ਭਾਰਤ ''ਚ ਪਿਛਲੇ 6 ਸਾਲਾਂ ''ਚ ਔਰਤਾਂ ਲਈ ਵਧੇ ਰੁ਼ਜ਼ਗਾਰ ਦੇ ਮੌਕੇ

Tuesday, Nov 19, 2024 - 07:14 PM (IST)

ਨਵੀਂ ਦਿੱਲੀ- ਭਾਰਤ ਵਿੱਚ ਔਰਤਾਂ ਜ਼ਿਆਦਾ ਕਮਾਈ ਕਰ ਰਹੀਆਂ ਹਨ ਅਤੇ ਹੈਰਾਨੀ ਦੀ ਗੱਲ ਹੈ ਕਿ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਨੂੰ ਨੌਕਰੀਆਂ ਦੇ ਬਿਹਤਰ ਮੌਕੇ ਵੀ ਮਿਲ ਰਹੇ ਹਨ। ਇਨ੍ਹਾਂ ਖੇਤਰਾਂ ਵਿੱਚ ਨਿੱਜੀ ਅਤੇ ਜਨਤਕ ਖੇਤਰ ਦੋਵੇਂ ਸ਼ਾਮਲ ਹਨ। ਪਿਛਲੇ 6 ਸਾਲਾਂ ਵਿੱਚ ਵੱਖ-ਵੱਖ ਖੇਤਰਾਂ ਵਿੱਚ ਵੱਖ-ਵੱਖ ਤਰ੍ਹਾਂ ਦੇ ਰੁਜ਼ਗਾਰ ਵਿੱਚ ਔਰਤਾਂ ਦੀ ਵਰਕਫੋਰਸ ਵਿੱਚ ਵਾਧਾ ਹੋਇਆ ਹੈ। ਕੇਂਦਰ ਦੇ ਅੰਕੜਾ ਮੰਤਰਾਲਾ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਈ ਰਿਪੋਰਟ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ: ਪਹਿਲਾਂ ਤਕਨੀਕੀ ਖਰਾਬੀ, ਫਿਰ ਐਮਰਜੈਂਸੀ ਲੈਂਡਿੰਗ; ਥਾਈਲੈਂਡ 'ਚ 80 ਘੰਟਿਆਂ ਤੋਂ ਫਸੇ ਏਅਰ ਇੰਡੀਆ ਦੇ ਯਾਤਰੀ

ਮੰਤਰਾਲਾ ਦੇ ਅੰਕੜੇ ਔਰਤਾਂ ਦੀ ਆਮਦਨ ਵਿਚ ਲਗਾਤਾਰ ਵਾਧੇ ਨੂੰ ਵੀ ਦਰਸਾਉਂਦੇ ਹਨ। ਇਸ ਤੋਂ ਇਲਾਵਾ ਪੇਂਡੂ ਖੇਤਰਾਂ ਤੋਂ ਕੰਮ ਕਰਨ ਵਾਲੇ ਕਰਮਚਾਰੀਆਂ ਵਿੱਚ ਔਰਤਾਂ ਦੀ ਭਾਗੀਦਾਰੀ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਇਸ ਦਾ ਕਾਰਨ ਇਹ ਹੈ ਕਿ ਪਿੰਡਾਂ ਵਿੱਚ ਵਧੇਰੇ ਔਰਤਾਂ ਆਰਥਿਕ ਗਤੀਵਿਧੀਆਂ ਵਿੱਚ ਸ਼ਾਮਲ ਹੋ ਰਹੀਆਂ ਹਨ। ਪੀਰੀਓਡਿਕ ਲੇਬਰ ਫੋਰਸ ਸਰਵੇ (PLFS) ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਪਿਛਲੇ 6 ਸਾਲਾਂ ਵਿੱਚ ਭਾਰਤੀ ਨੌਕਰੀ ਬਾਜ਼ਾਰ ਵਿੱਚ ਕਾਫ਼ੀ ਸੁਧਾਰ ਹੋਇਆ ਹੈ।

ਇਹ ਵੀ ਪੜ੍ਹੋ: ਭਾਰਤ ਆਉਣਗੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ, ਜਲਦ ਹੋਵੇਗਾ ਤਾਰੀਖ਼ਾਂ ਦਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


cherry

Content Editor

Related News