕੁਝ ਨਹੀਂ ਹੈ।

ਇਹ ਵੀ ਪੜ੍ਹੋ - MRI ਮਸ਼ੀਨ 'ਚ ਪਿਆ ਮਰੀਜ਼ ਮਲਣ ਲੱਗਾ ਜਰਦਾ, ਵੀਡੀਓ ਵਾਇਰਲ, ਡਾਕਟਰ ਤੇ ਲੋਕ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News