ਮਹਿਲਾ ਰਾਖਵਾਂਕਰਨ ਨੂੰ ਲੈ ਕੇ ਲੋਕ ਸਭਾ 'ਚ ਬੋਲੇ ਪ੍ਰਧਾਨ ਮੰਤਰੀ ਮੋਦੀ, ਆਖੀ ਇਹ ਗੱਲ

Thursday, Apr 16, 2026 - 03:40 PM (IST)

ਮਹਿਲਾ ਰਾਖਵਾਂਕਰਨ ਨੂੰ ਲੈ ਕੇ ਲੋਕ ਸਭਾ 'ਚ ਬੋਲੇ ਪ੍ਰਧਾਨ ਮੰਤਰੀ ਮੋਦੀ, ਆਖੀ ਇਹ ਗੱਲ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਵਿੱਚ ਰਾਸ਼ਟਰ ਨਿਰਮਾਣ ਅਤੇ ਮਹਿਲਾਵਾਂ ਦੀ ਭੂਮਿਕਾ ਨੂੰ ਲੈ ਕੇ ਇੱਕ ਇਤਿਹਾਸਕ ਭਾਸ਼ਣ ਦਿੱਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਰਾਸ਼ਟਰ ਦੇ ਜੀਵਨ ਵਿੱਚ ਕੁਝ ਅਜਿਹੇ ਪਲ ਆਉਂਦੇ ਹਨ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਮਜ਼ਬੂਤ ਵਿਰਾਸਤ ਤਿਆਰ ਕਰਦੇ ਹਨ ਅਤੇ ਮਹਿਲਾ ਰਾਖਵੇਂਕਰਨ ਬਿੱਲ 'ਤੇ ਚਰਚਾ ਦਾ ਇਹ ਸਮਾਂ ਭਾਰਤੀ ਸੰਸਦ ਦੇ ਇਤਿਹਾਸ ਵਿੱਚ ਅਜਿਹਾ ਹੀ ਇੱਕ ਸੁਨਹਿਰੀ ਪਲ ਹੈ। ਪੀਐਮ ਮੋਦੀ ਨੇ ਕਿਹਾ ਕਿ ਜਿਨ੍ਹਾਂ ਸਿਆਸੀ ਪਾਰਟੀਆਂ ਨੇ ਅਤੀਤ ਵਿੱਚ ਔਰਤਾਂ ਨੂੰ ਉਨ੍ਹਾਂ ਦੇ ਹੱਕ ਦੇਣ ਦਾ ਵਿਰੋਧ ਕੀਤਾ ਸੀ, ਦੇਸ਼ ਦੀਆਂ ਮਹਿਲਾਵਾਂ ਨੇ ਚੋਣਾਂ ਵਿੱਚ ਉਨ੍ਹਾਂ ਦਾ 'ਬੁਰਾ ਹਾਲ' ਕਰਕੇ ਸਬਕ ਸਿਖਾਇਆ ਹੈ। 

ਇਹ ਵੀ ਪੜ੍ਹੋ - ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਵਿੱਚ 'ਨਾਰੀ ਸ਼ਕਤੀ ਵੰਦਨ ਬਿੱਲ' (ਮਹਿਲਾ ਰਾਖਵੇਂਕਰਨ ਵਿਧੇਯਕ) 'ਤੇ ਚਰਚਾ ਦੌਰਾਨ ਵਿਰੋਧੀ ਧਿਰਾਂ 'ਤੇ ਸ਼ਬਦੀ ਹਮਲਾ ਕੀਤਾ। ਪਿਛਲੇ ਕਈ ਦਹਾਕਿਆਂ ਤੋਂ ਮਹਿਲਾ ਰਾਖਵੇਂਕਰਨ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ। ਉਨ੍ਹਾਂ ਅਫਸੋਸ ਜਤਾਇਆ ਕਿ ਜੇਕਰ ਇਹ 25-30 ਸਾਲ ਪਹਿਲਾਂ ਲਾਗੂ ਹੋ ਜਾਂਦਾ ਤਾਂ ਅੱਜ ਤੱਕ ਇਸ ਵਿੱਚ ਕਈ ਸੁਧਾਰ ਹੋ ਚੁੱਕੇ ਹੁੰਦੇ। ਪੀਐਮ ਮੋਦੀ ਨੇ ਕਿਹਾ, "ਅਸੀਂ ਕਿਸਮਤ ਵਾਲੇ ਹਾਂ ਕਿ ਸਾਨੂੰ ਨਵੀਂ ਨੀਤੀ ਬਣਾਉਣ ਅਤੇ ਭਾਰਤੀ ਲੋਕਤੰਤਰ ਦੀ ਵਿਕਾਸ ਯਾਤਰਾ ਵਿੱਚ ਨਵਾਂ ਅਧਿਆਏ ਜੋੜਨ ਦਾ ਮੌਕਾ ਮਿਲਿਆ ਹੈ।" ਆਪਣੇ ਭਾਸ਼ਣ ਦੌਰਾਨ ਪੀਐਮ ਮੋਦੀ ਭਾਵੁਕ ਵੀ ਨਜ਼ਰ ਆਏ। 

ਇਹ ਵੀ ਪੜ੍ਹੋ - Cold Drink ਪੀਣ ਦੇ ਸ਼ੌਕਿਨ ਸਾਵਧਾਨ! ਬੋਤਲ ਖੋਲ੍ਹਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਨਹੀਂ ਤਾਂ...

ਪੀਐਮ ਮੋਦੀ ਨੇ ਕਿਹਾ, "ਮੈਂ ਬਹੁਤ ਹੀ ਪਿਛੜੇ ਸਮਾਜ ਵਿੱਚੋਂ ਆਉਂਦਾ ਹਾਂ। ਇਹ ਸਾਡੇ ਸੰਵਿਧਾਨ ਦੀ ਤਾਕਤ ਹੈ ਕਿ ਦੇਸ਼ ਨੇ ਮੇਰੇ ਵਰਗੇ ਵਿਅਕਤੀ ਨੂੰ ਇੰਨੀ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਮੈਂ ਦੇਸ਼ ਅਤੇ ਸੰਵਿਧਾਨ ਨਿਰਮਾਤਾਵਾਂ ਦਾ ਹਮੇਸ਼ਾ ਰਿਣੀ ਰਹਾਂਗਾ।" ਪੀਐਮ ਮੋਦੀ ਨੇ ਅਫਸੋਸ ਜਤਾਉਂਦਿਆਂ ਕਿਹਾ ਕਿ ਇਹ ਫੈਸਲਾ 25-30 ਸਾਲ ਪਹਿਲਾਂ ਹੀ ਲੈ ਲਿਆ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ, "ਜੇਕਰ ਇਹ ਵਿਚਾਰ ਪਹਿਲਾਂ ਲਾਗੂ ਹੋ ਜਾਂਦਾ ਤਾਂ ਅੱਜ ਤੱਕ ਇਹ ਪ੍ਰਕਿਰਿਆ ਪੂਰੀ ਤਰ੍ਹਾਂ ਪਰਿਪੱਕ ਹੋ ਚੁੱਕੀ ਹੁੰਦੀ। ਅਸੀਂ 'ਲੋਕਤੰਤਰ ਦੀ ਮਾਂ' (Mother of Democracy) ਹਾਂ ਅਤੇ ਸਾਡੀ ਹਜ਼ਾਰਾਂ ਸਾਲਾਂ ਦੀ ਵਿਕਾਸ ਯਾਤਰਾ ਵਿੱਚ ਔਰਤਾਂ ਨੂੰ ਨੀਤੀ ਨਿਰਧਾਰਨ ਵਿੱਚ ਸ਼ਾਮਲ ਕਰਨਾ ਇੱਕ ਵੱਡੀ ਦਿਸ਼ਾ ਤੈਅ ਕਰੇਗਾ।" ਪ੍ਰਧਾਨ ਮੰਤਰੀ ਨੇ ਸਾਰੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਇਤਿਹਾਸਕ ਮੌਕੇ ਨੂੰ ਹੱਥੋਂ ਨਾ ਜਾਣ ਦੇਣ ਅਤੇ ਮਿਲ ਕੇ ਦੇਸ਼ ਦੀ ਸ਼ਾਸਨ ਵਿਵਸਥਾ ਨੂੰ ਵਧੇਰੇ ਸੰਵੇਦਨਸ਼ੀਲ ਤੇ ਪ੍ਰਭਾਵਸ਼ਾਲੀ ਬਣਾਉਣ।

ਇਹ ਵੀ ਪੜ੍ਹੋ - 15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ ਕਰ 'ਤਾ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News