ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਟਿਕਾਊ ਵਿਕਾਸ ਦੇ ਪ੍ਰਤੀ ਨਵੇਂ ਸਿਰੇ ਤੋਂ ਵਚਨਬੱਧਤਾ ਦੀ ਕੀਤੀ ਅਪੀਲ

Friday, Jun 05, 2026 - 09:45 AM (IST)

ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਟਿਕਾਊ ਵਿਕਾਸ ਦੇ ਪ੍ਰਤੀ ਨਵੇਂ ਸਿਰੇ ਤੋਂ ਵਚਨਬੱਧਤਾ ਦੀ ਕੀਤੀ ਅਪੀਲ

ਨਵੀਂ ਦਿੱਲੀ- ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਦਹਾਕੇ ਦੌਰਾਨ ਸਰਕਾਰ ਦੁਆਰਾ ਕੀਤੇ ਗਏ ਵੱਖ-ਵੱਖ ਯਤਨਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਯਤਨਾਂ ਦੇ ਨਤੀਜੇ ਵਜੋਂ ਭਾਰਤ ਲਈ ਮਹੱਤਵਪੂਰਨ ਸਫਲਤਾਵਾਂ ਪ੍ਰਾਪਤ ਹੋਈਆਂ ਹਨ, ਜਿਸ 'ਚ ਹਰੇ ਕਵਰ ਦਾ ਵਿਸਥਾਰ ਅਤੇ ਕਈ ਜੰਗਲੀ ਜੀਵਾਂ ਦੀਆਂ ਪ੍ਰਜਾਤੀਆਂ ਦੀ ਆਬਾਦੀ 'ਚ ਵਾਧਾ ਸ਼ਾਮਲ ਹੈ। ਪ੍ਰਧਾਨ ਮੰਤਰੀ ਨੇ ਸਮੂਹਿਕ ਯਤਨਾਂ, ਨੀਤੀਆਂ, ਵਿਗਿਆਨ 'ਚ ਵਿਸ਼ਵਾਸ ਅਤੇ ਨਵੀਨਤਾ ਰਾਹੀਂ ਵਾਤਾਵਰਣ ਨੂੰ ਬਿਹਤਰ ਬਣਾਉਣ 'ਚ ਇਕ ਉਦਾਹਰਣ ਸਥਾਪਤ ਕਰਨ ਲਈ ਨਾਗਰਿਕਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ 'X' 'ਤੇ ਇਕ ਪੋਸਟ 'ਚ ਕਿਹਾ,"ਵਿਸ਼ਵ ਵਾਤਾਵਰਣ ਦਿਵਸ 'ਤੇ ਸਾਰਿਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ। ਮੈਂ ਵਾਤਾਵਰਣ ਸੁਰੱਖਿਆ ਲਈ ਸਮਰਪਿਤ ਸਾਰੇ ਲੋਕਾਂ ਦੀ ਸ਼ਲਾਘਾ ਕਰਦਾ ਹਾਂ।"

PunjabKesari

ਪੀ.ਐੱਮ. ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਦਿਨ ਸਾਨੂੰ 'ਆਪਣੇ ਵਾਤਾਵਰਣ ਦੀ ਰੱਖਿਆ ਕਰਨ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹ ਦੇਣ ਦੀ ਆਪਣੀ ਵਚਨਬੱਧਤਾ ਨੂੰ ਦੋਹਰਾਉਣ ਦੀ ਯਾਦ ਦਿਵਾਉਂਦਾ ਹੈ।'' ਉਨ੍ਹਾਂ ਦੱਸਿਆ ਕਿ ਪਿਛਲੇ ਦਹਾਕੇ 'ਚ ਉਨ੍ਹਾਂ ਦੀ ਸਰਕਾਰ ਨੇ ਇਸ ਸੰਬੰਧ 'ਚ ਕਈ ਪਹਿਲਾਂ ਕੀਤੀਆਂ ਹਨ। ਉਨ੍ਹਾਂ ਕਿਹਾ,''ਭਾਰਤ ਦੀਆਂ ਕੁਝ ਪ੍ਰਮੁੱਖ ਉਪਲੱਬਧੀਆਂ 'ਚ ਹਰਿਤ ਖੇਤਰ ਦਾ ਵਿਸਥਾਰ ਅਤੇ ਕਈ ਜਾਨਵਰਾਂ ਦੀ ਆਬਾਦੀ 'ਚ ਵਾਧਾ ਸ਼ਾਮਲ ਹੈ।'' ਵਿਸ਼ਵ ਵਾਤਾਵਰਣ ਦਿਵਸ ਹਰ ਸਾਲ 5 ਜੂਨ ਨੂੰ ਵਾਤਾਵਰਣ ਸੁਰੱਖਿਆ ਦੇ ਪ੍ਰਤੀ ਜਾਗਰੂਕਤਾ ਵਧਾਉਣ ਅਤੇ ਇਸ ਲਈ ਕਾਰਵਾਈ ਨੂੰ ਉਤਸ਼ਾਹਤ ਕਰਨ ਲਈ ਮਨਾਇਆ ਜਾਂਦਾ ਹੈ। ਸੰਯੁਕਤ ਰਾਸ਼ਟਰ ਵਾਤਾਵਰਣ ਪ੍ਰੋਗਰਾਮ (ਯੂਐੱਨਈਪੀ) ਦੇ ਅਧੀਨ 1973 'ਚ ਵਾਤਾਵਰਣ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ ਸੀ। ਇਹ ਵਾਤਾਵਰਣ ਸੰਬੰਧੀ ਮੁੱਦਿਆਂ 'ਤੇ ਜਨ ਜਾਗਰੂਕਤਾ ਫੈਲਾਉਣ ਦਾ ਸਭ ਤੋਂ ਵੱਡਾ ਗਲੋਬਲ ਮੰਚ ਹੈ, ਜਿਸ ਨੂੰ ਦੁਨੀਆ ਭਰ 'ਚ ਲੱਖਾਂ ਲੋਕ ਮਨਾਉਂਦੇ ਹਨ। 2026 'ਚ ਇਸ ਪ੍ਰੋਗਰਾਮ ਦੀ ਮੇਜ਼ਬਾਨੀ ਅਜ਼ਰਬਾਈਜਾਨ ਕਰੇਗਾ। ਇਹ ਆਯੋਜਨ ਗਲੋਬਲ ਪੱਧਰ 'ਤੇ ਵਾਤਾਵਰਣ ਸੰਬੰਧੀ ਕੰਮਾਂ ਦਾ ਸਮਰਥਨ ਕਰਨ ਵਾਲੇ ਸਭ ਤੋਂ ਵਿਆਪਕ ਮੰਚਾਂ 'ਚੋਂ ਇਕ ਬਣ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News