ਠੇਕੇਦਾਰ ਤੋਂ ਮਜ਼ਦੂਰੀ ਦੇ ਪੈਸੇ ਮੰਗਣ ''ਤੇ ਮਜ਼ਦੂਰਾਂ ਨੂੰ ਬੰਧਕ ਬਣਾ ਕੀਤੀ ਕੁੱਟਮਾਰ
Saturday, Oct 12, 2024 - 11:33 AM (IST)
ਹਿਸਾਰ (ਵਾਰਤਾ)- ਹਰਿਆਣਾ 'ਚ ਹਿਸਾਰ ਜ਼ਿਲ੍ਹੇ ਦੇ ਬਰਵਾਲਾ 'ਚ ਮੇਲੇ 'ਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਮਜ਼ਦੂਰੀ ਮੰਗਣ 'ਤੇ ਬੰਧਕ ਬਣਾਉਣ, ਉਨ੍ਹਾਂ ਨਾਲ ਕੁੱਟਮਾਰ ਕਰਨ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਫੋਨ ਕਰ ਕੇ ਫਿਰੌਤੀ ਮੰਗਣ ਦੇ ਦੋਸ਼ 'ਚ ਠੇਕੇਦਾਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਮਿਲੀ ਸ਼ਿਕਾਇਤ ਅਨੁਸਾਰ ਉੱਤਰ ਪ੍ਰਦੇਸ਼ ਤੋਂ 2 ਅਕਤੂਬਰ ਨੂੰ ਆਏ 11 ਮਜ਼ਦੂਰਾਂ ਦੇ ਪਿੰਡ ਬਨਭੌਰੀ ਮੇਲੇ 'ਚ ਠੇਕੇਦਾਰ ਸਤੀਸ਼ ਜਾਂਗੜਾ ਲਈ ਕੰਮ ਕੀਤਾ ਸੀ।
ਦੋਸ਼ ਹੈ ਕਿ ਮੇਲੇ ਦਾ ਕੰਮ ਪੂਰਾ ਹੋਣ ਤੋਂ ਬਾਅਦ ਜਦੋਂ ਉਨ੍ਹਾਂ ਨੇ ਆਪਣੀ ਮਜ਼ਦੂਰੀ ਦੇ ਪੈਸੇ ਮੰਗੇ ਤਾਂ ਸਤੀਸ਼ ਜਾਂਗੜਾ ਅਤੇ ਉਨ੍ਹਾਂ ਦੇ ਸਾਰੇ ਸਾਥੀਆਂ ਨੇ ਉਨ੍ਹਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਇਕ ਕਮਰੇ 'ਚ ਬੰਧਕ ਬਣਾ ਕੇ ਰੱਖਿਆ। ਬਾਅਦ 'ਚ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਫੋਨ ਕਰ ਕੇ 5 ਲੱਖ ਰੁਪਏ ਦੀ ਫਿਰੌਤੀ ਵੀ ਮੰਗੀ। ਬਰਵਾਲਾ ਪੁਲਸ ਨੇ ਕਿਸੇ ਅਣਪਛਾਤੇ ਵਿਅਕਤੀ ਤੋਂ ਸੂਚਨਾ ਮਿਲਣ 'ਤੇ ਉੱਥੋਂ ਛੁਡਵਾਇਆ ਸੀ। ਉਨ੍ਹਾਂ ਦੀ ਸ਼ਿਕਾਇਤ 'ਤੇ ਦੋਸ਼ੀਆਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 190, 191 (2), 115 (2), 127 (2), 308 (4), 351 (3) ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8