ਹਰਿਆਣਾ ਮਹਿਲਾ ਕਾਂਗਰਸ ਦੀ ਪ੍ਰਧਾਨ ਸੁਮਿੱਤਰਾ ਭਾਜਪਾ ’ਚ ਸ਼ਾਮਲ

09/08/2019 9:47:39 AM

ਰੋਹਤਕ–ਹਰਿਆਣਾ 'ਚ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਸ਼ਨੀਵਾਰ ਉਸ ਸਮੇਂ ਜ਼ੋਰਦਾਰ ਝਟਕਾ ਲੱਗਾ, ਜਦੋਂ ਪਾਰਟੀ ਦੀ ਸੂਬਾਈ ਮਹਿਲਾ ਇਕਾਈ ਦੀ ਪ੍ਰਧਾਨ ਸੁਮਿੱਤਰਾ ਚੌਹਾਨ ਨੇ ਪਾਰਟੀ ਛੱਡ ਦਿੱਤੀ ਅਤੇ ਭਾਜਪਾ ਵਿਚ ਸ਼ਾਮਲ ਹੋ ਗਈ। ਹਰਿਆਣਾ ਭਾਜਪਾ ਦੇ ਪ੍ਰਧਾਨ ਸੁਭਾਸ਼ ਬਰਾਲਾ ਨੇ ਉਨ੍ਹਾਂ ਦਾ ਪਾਰਟੀ 'ਚ ਆਉਣ ’ਤੇ ਸਵਾਗਤ ਕੀਤਾ।

ਸੁਮਿੱਤਰਾ ਨੇ ਕਿਹਾ ਕਿ ਉਨ੍ਹਾਂ ਕਾਂਗਰਸ ਤੋਂ ਇਸ ਲਈ ਅਸਤੀਫਾ ਦਿੱਤਾ ਹੈ ਕਿਉਂਕਿ ਉਹ 3 ਤਲਾਕ ਅਤੇ ਆਰਟੀਕਲ-370 ਦੀਆਂ ਵਧੇਰੇ ਵਿਵਸਥਾਵਾਂ ਨੂੰ ਖਤਮ ਕਰਨ ਸਬੰਧੀ ਪਾਰਟੀ ਦੇ ਰੁਖ਼ ਤੋਂ ਬਹੁਤ ਨਿਰਾਸ਼ ਸੀ। ਇਨ੍ਹਾਂ ਮੁੱਦਿਆਂ ’ਤੇ ਕਾਂਗਰਸ ਦਾ ਰੁਖ਼ ਲੋਕਾਂ ਦੀਆਂ ਭਾਵਨਾਵਾਂ ਦੇ ਬਿਲਕੁਲ ਉਲਟ ਸੀ। ਉਹ ਮਨੋਹਰ ਲਾਲ ਖੱਟੜ ਦੇ ਕੰਮ ਕਰਨ ਦੇ ਢੰਗ ਤੋਂ ਬਹੁਤ ਪ੍ਰਭਾਵਿਤ ਹੋਈ ਹੈ। ਸੁਭਾਸ਼ ਬਰਾਲਾ ਨੇ ਕਿਹਾ ਕਿ ਸਮਿੱਤਰਾ ਬਿਨਾਂ ਕਿਸੇ ਸ਼ਰਤ ਤੋਂ ਭਾਜਪਾ ਵਿਚ ਸ਼ਾਮਲ ਹੋਈ ਹੈ। ਹਰਿਆਣਾ ਵਿਚ ਅਗਲੇ ਮਹੀਨੇ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ।

Iqbalkaur

This news is Content Editor Iqbalkaur