ਚਿੰਤਾਜਨਕ ਖ਼ਬਰ: ਦੁਨੀਆ ਭਰ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਪੁੱਜੀ ਸਾਢੇ 5 ਲੱਖ ਦੇ ਕਰੀਬ

Thursday, Jul 09, 2020 - 01:25 PM (IST)

ਚਿੰਤਾਜਨਕ ਖ਼ਬਰ: ਦੁਨੀਆ ਭਰ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਪੁੱਜੀ ਸਾਢੇ 5 ਲੱਖ ਦੇ ਕਰੀਬ

ਬੀਜਿੰਗ/ਜਿਨੇਵਾ/ਨਵੀਂ ਦਿੱਲੀ (ਵਾਰਤਾ) : ਕੋਰੋਨਾ ਵਾਇਰਸ ਦੇ ਦਿਨੋਂ ਦਿਨ ਵੱਧਦੇ ਕਹਿਰ ਦੌਰਾਨ ਦੁਨੀਆ ਭਰ ਵਿਚ ਇਸ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਸਾਢੇ 5 ਲੱਖ ਦੇ ਕੋਲ ਪਹੁੰਚ ਗਈ ਹੈ, ਜਦੋਂ ਕਿ 1.20 ਕਰੋੜ ਤੋਂ ਜ਼ਿਆਦਾ ਲੋਕ ਇਸ ਨਾਲ ਪੀੜਤ ਹੋ ਚੁੱਕੇ ਹਨ। ਕੋਵਿਡ-19 ਦੇ ਮਾਮਲੇ ਵਿਚ ਅਮਰੀਕਾ ਦੁਨੀਆ ਭਰ ਵਿਚ ਪਹਿਲੇ, ਬ੍ਰਾਜ਼ੀਲ ਦੂਜੇ ਅਤੇ ਭਾਰਤ ਤੀਜੇ ਸਥਾਨ 'ਤੇ ਹੈ। ਉਥੇ ਹੀ ਇਸ ਮਹਾਮਾਰੀ ਨਾਲ ਹੋਈਆਂ ਮੌਤਾਂ ਦੇ ਅੰਕੜਿਆਂ ਦੇ ਮਾਮਲੇ ਵਿਚ ਅਮਰੀਕਾ ਪਹਿਲੇ, ਬ੍ਰਾਜ਼ੀਲ ਦੂਜੇ ਅਤੇ ਬ੍ਰਿਟੇਨ ਤੀਜੇ ਸਥਾਨ 'ਤੇ ਹੈ। ਅਮਰੀਕਾ ਦੀ ਜਾਨ ਹਾਪਕਿੰਸ ਯੂਨੀਵਰਸਿਟੀ ਦੇ ਵਿਗਿਆਨ ਅਤੇ ਇੰਜੀਨਿਅਰਿੰਗ ਕੇਂਦਰ (ਸੀ.ਐਸ.ਐਸ.ਈ.) ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਸੰਸਾਰ ਭਰ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 1,20,12,125 ਹੋ ਗਈ ਹੈ ਜਦੋਂ ਕਿ 5, 48,896 ਲੋਕ ਆਪਣੀ ਜਾਨ ਗਵਾ ਚੁੱਕੇ ਹਨ। ਸੰਸਾਰ ਮਹਾਸ਼ਕਤੀ ਮੰਨੇ ਜਾਣ ਵਾਲੇ ਅਮਰੀਕਾ ਵਿਚ ਕੋਰੋਨਾ ਨਾਲ ਹੁਣ ਤੱਕ 3054650 ਲੋਕ ਪੀੜਤ ਹੋ ਚੁੱਕੇ ਹਨ ਅਤੇ 1,32,298 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਬ੍ਰਾਜ਼ੀਲ ਵਿਚ ਹੁਣ ਤੱਕ 17,13,160 ਲੋਕ ਇਸ ਦੀ ਲਪੇਟ ਵਿਚ ਆ ਚੁੱਕੇ ਹਨ ਜਦੋਂ ਕਿ 67,964 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 24879 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਹੁਣ ਕੁਲ ਪੀੜਤਾਂ ਦੀ ਗਿਣਤੀ ਵੱਧ ਕੇ 7,67,296 ਹੋ ਗਈ ਹੈ। ਇਸ ਮਿਆਦ ਵਿਚ ਕੋਰੋਨਾ ਵਾਇਰਸ ਨਾਲ 487 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 21,129 ਹੋ ਗਈ ਹੈ। ਦੇਸ਼ ਵਿਚ ਇਸ ਸਮੇਂ ਕੋਰੋਨਾ ਦੇ 2,69,789 ਸਰਗਰਮ ਮਾਮਲੇ ਹਨ ਅਤੇ ਹੁਣ ਤੱਕ 4,76,378 ਲੋਕ ਇਸ ਮਹਾਮਾਰੀ ਤੋਂ ਨਿਜਾਤ ਪਾ ਚੁੱਕੇ ਹਨ। ਰੂਸ ਕੋਵਿਡ-19 ਦੇ ਮਾਮਲਿਆਂ ਵਿਚ ਚੌਥੇ ਨੰਬਰ 'ਤੇ ਹੈ ਅਤੇ ਇੱਥੇ ਇਸ ਨਾਲ ਹੁਣ ਤੱਕ 6,99,749 ਲੋਕ ਪ੍ਰਭਾਵਿਤ ਹੋਏ ਹਨ ਅਤੇ 10,650 ਲੋਕਾਂ ਨੇ ਜਾਨ ਗਵਾਈ ਹੈ। ਪੇਰੂ ਵਿਚ ਲਗਾਤਾਰ ਹਾਲਾਤ ਖ਼ਰਾਬ ਹੁੰਦੇ ਜਾ ਰਹੇ ਹਨ ਉਹ ਇਸ ਸੂਚੀ ਵਿਚ 5ਵੇਂ ਨੰਬਰ 'ਤੇ ਪਹੁੰਚ ਗਿਆ ਹੈ। ਉੱਥੇ ਹੀ ਪੀੜਤਾਂ ਦੀ ਗਿਣਤੀ 3,12,911 ਹੋ ਗਈ ਅਤੇ 11,133 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨਫੈਕਸ਼ਨ ਦੇ ਮਾਮਲੇ ਵਿਚ ਚਿਲੀ ਦੁਨੀਆ ਵਿਚ 6ਵੇਂ ਸਥਾਨ 'ਤੇ ਆ ਗਿਆ ਹੈ। ਇੱਥੇ ਹੁਣ ਤੱਕ ਕੋਰੋਨਾ ਵਾਇਰਸ ਨਾਲ 3,03,083 ਲੋਕ ਪੀੜਤ ਹੋਏ ਹਨ ਅਤੇ ਮ੍ਰਿਤਕਾਂ ਦੀ ਗਿਣਤੀ 6573 ਹੈ।

ਬ੍ਰਿਟੇਨ ਇਨਫੈਕਸ਼ਨ ਦੇ ਮਾਮਲੇ ਵਿਚ 7ਵੇਂ ਨੰਬਰ 'ਤੇ ਆ ਗਿਆ ਹੈ। ਇੱਥੇ ਹੁਣ ਤੱਕ ਇਸ ਮਹਾਮਾਰੀ ਨਾਲ 2,88,511 ਲੋਕ ਪੀੜਤ ਹੋਏ ਹਨ ਅਤੇ 44,602 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਇਨਫੈਕਸ਼ਨ ਦੇ ਮਾਮਲੇ ਵਿਚ ਮੈਕਸੀਕੋ ਸਪੇਨ ਤੋਂ ਅੱਗੇ ਨਿਕਲ ਕੇ 8ਵੇਂ ਸਥਾਨ 'ਤੇ ਆ ਗਿਆ ਹੈ ਅਤੇ ਇੱਥੇ ਪੀੜਤਾਂ ਦੀ ਗਿਣਤੀ 2,75,003 ਪਹੁੰਚ ਗਈ ਹੈ ਅਤੇ ਹੁਣ ਤੱਕ ਇਸ ਵਾਇਰਸ ਨਾਲ 32,796 ਲੋਕਾਂ ਦੀ ਮੌਤ ਹੋਈ ਹੈ। ਉਥੇ ਹੀ ਸਪੇਨ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 252,513 ਹੈ ਜਦੋਂ ਕਿ 28,396 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਖਾੜੀ ਦੇਸ਼ ਈਰਾਨ 10ਵੇਂ ਸਥਾਨ 'ਤੇ ਹੈ ਇੱਥੇ ਪੀੜਤਾਂ ਦੀ ਗਿਣਤੀ 2,48,379 ਹੋ ਗਈ ਹੈ ਅਤੇ 12,084 ਲੋਕਾਂ ਦੀ ਇਸ ਕਾਰਨ ਮੌਤ ਹੋਈ ਹੈ। ਯੂਰੋਪੀ ਦੇਸ਼ ਇਟਲੀ ਵਿਚ ਇਸ ਜਾਨਲੇਵਾ ਵਿਸ਼ਾਣੁ ਨਾਲ 2,42,149 ਲੋਕ ਪੀੜਤ ਹੋਏ ਹਨ ਅਤੇ 34,914 ਲੋਕਾਂ ਦੀ ਮੌਤ ਹੋਈ ਹੈ। ਗੁਆਂਢੀ ਦੇਸ਼ ਪਾਕਿਸਤਾਨ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਸਵਾ 2 ਲੱਖ ਤੋਂ ਜ਼ਿਆਦਾ ਹੋ ਗਈ ਹੈ ਅਤੇ 4922 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਕ ਹੋਰ ਗੁਆਂਢੀ ਦੇਸ਼ ਬੰਗਲਾਦੇਸ਼ ਵਿਚ 1,72,134 ਲੋਕ ਕੋਰੋਨਾ ਦੀ ਚਪੇਟ ਵਿਚ ਆਏ ਹਨ ਜਦੋਂ ਕਿ 2197 ਲੋਕਾਂ ਦੀ ਇਸ ਨਾਲ ਮੌਤ ਹੋ ਚੁੱਕੀ ਹੈ।

ਦੱਖਣੀ ਅਫਰੀਕਾ ਨੇ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਵਿਚ ਸਊਦੀ ਅਰਬ ਅਤੇ ਤੁਕਰੀ ਨੂੰ ਪਿੱਛੇ ਛੱਡ ਦਿੱਤਾ ਹੈ। ਇੱਥੇ ਪੀੜਤਾਂ ਦੀ ਗਿਣਤੀ 2,24,465 ਹੋ ਗਈ ਹੈ ਅਤੇ 3602 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਾਊਦੀ ਅਰਬ ਵਿਚ ਕੋਰੋਨਾ ਨਾਲ ਹੁਣ ਤੱਕ 2,20,144 ਲੋਕ ਪ੍ਰਭਾਵਿਤ ਹੋਏ ਹਨ ਅਤੇ 2059 ਲੋਕਾਂ ਦੀ ਮੌਤ ਹੋ ਚੁੱਕੀ ਹੈ। ਤੁਕਰੀ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 2,08,938 ਹੋ ਗਈ ਹੈ ਅਤੇ 5282 ਲੋਕਾਂ ਦੀ ਮੌਤ ਹੋ ਚੁੱਕੀ ਹੈ। ਫ਼ਰਾਂਸ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 2,06,072 ਹੈ ਅਤੇ 29,936 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਰਮਨੀ ਵਿਚ 1,98,699 ਲੋਕ ਪੀੜਤ ਹੋਏ ਹਨ ਅਤੇ 9046 ਲੋਕਾਂ ਦੀ ਮੌਤ ਹੋਈ ਹੈ। ਚੀਨ ਵਿਚ ਹੁਣ ਤੱਕ 84,950 ਲੋਕ ਪੀੜਤ ਹੋਏ ਹੈ ਅਤੇ 4,641 ਲੋਕਾਂ ਦੀ ਮੌਤ ਹੋਈ ਹੈ। ਕੋਰੋਨਾ ਵਾਇਰਸ ਨਾਲ ਬੈਲਜੀਅਮ ਵਿਚ 9776, ਕੈਨੇਡਾ ਵਿਚ 8786, ਨੀਦਰਲੈਂਡ ਵਿਚ 6154, ਸਵੀਡਨ ਵਿਚ 5482, ਇਕਵਾਡੋਰ ਵਿਚ 4873, ਮਿਸਰ 3564, ਇੰਡੋਨੇਸ਼ੀਆ 3559, ਇਰਾਕ 2779,  ਸਵਿਟਜਰਲੈਂਡ ਵਿਚ 1966, ਆਇਰਲੈਂਡ ਵਿਚ 1738, ਪੁਰਤਗਾਲ ਵਿਚ 1631 ਅਤੇ ਅਰਜਨਟੀਨਾ ਵਿਚ 1694 ਲੋਕਾਂ ਦੀ ਮੌਤ ਹੋਈ ਹੈ।


author

cherry

Content Editor

Related News