ਦੁਨੀਆ ਪੋਪ ਫਰਾਂਸਿਸ ਦੀ ਸਮਾਜ ਸੇਵਾ ਨੂੰ ਹਮੇਸ਼ਾ ਰੱਖੇਗੀ ਯਾਦ : PM ਮੋਦੀ
Saturday, Apr 26, 2025 - 03:21 PM (IST)

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਦੁਨੀਆ ਪੋਪ ਫਰਾਂਸਿਸ ਦੀ ਸਮਾਜ ਦੇ ਪ੍ਰਤੀ ਸੇਵਾ ਨੂੰ ਹਮੇਸ਼ਾ ਯਾਦ ਰੱਖੇਗੀ। ਪੋਪ ਫਰਾਂਸਿਸ ਦੇ ਅੰਤਿਮ ਸੰਸਕਾਰ 'ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੀ ਵੈਟੀਕਨ ਸਿਟੀ 'ਚ ਵਿਸ਼ਵ ਨੇਤਾਵਾਂ ਨਾਲ ਸ਼ਾਮਲ ਹੋਈ।
ਪੋਪ ਫਰਾਂਸਿਸ ਨੂੰ ਸ਼ਰਧਾਂਜਲੀ ਦਿੰਦੇ ਹੋਏ ਮੁਰਮੂ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਪੀ.ਐੱਮ. ਮੋਦੀ ਨੇ ਕਿਹਾ,''ਰਾਸ਼ਟਰਪਤੀ ਜੀ ਨੇ ਭਾਰਤ ਦੇ ਲੋਕਾਂ ਵਲੋਂ ਪੋਪ ਫਰਾਂਸਿਸ ਨੂੰ ਸ਼ਰਧਾਂਜਲੀ ਦਿੱਤੀ। ਦੁਨੀਆ ਹਮੇਸ਼ਾ ਸਮਾਜ ਲਈ ਉਨ੍ਹਾਂ ਦੀ ਸੇਵਾ ਨੂੰ ਯਾਦ ਰੱਖੇਗੀ।'' ਪੋਪ ਫਰਾਂਸਿਸ ਦਾ ਸੋਮਵਾਰ ਨੂੰ ਦਿਹਾਂਤ ਹੋ ਗਿਆ। ਉਹ 88 ਸਾਲ ਦੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8