ਸਰਕਾਰੀ ਦਫਤਰਾਂ 'ਚ ਹਫਤੇ 'ਚ 2 ਦਿਨ ਹੋਵੇਗਾ ਵਰਕ ਫਰਾਮ ਹੋਮ, ਦਿੱਲੀ 'ਚ 50 ਫ਼ੀਸਦੀ ਮੀਟਿੰਗਾਂ ਆਨਲਾਈਨ

Thursday, May 14, 2026 - 05:10 PM (IST)

ਸਰਕਾਰੀ ਦਫਤਰਾਂ 'ਚ ਹਫਤੇ 'ਚ 2 ਦਿਨ ਹੋਵੇਗਾ ਵਰਕ ਫਰਾਮ ਹੋਮ, ਦਿੱਲੀ 'ਚ 50 ਫ਼ੀਸਦੀ ਮੀਟਿੰਗਾਂ ਆਨਲਾਈਨ

ਨਵੀਂ ਦਿੱਲੀ- ਮਿਡਲ ਈਸਟ 'ਚ ਤਣਾਅ ਕਾਰਨ ਪੈਦਾ ਹੋਏ ਤੇਲ ਸੰਕਟ ਦੇ ਮੱਦੇਨਜ਼ਰ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਸਰਕਾਰੀ ਮੁਲਾਜ਼ਮਾਂ ਲਈ ਕਈ ਸਖ਼ਤ ਕਦਮਾਂ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 'ਤੇਲ ਬਚਾਓ' ਅਪੀਲ ਦਾ ਸਮਰਥਨ ਕਰਦਿਆਂ ਦਿੱਲੀ ਸਰਕਾਰ ਨੇ "ਮੇਰਾ ਭਾਰਤ, ਮੇਰਾ ਯੋਗਦਾਨ" ਮੁਹਿੰਮ ਤਹਿਤ ਨਵੀਂ ਰਣਨੀਤੀ ਤਿਆਰ ਕੀਤੀ ਹੈ।

ਦਿੱਲੀ ਸਰਕਾਰ ਦੇ ਸਾਰੇ ਦਫ਼ਤਰਾਂ ਵਿੱਚ ਹਫ਼ਤੇ ਵਿੱਚ ਦੋ ਦਿਨ ਘਰੋਂ ਕੰਮ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਪ੍ਰਾਈਵੇਟ ਸੈਕਟਰ ਨੂੰ ਵੀ ਇਸ ਮਾਡਲ ਨੂੰ ਅਪਣਾਉਣ ਦੀ ਅਪੀਲ ਕੀਤੀ ਹੈ। ਇਸ ਤੋਂ ਬਾਅਦ ਹਰ ਸੋਮਵਾਰ ਨੂੰ ਮੁੱਖ ਮੰਤਰੀ, ਸਾਰੇ ਕੈਬਨਿਟ ਮੰਤਰੀ ਅਤੇ ਸਰਕਾਰੀ ਅਧਿਕਾਰੀ ਆਪਣੀਆਂ ਗੱਡੀਆਂ ਛੱਡ ਕੇ ਦਿੱਲੀ ਮੈਟਰੋ ਰਾਹੀਂ ਸਫ਼ਰ ਕਰਨਗੇ। ਮੁੱਖ ਮੰਤਰੀ ਨੇ ਆਪਣੇ ਖੁਦ ਦੇ ਕਾਫ਼ਲੇ 'ਚ ਵੀ 60 ਫੀਸਦੀ ਦੀ ਕਟੌਤੀ ਕੀਤੀ ਹੈ। ਹੁਣ ਉਨ੍ਹਾਂ ਦੇ ਕਾਫ਼ਲੇ ਵਿੱਚ ਸਿਰਫ਼ 4 ਗੱਡੀਆਂ ਹੋਣਗੀਆਂ, ਜਿਨ੍ਹਾਂ ਵਿੱਚੋਂ 2 ਇਲੈਕਟ੍ਰਿਕ ਵਾਹਨ ਹੋਣਗੇ।

ਇਹ ਵੀ ਪੜ੍ਹੋ- ਪੁਲਸ ਨੇ ਸੜਕ ਵਿਚਾਲੇ ਸੈਂਕੜੇ ਵਾਹਨਾਂ 'ਤੇ ਚਲਾ'ਤਾ Roller ! NYPD ਨੇ ਕੀਤੀ ਵੱਡੀ ਕਾਰਵਾਈ

 

ਸਰਕਾਰੀ ਅਧਿਕਾਰੀਆਂ ਨੂੰ ਮਿਲਣ ਵਾਲੇ ਪੈਟਰੋਲ ਅਤੇ ਡੀਜ਼ਲ ਦੇ ਕੋਟੇ ਵਿੱਚ 20 ਫੀਸਦੀ ਦੀ ਕਟੌਤੀ ਕਰ ਦਿੱਤੀ ਗਈ ਹੈ। ਅਗਲੇ ਇੱਕ ਸਾਲ ਲਈ ਮੰਤਰੀਆਂ ਦੇ ਸਾਰੇ ਸਰਕਾਰੀ ਵਿਦੇਸ਼ੀ ਦੌਰੇ ਰੱਦ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ, ਅਗਲੇ ਤਿੰਨ ਮਹੀਨਿਆਂ ਤੱਕ ਸਰਕਾਰ ਵੱਲੋਂ ਕੋਈ ਵੀ ਵੱਡਾ ਜਨਤਕ ਸਮਾਗਮ ਨਹੀਂ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਦਿੱਲੀ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਹਫ਼ਤੇ ਵਿੱਚ ਇੱਕ ਦਿਨ 'ਨੋ ਵ੍ਹੀਕਲ ਡੇਅ' ਵਜੋਂ ਮਨਾਉਣ, ਜਿਸ ਦਿਨ ਉਹ ਨਿੱਜੀ ਗੱਡੀਆਂ ਦੀ ਵਰਤੋਂ ਨਾ ਕਰ ਕੇ ਪਬਲਿਕ ਟਰਾਂਸਪੋਰਟ ਦੀ ਵਰਤੋਂ ਕਰਨ।

ਜ਼ਿਕਰਯੋਗ ਹੈ ਕਿ ਪੱਛਮੀ ਏਸ਼ੀਆ ਵਿੱਚ ਜੰਗ ਕਾਰਨ ਕੱਚੇ ਤੇਲ ਦੀ ਸਪਲਾਈ ਪ੍ਰਭਾਵਿਤ ਹੋਈ ਹੈ, ਜਿਸ ਨਾਲ ਪੂਰੀ ਦੁਨੀਆ ਵਿੱਚ ਤੇਲ ਦੀਆਂ ਕੀਮਤਾਂ ਵਧਣ ਦਾ ਖ਼ਤਰਾ ਬਣਿਆ ਹੋਇਆ ਹੈ। ਭਾਰਤ ਆਪਣੀਆਂ ਊਰਜਾ ਲੋੜਾਂ ਲਈ ਦੂਜੇ ਦੇਸ਼ਾਂ 'ਤੇ ਨਿਰਭਰ ਹੈ, ਇਸ ਲਈ ਵਿਦੇਸ਼ੀ ਮੁਦਰਾ ਭੰਡਾਰ ਅਤੇ ਤੇਲ ਦੀ ਬਚਤ ਕਰਨਾ ਦੇਸ਼ ਲਈ ਬਹੁਤ ਜ਼ਰੂਰੀ ਹੋ ਗਿਆ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News