ਕਾਰਜ ਕਮੇਟੀ ਨੇ ਜਾਤੀ ਆਧਾਰਤ ਜਨਗਣਨਾ ਦੇ ਸਮਰਥਨ ''ਚ ਲਿਆ ਇਤਿਹਾਸਕ ਫ਼ੈਸਲਾ : ਰਾਹੁਲ ਗਾਂਧੀ

Monday, Oct 09, 2023 - 04:14 PM (IST)

ਕਾਰਜ ਕਮੇਟੀ ਨੇ ਜਾਤੀ ਆਧਾਰਤ ਜਨਗਣਨਾ ਦੇ ਸਮਰਥਨ ''ਚ ਲਿਆ ਇਤਿਹਾਸਕ ਫ਼ੈਸਲਾ : ਰਾਹੁਲ ਗਾਂਧੀ

ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ ਪਾਰਟੀ ਦੀ ਕਾਰਜ ਕਮੇਟੀ ਨੇ ਜਾਤੀ ਆਧਾਰ ਜਨਗਣਨਾ ਦੇ ਵਿਚਾਰ ਦੇ ਪੱਖ 'ਚ ਇਤਿਹਾਸਕ ਫ਼ੈਸਲਾ ਲਿਆ ਹੈ। ਕਾਰਜ ਕਮੇਟੀ ਦੀ ਬੈਠਕ ਤੋਂ ਬਾਅਦ ਰਾਹੁਲ ਨੇ ਇਹ ਵੀ ਕਿਹਾ ਕਿ ਵਿਰੋਧੀ ਗਠਜੋੜ 'ਇੰਡੀਆ' ਦੇ ਜ਼ਿਆਦਾਤਰ ਘਟਕ ਦਲ ਜਾਤੀ ਆਧਾਰਤ ਜਨਗਣਨਾ ਦੇ ਪੱਖ 'ਚ ਹਨ। ਉਨ੍ਹਾਂ ਕਿਹਾ,''ਕਾਰਜ ਕਮੇਟੀ ਨੇ ਇਕ ਇਤਿਹਾਸਕ ਫ਼ੈਸਲਾ ਲਿਆ। ਸਾਰਿਆਂ ਦੀ ਸਹਿਮਤੀ ਨਾਲ ਜਾਤੀ ਜਨਗਣਨਾ ਦੇ ਵਿਚਾਰ ਦਾ ਸਮਰਥਨ ਕਰਨ ਦਾ ਫ਼ੈਸਲਾ ਹੋਇਆ।'' ਰਾਹੁਲ ਨੇ ਕਿਹਾ ਕਿ ਕਾਂਗਰਸ ਜਾਤੀ ਜਨਗਣਨਾ ਲਈ ਭਾਜਪਾ 'ਤੇ ਪੂਰਾ ਦਬਾਅ ਬਣਾਏਗੀ।

ਇਹ ਵੀ ਪੜ੍ਹੋ : PM ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ, 500 ਕਰੋੜ ਦੀ ਫਿਰੌਤੀ ਤੇ ਗੈਂਗਸਟਰ ਲਾਰੈਂਸ ਦੀ ਰਿਹਾਈ ਦੀ ਕੀਤੀ ਮੰਗ

ਕਾਂਗਰਸ ਨੇਤਾ ਨੇ ਕਿਹਾ,''ਇਹ ਰਾਜਨੀਤਕ ਫ਼ੈਸਲਾ ਨਹੀਂ ਹੈ ਸਗੋਂ ਨਿਆਂ ਦਾ ਫ਼ੈਸਲਾ ਹੈ।'' ਉਨ੍ਹਾਂ ਨੇ ਇਹ ਦੋਸ਼ ਵੀ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਤੀ ਆਧਾਰਤ ਜਨਗਣਨਾ ਕਰਵਾਉਣ 'ਚ ਅਸਮਰੱਥ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਇਹ ਦਾਅਵਾ ਵੀ ਕੀਤਾ ਕਿ ਪ੍ਰਧਾਨ ਮੰਤਰੀ ਓ.ਬੀ.ਸੀ. ਵਰਗ ਲਈ ਕੰਮ ਨਹੀਂ ਕਰਦੇ ਸਗੋਂ ਉਨ੍ਹਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਜਾਤੀ ਆਧਾਰਤ ਜਨਗਣਨਾ ਇਕ 'ਐਕਸਰੇਅ' ਦੀ ਤਰ੍ਹਾਂ ਹੈ, ਜਿਸ ਨਾ ਓ.ਬੀ.ਸੀ. ਅਤੇ ਹੋਰ ਵਰਗਾਂ ਦੀ ਸਥਿਤੀ ਬਾਰੇ ਪਤਾ ਲੱਗ ਸਕੇਗਾ। ਰਾਹੁਲ ਨੇ ਸਵਾਲ ਕੀਤਾ ਕਿ ਆਖ਼ਰ ਪ੍ਰਧਾਨ ਮੰਤਰੀ ਇਹ 'ਐਕਸਰੇਅ' ਕਿਉਂ ਨਹੀਂ ਚਾਹੁੰਦੇ? ਕਾਂਗਰਸ ਕਾਰਜ ਕਮੇਟੀ (ਸੀ.ਡਬਲਿਊ.ਸੀ.) ਦੀ ਸੋਮਵਾਰ ਨੂੰ ਇੱਥੇ ਬੈਠਕ ਹੋਈ, ਜਿਸ 'ਚ ਜਾਤੀ ਆਧਾਰਤ ਜਨਗਣਨਾ ਅਤੇ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਰਣਨੀਤੀ ਅਤੇ ਕੁਝ ਹੋਰ ਮੁੱਦਿਆਂ 'ਤੇ ਚਰਚਾ ਕੀਤੀ ਗਈ। ਬੈਠਕ 'ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ, ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅਤੇ ਪਾਰਟੀ ਦੇ ਕਈ ਸੀਨੀਅਰ ਨੇਤਾ ਸ਼ਾਮਲ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News