ਬਾਬਾ ਰਾਮਦੇਵ ਨੇ ਔਰਤਾਂ ਦੇ ਪਹਿਰਾਵੇ ਨੂੰ ਲੈ ਕੇ ਦਿੱਤਾ ਵਿਵਾਦਿਤ ਬਿਆਨ

Saturday, Nov 26, 2022 - 10:58 AM (IST)

ਬਾਬਾ ਰਾਮਦੇਵ ਨੇ ਔਰਤਾਂ ਦੇ ਪਹਿਰਾਵੇ ਨੂੰ ਲੈ ਕੇ ਦਿੱਤਾ ਵਿਵਾਦਿਤ ਬਿਆਨ

ਠਾਣੇ (ਵਾਰਤਾ)- ਯੋਗ ਗੁਰੂ ਬਾਬਾ ਰਾਮਦੇਵ ਨੇ ਇਕ ਵਾਰ ਫਿਰ ਔਰਤਾਂ ਵਲੋਂ ਪਹਿਨੇ ਜਾਣ ਵਾਲੇ ਪਹਿਰਾਵੇ ’ਤੇ ਟਿੱਪਣੀ ਕਰਦਿਆਂ ਵਿਵਾਦਿਤ ਬਿਆਨ ਦਿੱਤਾ ਹੈ। ਮੁਫ਼ਤ ਯੋਗਾ ਸਿਖਲਾਈ ਪ੍ਰੋਗਰਾਮ ਨੂੰ ਸੰਬੋਧਿਤ ਕਰਦਿਆਂ ਰਾਮਦੇਵ ਨੇ ਕਿਹਾ ਕਿ ਔਰਤਾਂ ਸਾੜ੍ਹੀ ’ਚ ਚੰਗੀਆਂ ਲੱਗਦੀਆਂ ਹਨ, ਉਹ ਸਲਵਾਰ ਸੂਟ ’ਚ ਵੀ ਚੰਗੀਆਂ ਲੱਗਦੀਆਂ ਹਨ ਅਤੇ ਮੈਨੂੰ ਲੱਗਦਾ ਹੈ ਕਿ ਉਹ ਬਿਨਾਂ ਕੁਝ ਪਹਿਨੇ ਵੀ ਚੰਗੀਆਂ ਲੱਗਦੀਆਂ ਹਨ।

ਇਹ ਵੀ ਪੜ੍ਹੋ : ਕੇਜਰੀਵਾਲ ਦਾ ਵੱਡਾ ਹਮਲਾ, ਇਕ ਦਿਨ ਲਈ CBI-ED ਮੈਨੂੰ ਸੌਂਪ ਦਿਓ, ਅੱਧੀ ਭਾਜਪਾ ਜੇਲ੍ਹ 'ਚ ਹੋਵੇਗੀ

ਜਿਸ ਸਮੇਂ ਬਾਬਾ ਰਾਮਦੇਵ ਇਹ ਬਿਆਨ ਦੇ ਰਹੇ ਸਨ, ਉਸ ਸਮੇਂ ਬਾਲਾਸਾਹਿਬਚੀ ਸ਼ਿਵ ਸੈਨਾ ਦੇ ਸੰਸਦ ਮੈਂਬਰ ਸ਼੍ਰੀਕਾਂਤ ਅਤੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੇ ਪੁੱਤਰ ਅਤੇ ਭਾਰਤੀ ਜਨਤਾ ਪਾਰਟੀ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਪਤਨੀ ਅੰਮ੍ਰਿਤਾ ਫੜਨਵੀਸ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਮੰਚ ’ਤੇ ਮੌਜੂਦ ਸਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News