ਨਿਰਮਾਣ ਕੰਮਾਂ ''ਤੇ ਪਾਬੰਦੀ ਕਾਰਨ ਮਜ਼ਦੂਰਾਂ ਨੂੰ 5 ਹਜ਼ਾਰ ਰੁਪਏ ਆਰਥਿਕ ਮਦਦ : ਕੇਜਰੀਵਾਲ

Wednesday, Nov 02, 2022 - 03:58 PM (IST)

ਨਵੀਂ ਦਿੱਲੀ (ਵਾਰਤਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ 'ਚ ਉਸਾਰੀ ਕਾਰਜਾਂ 'ਚ ਲੱਗੇ ਸਾਰੇ ਰਜਿਸਟਰਡ ਮਜ਼ਦੂਰਾਂ ਨੂੰ ਪੰਜ-ਪੰਜ ਹਜ਼ਾਰ ਰੁਪਏ ਦੀ ਯਕਮੁਸ਼ਤ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਬੁੱਧਵਾਰ ਨੂੰ ਕਿਹਾ,“ਪੂਰੀ ਦਿੱਲੀ 'ਚ ਪ੍ਰਦੂਸ਼ਣ ਦੇ ਮੱਦੇਨਜ਼ਰ ਨਿਰਮਾਣ ਕਾਰਜ ਰੋਕ ਦਿੱਤੇ ਗਏ ਹਨ। ਕਿਰਤ ਮੰਤਰੀ ਮਨੀਸ਼ ਸਿਸੋਦੀਆ ਨੂੰ ਇਸ ਮਿਆਦ ਦੌਰਾਨ ਹਰੇਕ ਨਿਰਮਾਣ ਮਜ਼ਦੂਰ ਨੂੰ ਪੰਜ ਹਜ਼ਾਰ ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।

PunjabKesari

ਦੱਸਣਯੋਗ ਹੈ ਕਿ ਦਿੱਲੀ ਸਰਕਾਰ ਨੇ ਪਿਛਲੇ ਸਾਲ ਵੀ ਪ੍ਰਦੂਸ਼ਣ ਕਾਰਨ ਉਸਾਰੀ ਗਤੀਵਿਧੀਆਂ 'ਤੇ ਪਾਬੰਦੀ ਦੌਰਾਨ ਸੱਤ ਲੱਖ ਤੋਂ ਵੱਧ ਰਜਿਸਟਰਡ ਕਾਮਿਆਂ ਨੂੰ 5-5 ਹਜ਼ਾਰ ਰੁਪਏ ਦੀ ਇਕਮੁਸ਼ਤ ਵਿੱਤੀ ਸਹਾਇਤਾ ਦਿੱਤੀ ਸੀ ਅਤੇ ਇਸ 'ਤੇ ਲਗਭਗ 350 ਕਰੋੜ ਰੁਪਏ ਖਰਚ ਕੀਤੇ ਗਏ ਸਨ। 30 ਅਕਤੂਬਰ ਨੂੰ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਵਧਦੇ ਪ੍ਰਦੂਸ਼ਣ ਦੀ ਸਮੱਸਿਆ ਦੇ ਮੱਦੇਨਜ਼ਰ ਉਸਾਰੀ ਅਤੇ ਢਾਹੁਣ ਦੇ ਕੰਮਾਂ 'ਤੇ ਰੋਕ ਲਗਾਉਣ ਦਾ ਹੁਕਮ ਦਿੱਤਾ ਸੀ। ਦਿੱਲੀ ਸਰਕਾਰ ਨੇ ਸੀ.ਕਿਊ.ਏ.ਐੱਮ. ਦੇ ਆਦੇਸ਼ 'ਤੇ ਦਿੱਲੀ 'ਚ ਗ੍ਰੇਪ ਦੇ ਤੀਜੇ ਪੜਾਅ ਦੇ ਤਹਿਤ ਪਾਬੰਦੀਆਂ ਨੂੰ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ। ਦਿੱਲੀ ਸਰਕਾਰ ਨੇ ਨਿਰਮਾਣ ਕਾਰਜਾਂ 'ਤੇ ਪਾਬੰਦੀ ਦੀ ਨਿਗਰਾਨੀ ਲਈ 586 ਟੀਮਾਂ ਦਾ ਗਠਨ ਕੀਤਾ ਹੈ। ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਦਿੱਲੀ 'ਚ 521 ਵਾਟਰ ਸਪਰਿੰਗ ਮਸ਼ੀਨਾਂ, 233 ਐਂਟੀ ਸਮੋਗ ਗਨ, 150 ਮੋਬਾਈਲ ਐਂਟੀ ਸਮੋਗ ਗਨ ਦਾ ਛਿੜਕਾਅ ਕੀਤਾ ਜਾ ਰਿਹਾ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News