ਅਜੈ ਬੰਗਾ ਵਿਸ਼ਵ ਬੈਂਕ ਦੇ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਕਰਨਗੇ ਭਾਰਤ ਦਾ ਦੌਰਾ

07/08/2023 10:55:51 AM

ਵਾਸ਼ਿੰਗਟਨ (ਭਾਸ਼ਾ)- ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਅਗਲੇ ਹਫ਼ਤੇ ਅਹਿਮਦਾਬਾਦ ਵਿੱਚ ਜੀ-20 ਵਿੱਤ ਮੰਤਰੀਆਂ ਅਤੇ ਕੇਂਦਰੀ ਬੈਂਕ ਦੇ ਗਵਰਨਰਾਂ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਭਾਰਤ ਦਾ ਦੌਰਾ ਕਰਨਗੇ। ਵਿਸ਼ਵ ਬੈਂਕ ਦੇ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਬੰਗਾ ਦੀ ਇਹ ਪਹਿਲੀ ਭਾਰਤ ਯਾਤਰਾ ਹੋਵੇਗੀ। ਭਾਰਤੀ-ਅਮਰੀਕੀ ਬੰਗਾ (63) ਨੇ ਜੂਨ ਵਿੱਚ ਵਿਸ਼ਵ ਬੈਂਕ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਸੀ।

ਇਹ ਵੀ ਪੜ੍ਹੋ: OMG! ਪਤੀ ਨੇ ਪਹਿਲਾਂ ਕੀਤਾ ਪਤਨੀ ਦਾ ਕਤਲ, ਫਿਰ ਖਾਧਾ ਦਿਮਾਗ ਤੇ ਐਸ਼ਟ੍ਰੇ ਵਜੋਂ ਵਰਤੀ ਖੋਪੜੀ

ਇਸ ਦੇ ਨਾਲ ਹੀ ਉਹ ਦੋ ਗਲੋਬਲ ਵਿੱਤੀ ਸੰਸਥਾਵਾਂ - ਵਿਸ਼ਵ ਬੈਂਕ ਅਤੇ ਅੰਤਰਰਾਸ਼ਟਰੀ ਮੁਦਰਾ ਫੰਡ (IMF) ਵਿੱਚੋਂ ਕਿਸੇ ਇੱਕ ਦਾ ਵੀ ਪ੍ਰਧਾਨ ਦਾ ਅਹੁਦਾ ਸੰਭਾਲਣ ਵਾਲੇ ਭਾਰਤੀ ਮੂਲ ਦੇ ਪਹਿਲੇ ਵਿਅਕਤੀ ਬਣ ਗਏ ਹਨ। ਭਾਰਤ ਕੋਲ ਜੀ-20 ਦੀ ਪ੍ਰਧਾਨਗੀ ਹੈ। ਗੁਜਰਾਤ ਜੁਲਾਈ ਦੇ ਪਹਿਲੇ ਦੋ ਹਫ਼ਤਿਆਂ ਵਿੱਚ ਚਾਰ ਜੀ-20 ਮੀਟਿੰਗਾਂ ਦੀ ਮੇਜ਼ਬਾਨੀ ਕਰੇਗਾ।

ਇਹ ਵੀ ਪੜ੍ਹੋ: ਕੀ ਤੁਸੀਂ ਵੀ ਹਾਸਲ ਕਰਨਾ ਚਾਹੁੰਦੇ ਹੋ ਅਮਰੀਕਾ ਦੀ ਨਾਗਰਿਕਤਾ ਤਾਂ ਪੜ੍ਹੋ ਇਹ ਖ਼ਬਰ, ਸਰਕਾਰ ਨੇ ਬਦਲੇ ਨਿਯਮ

ਅਧਿਕਾਰੀਆਂ ਅਨੁਸਾਰ, ਇਹ ਮੀਟਿੰਗਾਂ ਵਪਾਰਕ ਪ੍ਰਤੀਨਿਧੀਆਂ ਨੂੰ ਵੱਖ-ਵੱਖ ਆਰਥਿਕ ਅਤੇ ਵਪਾਰ ਨਾਲ ਸਬੰਧਤ ਵਿਸ਼ਿਆਂ 'ਤੇ ਆਪਣੇ ਵਿਚਾਰ ਅਤੇ ਨੀਤੀਗਤ ਸਿਫਾਰਸ਼ਾਂ ਸਾਂਝੀਆਂ ਕਰਨ ਦਾ ਮੌਕਾ ਪ੍ਰਦਾਨ ਕਰਨਗੀਆਂ। ਉਨ੍ਹਾਂ ਕਿਹਾ ਕਿ ਇਹ ਮੀਟਿੰਗਾਂ ਆਲਮੀ ਆਰਥਿਕ ਏਜੰਡੇ ਅਤੇ ਨੀਤੀਆਂ ਨੂੰ ਰੂਪ ਦੇਣ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ।

ਇਹ ਵੀ ਪੜ੍ਹੋ: ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਭਾਰਤੀ ਮੂਲ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News