ਮਹਿਲਾ ਕਮਿਸ਼ਨ ਦਾ ਖੁਲਾਸਾ, ਪੱਛਮੀ ਬੰਗਾਲ ’ਚ ਕਈ ਜਨਾਨੀਆਂ ਨੂੰ ਮਿਲ ਰਹੀਆਂ ਜਬਰ-ਜ਼ਨਾਹ ਦੀਆਂ ਧਮਕੀਆਂ

05/08/2021 9:50:42 AM

ਨਵੀਂ ਦਿੱਲੀ- ਕੌਮੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਰੇਖਾ ਸ਼ਰਮਾ ਨੇ ਸ਼ੁੱਕਰਵਾਰ ਕਿਹਾ ਕਿ ਪੱਛਮੀ ਬੰਗਾਲ ਵਿਚ ਹਿੰਸਾ ਤੋਂ ਬਾਅਦ ਹਾਲਾਤ ਦਾ ਜਾਇਜ਼ਾ ਲੈਣ ਪਹੁੰਚੀ ਕਮਿਸ਼ਨ ਦੀ ਇਕ ਟੀਮ ਨੂੰ ਪਤਾ ਲੱਗਾ ਹੈ ਕਿ ਕਈ ਜਨਾਨੀਆਂ ਨੂੰ ਜਬਰ-ਜ਼ਨਾਹ ਦੀਆਂ ਧਮਕੀਆਂ ਮਿਲ ਰਹੀਆਂ ਹਨ ਅਤੇ ਉਹ ਆਪਣੀਆਂ ਬੱਚੀਆਂ ਨੂੰ ਸੂਬੇ ਤੋਂ ਬਾਹਰ ਭੇਜਣਾ ਚਾਹੁੰਦੀਆਂ ਹਨ ਕਿਉਂਕਿ ਪੁਲਸ ਉਨ੍ਹਾਂ ਦੀ ਰਾਖੀ ਲਈ ਢੁਕਵੇਂ ਕਦਮ ਨਹੀਂ ਚੁੱਕ ਰਹੀ।

ਪੱਛਮੀ ਬੰਗਾਲ ਦੇ ਨੰਦੀਗ੍ਰਾਮ ਵਿਚ ਜਨਾਨੀਆਂ ਦੀ ਕਥਿਤ ਕੁੱਟਮਾਰ ਦੀ ਵੀਡੀਓ ਦਾ ਨੋਟਿਸ ਲੈਂਦਿਆਂ ਮਹਿਲਾ ਕਮਿਸ਼ਨ ਨੇ ਮੰਗਲਵਾਰ ਐਲਾਨ ਕੀਤਾ ਸੀ ਕਿ ਉਸ ਦੀ ਇਕ ਟੀਮ ਮਾਮਲੇ ਦੀ ਜਾਂਚ ਲਈ ਸੂਬੇ ਦਾ ਦੌਰਾ ਕਰੇਗੀ। ਮਹਿਲਾ ਕਮਿਸ਼ਨ ਦੀ ਪ੍ਰਧਾਨ ਨੇ ਕਿਹਾ,‘‘ਕਮਿਸ਼ਨ ਦੀ ਟੀਮ ਨੂੰ ਕਈ ਅਜਿਹੀਆਂ ਪੀੜਤਾਂ ਬਾਰੇ ਪਤਾ ਲੱਗਾ ਹੈ ਜਿਨ੍ਹਾਂ ਹਿੰਸਾ ਕਾਰਨ ਆਪਣਾ ਘਰ ਛੱਡ ਦਿੱਤਾ ਅਤੇ ਆਸਰਾ-ਘਰਾਂ ਵਿਚ ਰਹਿ ਰਹੀਆਂ ਹਨ। ਟੀਮ ਨੂੰ ਸੂਚਿਤ ਕੀਤਾ ਗਿਆ ਕਿ ਤ੍ਰਿਣਮੂਲ ਕਾਂਗਰਸ ਦੇ ਗੁੰਡਿਆਂ ਵਲੋਂ ਜਨਾਨੀਆਂ ਦੀ ਕੁੱਟਮਾਰ ਕੀਤੀ ਗਈ ਅਤੇ ਉਨ੍ਹਾਂ ਦੇ ਘਰਾਂ ਨੂੰ ਅੱਗ ਲਾ ਦਿੱਤੀ ਗਈ।


DIsha

Content Editor

Related News