PM ਮੋਦੀ ਨੇ ਵਿਸ਼ਵ ਜਲ ਦਿਵਸ 'ਤੇ ਕਿਹਾ- ਪਾਣੀ ਦੀ ਇਕ-ਇਕ ਬੂੰਦ ਬਚਾਉਣ ਦਾ ਸੰਕਲਪ ਦੋਹਰਾਓ

Tuesday, Mar 22, 2022 - 09:58 AM (IST)

PM ਮੋਦੀ ਨੇ ਵਿਸ਼ਵ ਜਲ ਦਿਵਸ 'ਤੇ ਕਿਹਾ- ਪਾਣੀ ਦੀ ਇਕ-ਇਕ ਬੂੰਦ ਬਚਾਉਣ ਦਾ ਸੰਕਲਪ ਦੋਹਰਾਓ

ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਵਿਸ਼ਵ ਜਲ ਦਿਵਸ 'ਤੇ ਪਾਣੀ ਦੀ ਇਕ-ਇਕ ਬੂੰਦ ਬਚਾਉਣ ਦੀ ਅਪੀਲ ਦੋਹਰਾਈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ 'ਚ ਪਾਣੀ ਦੀ ਸੁਰੱਖਿਆ ਨੂੰ ਇਕ ਜਨ ਅੰਦੋਲਨ ਬਣਦੇ ਦੇਖਣਾ ਖੁਸ਼ੀ ਦੀ ਗੱਲ ਹੈ। ਉਨ੍ਹਾਂ ਨੇ ਪਾਣੀ ਦੀ ਸੁਰੱਖਿਆ ਦੀ ਦਿਸ਼ਾ 'ਚ ਕੰਮ ਕਰਨ ਵਾਲੇ ਸਾਰੇ ਲੋਕਾਂ ਅਤੇ ਸੰਗਠਨਾਂ ਦੀ ਤਾਰੀਫ਼ ਵੀ ਕੀਤੀ। 

PunjabKesari

ਮੋਦੀ ਨੇ ਟਵੀਟ ਕੀਤਾ,''ਵਿਸ਼ਵ ਜਲ ਦਿਵਸ ਮੌਕੇ ਆਓ, ਪਾਣੀ ਦੀ ਇਕ-ਇਕ ਬੂੰਦ ਬਚਾਉਣ ਦੇ ਆਪਣੇ ਸੰਕਲਪ ਨੂੰ ਦੋਹਰਾਓ। ਸਾਡਾ ਦੇਸ਼ ਜਲ ਸੁਰੱਖਿਆ ਅਤੇ ਸਵੱਛ ਪੀਣ ਵਾਲੇ ਪਾਣੀ ਤੱਕ ਨਾਗਰਿਕਾਂ ਦੀ ਪਹੁੰਚ ਯਕੀਨੀ ਕਰਨ ਲਈ ਜਲ ਜੀਵਨ ਮਿਸ਼ਨ ਵਰਗੇ ਕਈ ਉਪਾਅ ਕਰ ਰਿਹਾ ਹੈ।'' ਉਨ੍ਹਾਂ ਕਿਹਾ,''ਪਿਛਲੇ ਕੁਝ ਸਾਲਾਂ 'ਚ ਦੇਸ਼ ਦੇ ਸਾਰੇ ਹਿੱਸਿਆਂ 'ਚ ਹੋ ਰਹੀਆਂ ਕੋਸ਼ਿਸ਼ਾਂ ਨਾਲ ਜਲ ਸੁਰੱਖਿਆ ਨੂੰ ਇਕ ਜਨ ਅੰਦੋਲਨ ਬਣਦੇ ਦੇਖਣਾ ਖੁਸ਼ੀ ਦੀ ਗੱਲ ਹੈ। ਮੈਂ ਉਨ੍ਹਾਂ ਸਾਰੇ ਲੋਕਾਂ ਅਤੇ ਸੰਗਠਨਾਂ ਦੀ ਸ਼ਲਾਘਾ ਕਰਨਾ ਚਾਹੁੰਦਾ ਹਾਂ, ਜੋ ਜਲ ਸੁਰੱਖਿਆ ਲਈ ਕੰਮ ਕਰ ਰਹੇ ਹਨ।'' ਪ੍ਰਧਾਨ ਮੰਤਰੀ ਮੋਦੀ ਨੇ ਜਲ ਸੁਰੱਖਿਆ ਦੇ ਮਹੱਤਵ ਅਤੇ ਇਸ ਸੰਬੰਧ 'ਚ ਉਨ੍ਹਾਂ ਦੀ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨਾਲ ਜੁੜਿਆ ਵੀਡੀਓ ਵੀ ਟਵਿੱਟਰ 'ਤੇ ਸਾਂਝਾ ਕੀਤਾ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News