ਮਹਿਲਾ ਰਾਖਵਾਂਕਰਨ ਨੂੰ ਲੈ ਕੇ ਰਾਹੁਲ ਗਾਂਧੀ ਨੇ ਵਿੰਨ੍ਹਿਆ PM ਮੋਦੀ ''ਤੇ ਨਿਸ਼ਾਨਾ

09/22/2023 1:37:54 PM

ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਦੋਸ਼ ਲਗਾਇਆ ਕਿ ਜਾਤੀ ਆਧਾਰਤ ਜਨਗਣਨਾ ਤੋਂ ਧਿਆਨ ਭਟਕਾਉਣ ਲਈ ਮਹਿਲਾ ਰਾਖਵਾਂਕਰਨ ਬਿੱਲ ਪਾਸ ਕੀਤਾ ਗਿਆ ਹੈ, ਜੋ ਤੁਰੰਤ ਲਾਗੂ ਨਹੀਂ ਹੋ ਸਕਦਾ। ਰਾਹੁਲ ਨੇ ਕਿਹਾ ਕਿ ਸਰਕਾਰ ਨੂੰ ਮਹਿਲਾ ਰਾਖਵਾਂਕਰਨ ਬਿੱਲ ਤੁਰੰਤ ਲਾਗੂ ਕਰਨਾ ਚਾਹੀਦਾ। ਉਨ੍ਹਾਂ ਨੇ ਇਹ ਅਪੀਲ ਵੀ ਕੀਤੀ ਕਿ ਸਰਕਾਰ ਜਾਤੀ ਆਧਾਰਤ ਜਨਗਣਨਾ ਕਰਵਾਏ ਅਤੇ ਸਾਬਕਾ ਯੂ.ਪੀ.ਏ. ਸਰਕਾਰ ਦੇ ਸਮੇਂ ਹੋਈ ਜਾਤੀ ਗਨਗਣਨਾ ਦੇ ਅੰਕੜੇ ਜਾਰੀ ਕੀਤੇ ਜਾਣ।

ਇਹ ਵੀ ਪੜ੍ਹੋ : Breaking News: ਰਾਜ ਸਭਾ 'ਚ ਮਹਿਲਾ ਰਾਖਵਾਂਕਰਨ ਬਿੱਲ ਸਰਬਸੰਮਤੀ ਨਾਲ ਪਾਸ, ਹੱਕ 'ਚ ਪਈਆਂ 215 ਵੋਟਾਂ

ਉਨ੍ਹਾਂ ਕਿਹਾ,''ਔਰਤਾਂ ਨੂੰ ਰਾਖਵਾਂਕਰਨ ਅੱਜ ਹੀ ਦਿੱਤਾ ਜਾ ਸਕਦਾ ਹੈ ਪਰ ਸਰਕਾਰ ਉਹ ਨਹੀਂ ਕਰਨਾ ਚਾਹੁੰਦੀ ਹੈ। ਇਹ ਧਿਆਨ ਭਟਕਾਉਣ ਦੀ ਕੋਸ਼ਿਸ਼ ਹੈ। ਓ.ਬੀ.ਸੀ. ਦੀ ਜਨਗਣਨਾ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।'' ਕਾਂਗਰਸ ਨੇਤਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੱਸਣਾ ਚਾਹੀਦਾ ਕਿ ਭਾਰਤ ਸਰਕਾਰ ਨੇ 90 ਸਕੱਤਰਾਂ 'ਚੋਂ ਸਿਰਫ਼ ਤਿੰਨ ਸਕੱਤਰ ਹੀ ਓ.ਬੀ.ਸੀ. ਵਰਗ ਤੋਂ ਕਿਉਂ ਹਨ? ਸੰਸਦ ਅਤੇ ਰਾਜਾਂ ਦੀਆਂ ਵਿਧਾਨ ਸਭਾਵਾਂ 'ਚ ਔਰਤਾਂ ਨੂੰ ਇਕ ਤਿਹਾਈ ਰਾਖਵਾਂਕਰਨ ਦੇਣ ਸੰਬੰਧੀ (128ਵਾਂ ਸੰਵਿਧਾਨ ਸੋਧ) ਬਿੱਲ, 2023 ਨੂੰ ਰਾਜ ਸਭਾ ਨੇ ਵੀਰਵਾਰ ਨੂੰ ਮਨਜ਼ੂਰੀ ਦੇ ਦਿੱਤੀ। ਇਸ ਦੇ ਨਾਲ ਹੀ ਇਸ ਬਿੱਲ ਨੂੰ ਸੰਸਦ ਦੀ ਮਨਜ਼ੂਰੀ ਮਿਲ ਗਈ। ਲੋਕ ਸਭਾ ਨੇ ਬੁੱਧਵਾਰ ਨੂੰ ਇਸ ਨੂੰ ਪਾਸ ਕੀਤਾ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News