ਮੁਸੀਬਤ ਦੀ ਘੜੀ ''ਚ ਮਜ਼ਦੂਰਾਂ ਲਈ CM ਊਧਵ ਠਾਕਰੇ ਨੇ ਕੀਤਾ ਵੱਡਾ ਐਲਾਨ

Sunday, Mar 29, 2020 - 07:07 PM (IST)

ਮੁੰਬਈ-ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕੁਰੇ ਨੇ ਅੱਜ ਭਾਵ ਐਤਵਾਰ ਨੂੰ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਸਾਰੇ ਪ੍ਰਵਾਸੀ ਮਜ਼ਦੂਰਾਂ ਦੀ ਦੇਖਭਾਲ ਕਰੇਗੀ ਅਤੇ ਮੁੱਢਲੀਆਂ ਸਹੂਲਤਾਂ ਜਿਵੇਂ ਖਾਣਾ-ਪੀਣ ਉਪਲੱਬਧ ਕਰਵਾਏਗੀ। ਵੈੱਬਕਾਸਟ ਰਾਹੀਂ ਉਨ੍ਹਾਂ ਨੇ ਦੱਸਿਆ ਕਿ 'ਸ਼ਿਵ ਭੋਜਨ ਯੋਜਨਾ' ਤਹਿਤ 1 ਅਪ੍ਰੈਲ ਤੋਂ 10 ਰੁਪਏ ਦੀ ਥਾਂ 5 ਰੁਪਏ 'ਚ ਖਾਣਾ ਮਿਲੇਗਾ।

ਸੀ.ਐੱਮ. ਠਾਕਰੇ ਨੇ ਦੱਸਿਆ ਕਿ ਪੂਰੇ ਸੂਬੇ 'ਚ ਪਹਿਲਾਂ ਹੀ 163 ਕੇਂਦਰ ਸਥਾਪਿਤ ਕੀਤੇ ਜਾ ਚੁੱਕੇ ਹਨ, ਜਿੱਥੇ ਪ੍ਰਵਾਸੀ ਮਜ਼ਦੂਰਾਂ ਨੂੰ ਖਾਣਾ-ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੂਬਾ ਉਨ੍ਹਾਂ ਦੀ ਰੱਖਿਆ ਕਰੇਗਾ ਪਰ ਉਹ ਆਪਣਾ ਸਥਾਨ ਛੱਡ ਕੇ ਨਾ ਜਾਣ। ਮੈਂ ਸਮਝ ਸਕਦਾ ਹਾਂ ਕਿ ਤੁਸੀਂ ਦੁਖੀ ਹੋ ਪਰ ਤੁਸੀਂ ਛੱਡ ਕੇ ਨਾ ਜਾਓ। ਉਨ੍ਹਾਂ ਨੂੰ ਇਨਫੈਕਸ਼ਨ ਦੇ ਖਤਰੇ ਨੂੰ ਵਧਣ ਤੋਂ ਰੋਕਣਾ ਚਾਹੀਦਾ ਹੈ।

ਦੱਸਣਯੋਗ ਹੈ ਕਿ ਖਤਰਨਾਕ ਕੋਰੋਨਾਵਾਇਰਸ ਦਾ ਖਤਰਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਜਿਸ ਦੇ ਮੱਦੇਨਜ਼ਰ ਦੇਸ਼ ਭਰ 'ਚ ਪੀ.ਐੱਮ ਮੋਦੀ ਨੇ 21 ਦਿਨਾਂ ਲਈ ਲਾਕਡਾਊਨ ਦਾ ਐਲਾਨ ਕੀਤਾ ਸੀ। ਇਸ ਕਾਰਨ ਪ੍ਰਵਾਸੀ ਮਜ਼ਦੂਰਾਂ ਨੇ ਪੈਦਲ ਹੀ ਆਪਣੇ ਪਿੰਡਾਂ ਨੂੰ ਪਰਤਣਾ ਸ਼ੁਰੂ ਕਰ ਦਿੱਤਾ ਹੈ।  ਸਿਹਤ ਮੰਤਰਾਲੇ ਦੇ ਅੰਕੜਿਆ ਮੁਤਾਬਕ ਦੇਸ਼ 'ਚ ਹੁਣ ਤੱਕ 979 ਇਨਫੈਕਟਡ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 25 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 88 ਮਰੀਜ਼ ਠੀਕ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਨਾਲ ਇਨਫੈਕਟਡ ਦੇ ਮਾਮਲੇ ਲਗਾਤਾਰ ਵੱਧਦੇ ਦਾ ਰਹੇ ਹਨ। ਅੱਜ ਭਾਵ ਐਤਵਾਰ ਨੂੰ ਮਹਾਰਾਸ਼ਟਰ 'ਚ 7 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਸੂਬੇ 'ਚ ਇਨਫੈਕਟਡ 193 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 6 ਲੋਕਾਂ ਦੀ ਮੌਤ ਹੋ ਚੁੱਕੀ ਹੈ। 


Iqbalkaur

Content Editor

Related News