ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ ! ਚਲਾਈ ਜਾਵੇਗੀ Women Special Bus

Sunday, Jul 06, 2025 - 12:51 PM (IST)

ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ ! ਚਲਾਈ ਜਾਵੇਗੀ Women Special Bus

ਅੰਬਾਲਾ- ਸਰਕਾਰ ਵਲੋਂ ਔਰਤਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਦਰਅਸਲ ਸਰਕਾਰ ਨੇ ਔਰਤਾਂ ਲਈ ਵੱਖਰੀ ਵਿਸ਼ੇਸ਼ ਬੱਸ ਸੇਵਾ ਚਲਾਉਣ ਦਾ ਫ਼ੈਸਲਾ ਲਿਆ ਹੈ। ਇਸ ਨਾਲ ਔਰਤਾਂ ਵਿਚ ਖੁਸ਼ੀ ਦੀ ਲਹਿਰ ਹੈ। ਦਰਅਸਲ ਹਰਿਆਣਾ ਦੇ ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਅਨਿਲ ਵਿਜ ਨੇ ਔਰਤਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਅੱਜ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਅੰਬਾਲਾ ਤੋਂ ਮੁਲਾਣਾ ਤੱਕ ਔਰਤਾਂ ਲਈ ਵੱਖ ਤੋਂ ਵਿਸ਼ੇਸ਼ ਬੱਸ ਚਲਾਈ ਜਾਵੇ, ਤਾਂ ਜੋ ਔਰਤਾਂ ਅਤੇ ਕੁੜੀਆਂ ਨੂੰ ਬੱਸ ਵਿਚ ਸਫ਼ਰ ਕਰਨ ਵਿਚ ਆਸਾਨੀ ਹੋਵੇ।

ਇਹ ਵੀ ਪੜ੍ਹੋ- ਇਨ੍ਹਾਂ ਪਿੰਡਾਂ 'ਚ ਨਹੀਂ ਵਿਕੇਗੀ ਸ਼ਰਾਬ, ਸਰਕਾਰ ਨੇ ਪੰਚਾਇਤਾਂ ਨੂੰ ਦਿੱਤਾ ਵੱਡਾ ਅਧਿਕਾਰ

ਮੀਡੀਆ ਨਾਲ ਗੱਲਬਾਤ ਕਰਦਿਆਂ ਟਰਾਂਸਪੋਰਟ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਅੰਬਾਲਾ ਤੋਂ ਬਹੁਤ ਸਾਰੇ ਲੋਕ ਮੁਲਾਣਾ ਯੂਨੀਵਰਸਿਟੀ ਵਿਚ ਜਾਂ ਉਸ ਦੇ ਆਲੇ-ਦੁਆਲੇ ਦੀ ਇੰਡਸਟਰੀ ਵਿਚ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ 'ਚ ਔਰਤਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ, ਇਸ ਲਈ ਮੰਗ ਹੋ ਰਹੀ ਸੀ ਕਿ ਔਰਤਾਂ ਲਈ ਬੱਸ ਸੇਵਾ ਸ਼ੁਰੂ ਕੀਤੀ ਜਾਵੇ, ਤਾਂ ਮੈਂ ਅਧਿਕਾਰੀਆਂ ਨੂੰ ਨਿਰਦੇਸ਼ ਦੇ ਕੇ ਬੱਸ ਸੇਵਾ ਸ਼ੁਰੂ ਕਰਵਾ ਦਿੱਤੀ ਹੈ। ਮੰਤਰੀ ਅਨਿਲ ਵਿਜ ਨੇ ਕਿਹਾ ਕਿ ਇਸ ਫ਼ੈਸਲੇ ਤੋਂ ਔਰਤਾਂ ਹੀ ਨਹੀਂ ਸਗੋਂ ਉਨ੍ਹਾਂ ਦੇ ਪਰਿਵਾਰ ਵਾਲੇ ਵੀ ਕਾਫੀ ਖੁਸ਼ ਨਜ਼ਰ ਆ ਰਹੇ ਹਨ। 

ਇਹ ਵੀ ਪੜ੍ਹੋ- ਸਕੂਲ ਦਾ ਪਹਿਲਾ ਦਿਨ ਬਣਿਆ ਆਖਰੀ, Silent Attack ਨੇ ਲਈ ਵਿਦਿਆਰਥੀ ਦੀ ਜਾਨ

ਦੱਸ ਦੇਈਏ ਕਿ ਜਿਵੇਂ ਹੀ ਟਰਾਂਸਪੋਰਟ ਮੰਤਰੀ ਅਨਿਲ ਵਿਜ ਨੇ ਅੰਬਾਲਾ ਤੋਂ ਮੁਲਾਣਾ ਤੱਕ ਔਰਤਾਂ ਲਈ ਵਿਸ਼ੇਸ਼ ਬੱਸ ਸੇਵਾ ਸ਼ੁਰੂ ਕਰਨ ਦਾ ਹੁਕਮ ਦਿੱਤਾ, ਔਰਤਾਂ ਅਤੇ ਕੁੜੀਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਉਹ ਖੁਸ਼ ਕਿਉਂ ਨਾ ਹੋਣ ਕਿਉਂਕਿ ਹੁਣ ਉਨ੍ਹਾਂ ਲਈ ਬੱਸ ਵਿਚ ਸਫ਼ਰ ਕਰਨਾ ਆਸਾਨ ਹੋ ਜਾਵੇਗਾ ਅਤੇ ਉਨ੍ਹਾਂ ਨੂੰ ਭੀੜ ਵਿਚ ਧੱਕੇਸ਼ਾਹੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਜਦੋਂ ਉਨ੍ਹਾਂ ਲਈ ਇਕ ਵਿਸ਼ੇਸ਼ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ, ਤਾਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਿਸੇ ਕਿਸਮ ਦੀ ਚਿੰਤਾ ਨਹੀਂ ਹੋਵੇਗੀ।

ਇਹ ਵੀ ਪੜ੍ਹੋ- ਵਿਦਿਆਰਥੀਆਂ ਲਈ ਆਫ਼ਤ ਬਣਿਆ ਮੀਂਹ ! ਗੋਡਿਆਂ ਤੱਕ ਆਇਆ ਪਾਣੀ, ਸਿਰ 'ਤੇ ਬਸਤੇ ਰੱਖ ਜਾ ਰਹੇ ਸਕੂਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News