ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਦੀ ਸੰਭਾਲ ਜ਼ਰੂਰੀ : PM ਮੋਦੀ
Saturday, Mar 22, 2025 - 02:38 PM (IST)

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਵਿਸ਼ਵ ਜਲ ਦਿਵਸ ਮੌਕੇ ਪਾਣੀ ਦੀ ਸੰਭਾਲ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਰੇਖਾਂਕਿਤ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪੋਸਟ ਕਰ ਕਿਹਾ “ਪਾਣੀ ਸੱਭਿਅਤਾਵਾਂ ਦੀ ਜੀਵਨ ਰੇਖਾ ਰਿਹਾ ਹੈ ਅਤੇ ਇਸ ਲਈ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਦੀ ਸੰਭਾਲ ਕਰਨਾ ਸਭ ਤੋਂ ਵੱਧ ਮਹੱਤਵਪੂਰਨ ਹੈ। ਤਾਜ਼ੇ ਪਾਣੀ ਦੇ ਮਹੱਤਵ ਨੂੰ ਉਜਾਗਰ ਕਰਨ ਲਈ ਸੰਯੁਕਤ ਰਾਸ਼ਟਰ ਹਰ ਸਾਲ ਵਿਸ਼ਵ ਜਲ ਦਿਵਸ ਮਨਾਉਂਦਾ ਹੈ।''