ਯੋਗ ਤੋਂ ਮਿਲਦੀ ਹੈ ਸ਼ਕਤੀ, ਦੁਨੀਆ ਨੂੰ ਨਿਰੋਗ ਰੱਖਣ ਦੀ ਭਾਰਤ ਦੀ ਪਹਿਲ: PM ਮੋਦੀ
Friday, Jun 21, 2024 - 10:24 AM (IST)
ਸ਼੍ਰੀਨਗਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੁਨੀਆ ਅੱਜ ਯੋਗ ਨੂੰ ਵਿਸ਼ਵ ਭਲਾਈ ਲਈ ਇਕ ਸ਼ਕਤੀਸ਼ਾਲੀ ਮਾਧਿਅਮ ਦੇ ਰੂਪ ਵਿਚ ਦੇਖਦੀ ਹੈ, ਕਿਉਂਕਿ ਇਹ ਲੋਕਾਂ ਨੂੰ ਅਤੀਤ ਦੇ ਬੋਝ ਤੋਂ ਬਿਨਾਂ ਵਰਤਮਾਨ ਵਿਚ ਜਿਊਣ 'ਚ ਮਦਦ ਕਰਦਾ ਹੈ। ਪ੍ਰਧਾਨ ਮੰਤਰੀ ਨੇ 10ਵੇਂ ਕੌਮਾਂਤਰੀ ਯੋਗ ਦਿਵਸ 'ਤੇ ਇੱਥੇ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ (SKICC) 'ਚ ਆਯੋਜਿਤ ਮੁੱਖ ਸਮਾਰੋਹ 'ਚ ਇਹ ਗੱਲ ਆਖੀ। ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਯੋਗ ਨੇ ਲੋਕਾਂ ਨੂੰ ਇਹ ਅਹਿਸਾਸ ਕਰਵਾਉਣ 'ਚ ਮਦਦ ਕੀਤੀ ਹੈ ਕਿ ਉਨ੍ਹਾਂ ਦੀ ਤੰਦਰੁਸਤੀ ਉਨ੍ਹਾਂ ਦੇ ਆਲੇ-ਦੁਆਲੇ ਦੀ ਦੁਨੀਆ ਦੀ ਭਲਾਈ ਨਾਲ ਜੁੜੀ ਹੋਈ ਹੈ।
ਇਹ ਵੀ ਪੜ੍ਹੋ- ਜ਼ਹਿਰੀਲੀ ਸ਼ਰਾਬ ਪੀਣ ਨਾਲ 34 ਲੋਕਾਂ ਦੀ ਮੌਤ, 100 ਤੋਂ ਵੱਧ ਹਸਪਤਾਲ 'ਚ ਦਾਖ਼ਲ
ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਸਾਡਾ ਮਨ ਸ਼ਾਂਤ ਰਹਿੰਦਾ ਹੈ, ਤਾਂ ਅਸੀਂ ਦੁਨੀਆ 'ਤੇ ਸਕਾਰਾਤਮਕ ਪ੍ਰਭਾਵ ਪਾ ਸਕਦੇ ਹਾਂ। ਯੋਗ ਸਮਾਜ ਵਿਚ ਸਕਾਰਾਤਮਕ ਤਬਦੀਲੀ ਦੇ ਨਵੇਂ ਤਰੀਕੇ ਪੈਦਾ ਕਰਦਾ ਹੈ। ਪ੍ਰਧਾਨ ਮੰਤਰੀ ਨੇ ਕੌਮਾਂਤਰੀ ਯੋਗਾ ਦਿਵਸ 'ਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਅੱਜ ਪੂਰੀ ਦੁਨੀਆ 'ਚ ਯੋਗ ਕਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਅਤੇ ਯੋਗ ਪ੍ਰਤੀ ਲੋਕਾਂ ਦਾ ਧਿਆਨ ਵੀ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕੌਮਾਂਤਰੀ ਯੋਗ ਦਿਵਸ 'ਤੇ ਮੈਨੂੰ ਯੋਗ ਅਤੇ ਧਿਆਨ ਦੀ ਧਰਤੀ ਕਸ਼ਮੀਰ ਦਾ ਦੌਰਾ ਕਰਨ ਦਾ ਸਨਮਾਨ ਮਿਲਿਆ ਹੈ। ਅਸੀਂ ਉਸ ਸ਼ਕਤੀ ਨੂੰ ਮਹਿਸੂਸ ਕਰ ਰਹੇ ਹਾਂ ਜੋ ਸਾਨੂੰ ਸ਼੍ਰੀਨਗਰ ਵਿਚ ਯੋਗ ਤੋਂ ਮਿਲਦੀ ਹੈ। ਮੈਂ ਕਸ਼ਮੀਰ ਦੀ ਧਰਤੀ ਤੋਂ ਕੌਮਾਂਤਰੀ ਯੋਗ ਦਿਵਸ 'ਤੇ ਦੇਸ਼ ਦੇ ਸਾਰੇ ਲੋਕਾਂ ਅਤੇ ਦੁਨੀਆ ਦੇ ਹਰ ਕੋਨੇ 'ਚ ਯੋਗ ਕਰਨ ਵਾਲਿਆਂ ਨੂੰ ਵਧਾਈ ਦਿੰਦਾ ਹਾਂ।
ਇਹ ਵੀ ਪੜ੍ਹੋ- ਚੈੱਕ ਹੋਣਗੀਆਂ EVM ਮਸ਼ੀਨਾਂ ! ਭਾਜਪਾ ਵਲੋਂ ਜਿੱਤੀਆਂ 2 ਸੀਟਾਂ 'ਤੇ ਚੋਣ ਕਮਿਸ਼ਨ ਕਰਵਾਏਗਾ ਜਾਂਚ
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਲ 2014 ਵਿਚ ਉਨ੍ਹਾਂ ਨੇ ਸੰਯੁਕਤ ਰਾਸ਼ਟਰ ਵਿਚ ਕੌਮਾਂਤਰੀ ਯੋਗ ਦਿਵਸ ਦਾ ਪ੍ਰਸਤਾਵ ਰੱਖਿਆ ਸੀ ਅਤੇ ਭਾਰਤ ਦੇ ਪ੍ਰਸਤਾਵ ਨੂੰ 177 ਦੇਸ਼ਾਂ ਨੇ ਸਮਰਥਨ ਦਿੱਤਾ ਸੀ, ਜੋ ਆਪਣੇ ਆਪ ਵਿਚ ਇਕ ਰਿਕਾਰਡ ਸੀ। ਉਨ੍ਹਾਂ ਕਿਹਾ ਉਦੋਂ ਤੋਂ ਯੋਗ ਦਿਵਸ ਲਗਾਤਾਰ ਨਵੇਂ ਰਿਕਾਰਡ ਬਣਾ ਰਿਹਾ ਹੈ। ਕੌਮਾਂਤਰੀ ਯੋਗ ਦਿਵਸ ਨੇ 10 ਸਾਲਾਂ ਦੀ ਇਤਿਹਾਸਕ ਯਾਤਰਾ ਪੂਰੀ ਕਰ ਲਈ ਹੈ। ਅੱਜ ਦੁਨੀਆ ਭਰ 'ਚ ਯੋਗ ਕਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਯੋਗ ਪ੍ਰਤੀ ਲੋਕਾਂ ਦਾ ਧਿਆਨ ਲਗਾਤਾਰ ਵਧ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪੂਰੇ ਜੰਮੂ-ਕਸ਼ਮੀਰ ਵਿਚ ਯੋਗ ਪ੍ਰਤੀ ਲੋਕਾਂ ਵਿਚ ਜੋਸ਼ ਵਧਿਆ ਹੈ ਯੋਗ ਨਾਲ ਇਹ ਜੰਮੂ-ਕਸ਼ਮੀਰ ਦੇ ਸੈਰ-ਸਪਾਟੇ ਨੂੰ ਨਵੀਂ ਤਾਕਤ ਦੇਣ ਦਾ ਮੌਕਾ ਵੀ ਬਣ ਗਿਆ ਹੈ। ਆਪਣੇ ਸੰਬੋਧਨ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਸਮੂਹ ਯੋਗ ਅਭਿਆਸ ਵਿਚ ਹਿੱਸਾ ਲਿਆ।
ਇਹ ਵੀ ਪੜ੍ਹੋ- ਨਿਤੀਸ਼ ਸਰਕਾਰ ਨੂੰ ਹਾਈ ਕੋਰਟ ਤੋਂ ਝਟਕਾ, ਰਾਖਵੇਂਕਰਨ ਦਾ ਦਾਇਰਾ ਵਧਾਉਣ ਦਾ ਫ਼ੈਸਲਾ ਕੀਤਾ ਰੱਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e