Breaking News: ਰਾਜ ਸਭਾ 'ਚ ਮਹਿਲਾ ਰਾਖਵਾਂਕਰਨ ਬਿੱਲ ਸਰਬਸੰਮਤੀ ਨਾਲ ਪਾਸ, ਹੱਕ 'ਚ ਪਈਆਂ 215 ਵੋਟਾਂ
Thursday, Sep 21, 2023 - 10:40 PM (IST)
ਨਵੀਂ ਦਿੱਲੀ : ਮਹਿਲਾ ਰਿਜ਼ਰਵੇਸ਼ਨ ਬਿੱਲ ਯਾਨੀ ਨਾਰੀ ਸ਼ਕਤੀ ਵੰਦਨ ਐਕਟ ਦੇ ਲੋਕ ਸਭਾ 'ਚ ਪਾਸ ਹੋਣ ਤੋਂ ਬਾਅਦ ਅੱਜ ਰਾਜ ਸਭਾ 'ਚ ਇਸ 'ਤੇ ਚਰਚਾ ਹੋਈ। ਚਰਚਾ ਤੋਂ ਬਾਅਦ ਇਸ ਬਿੱਲ 'ਤੇ ਰਾਜ ਸਭਾ 'ਚ ਵੀ ਵੋਟਿੰਗ ਹੋਈ। ਇਸ ਬਿੱਲ ਦੇ ਹੱਕ ਵਿੱਚ 215 ਵੋਟਾਂ ਪਈਆਂ। ਇਸ ਬਿੱਲ ਨੂੰ ਹੁਣ ਰਾਜ ਸਭਾ ਨੇ ਵੀ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਹੈ। ਕਿਸੇ ਵੀ ਸੰਸਦ ਮੈਂਬਰ ਨੇ ਇਸ ਬਿੱਲ ਦੇ ਵਿਰੋਧ ਵਿੱਚ ਵੋਟ ਨਹੀਂ ਪਾਈ।
ਸਾਰੇ ਮੈਂਬਰਾਂ ਨੇ ਮਲਟੀਮੀਡੀਆ ਡਿਵਾਈਸਜ਼ ਰਾਹੀਂ ਆਪਣੀ ਵੋਟ ਪਾਈ। ਦੇਸ਼ ਦੀ ਰਾਜਨੀਤੀ 'ਤੇ ਵਿਆਪਕ ਪ੍ਰਭਾਵ ਪਾਉਣ ਵਾਲੇ ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਲੋਕ ਸਭਾ ਨੇ ਬੁੱਧਵਾਰ ਨੂੰ ਦੋ ਤਿਹਾਈ ਬਹੁਮਤ ਨਾਲ ਮਨਜ਼ੂਰੀ ਦੇ ਦਿੱਤੀ ਗਈ ਸੀ। ਇਸ ਬਿੱਲ ਨੂੰ ਦੋਵਾਂ ਸਦਨਾਂ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਇਸ ਨੂੰ ਰਾਸ਼ਟਰਪਤੀ ਕੋਲ ਭੇਜਿਆ ਜਾਵੇਗਾ। ਉੱਥੋਂ ਮਨਜ਼ੂਰੀ ਮਿਲਦੇ ਹੀ ਇਸ ਬਿੱਲ ਦਾ ਨਾਂ 'ਨਾਰੀ ਸ਼ਕਤੀ ਵੰਦਨ ਐਕਟ' ਹੋ ਜਾਵੇਗਾ।
ਇਹ ਵੀ ਪੜ੍ਹੋ : CM ਮਾਨ ਨੇ ਅਨੰਤਨਾਗ 'ਚ ਸ਼ਹੀਦ ਹੋਏ 2 ਬਹਾਦਰ ਜਵਾਨਾਂ ਦੇ ਵਾਰਿਸਾਂ ਨੂੰ 1-1 ਕਰੋੜ ਦੇ ਚੈੱਕ ਸੌਂਪਦਿਆਂ ਕਹੀ ਇਹ ਗੱਲ
ਇਕ ਦਿਨ ਪਹਿਲਾਂ ਹੀ ਸੰਸਦ ਅਤੇ ਵਿਧਾਨ ਸਭਾ ਵਿੱਚ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਵਾਲਾ ਇਹ ਬਿੱਲ ਲੋਕ ਸਭਾ ਵਿੱਚ ਪਾਸ ਹੋਇਆ ਸੀ। ਬਿੱਲ ਦੇ ਹੱਕ ਵਿੱਚ 454 ਵੋਟਾਂ ਪਈਆਂ ਸਨ, ਜਦੋਂ ਕਿ ਅਸਦੁਦੀਨ ਓਵੈਸੀ ਅਤੇ ਉਨ੍ਹਾਂ ਦੀ ਪਾਰਟੀ ਦੇ ਇਕ ਹੋਰ ਸੰਸਦ ਮੈਂਬਰ ਨੇ ਇਸ ਦੇ ਵਿਰੋਧ ਵਿੱਚ ਵੋਟ ਪਾਈ ਸੀ। ਲੋਕ ਸਭਾ 'ਚ ਬਿੱਲ ਪਾਸ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਸੀ ਕਿ ਉਹ ਲੋਕ ਸਭਾ 'ਚ ਇਸ ਬੇਮਿਸਾਲ ਸਮਰਥਨ ਨਾਲ ਬਿੱਲ ਪਾਸ ਹੁੰਦਾ ਦੇਖ ਕੇ ਖੁਸ਼ ਹਨ। 140 ਕਰੋੜ ਭਾਰਤੀਆਂ ਨੂੰ ਵਧਾਈਆਂ। ਮੈਂ ਉਨ੍ਹਾਂ ਸਾਰੇ ਰਾਜ ਸਭਾ ਸੰਸਦ ਮੈਂਬਰਾਂ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਨਾਰੀ ਸ਼ਕਤੀ ਵੰਦਨ ਐਕਟ ਲਈ ਵੋਟ ਕੀਤਾ।
ਵੋਟਿੰਗ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ 'ਚ ਬੋਲਦਿਆਂ ਕਿਹਾ ਕਿ ਸਿਰਫ ਬਿੱਲ ਰਾਹੀਂ ਨਾਰੀ ਸ਼ਕਤੀ ਨੂੰ ਵਿਸ਼ੇਸ਼ ਸਨਮਾਨ ਨਹੀਂ ਮਿਲ ਰਿਹਾ ਹੈ। ਇਸ ਬਿੱਲ ਪ੍ਰਤੀ ਸਾਰੀਆਂ ਸਿਆਸੀ ਪਾਰਟੀਆਂ ਦੀ ਹਾਂ-ਪੱਖੀ ਸੋਚ ਸਾਡੇ ਦੇਸ਼ ਦੀ ਨਾਰੀ ਸ਼ਕਤੀ ਨੂੰ ਨਵੀਂ ਊਰਜਾ ਦੇਵੇਗੀ। ਉਨ੍ਹਾਂ ਕਿਹਾ ਕਿ ਮਹਿਲਾ ਲੀਡਰਸ਼ਿਪ ਹੀ ਉੱਜਵਲ ਭਵਿੱਖ ਦੀ ਗਾਰੰਟੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8