ਦੁਨੀਆ ਭਰ ''ਚ ਕੋਰੋਨਾ ਨਾਲ 76.51 ਲੱਖ ਲੋਕ ਪੀੜਤ, 4.26 ਲੱਖ ਦੀ ਮੌਤ
Saturday, Jun 13, 2020 - 11:42 AM (IST)
ਬੀਜਿੰਗ/ਜਿਨੇਵਾ/ਨਵੀਂ ਦਿੱਲੀ (ਵਾਰਤਾ) : ਗਲੋਬਲ ਮਹਾਮਾਰੀ ਕੋਰੋਨਾ ਵਾਇਰਸ ਨਾਲ ਦੁਨੀਆ ਭਰ ਵਿਚ ਹੁਣ ਤੱਕ 76.51 ਲੱਖ ਲੋਕ ਪੀੜਤ ਹੋਏ ਹਨ ਅਤੇ 4.26 ਲੱਖ ਤੋਂ ਜ਼ਿਆਦਾ ਲੋਕਾਂ ਦੀ ਇਸ ਜਾਨਲੇਵਾ ਵਿਸ਼ਾਣੁ ਕਾਰਨ ਮੌਤ ਹੋ ਚੁੱਕੀ ਹੈ। ਅਮਰੀਕਾ ਦੀ ਜਾਨ ਹਾਪਕਿੰਸ ਯੂਨੀਵਰਸਿਟੀ ਦੇ ਵਿਗਿਆਨ ਅਤੇ ਇੰਜੀਨੀਅਰਿੰਗ ਕੇਂਦਰ (ਸੀ.ਐਸ.ਐਸ.ਈ.) ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਕੋਰੋਨਾ ਵਾਇਰਸ ਨਾਲ ਦੁਨੀਆ ਭਰ ਵਿਚ ਹੁਣ ਤੱਕ 76,50,696 ਲੋਕ ਪੀੜਤ ਹੋਏ ਹਨ ਅਤੇ 4,25,869 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਵਾਇਰਸ ਨਾਲ ਪੀੜਤ 34 ਲੱਖ ਤੋਂ ਜ਼ਿਆਦਾ ਮਰੀਜ਼ ਠੀਕ ਹੋ ਚੁੱਕੇ ਹਨ। ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਹੋਣ ਦੇ ਮਾਮਲੇ ਵਿਚ ਅਮਰੀਕਾ ਵਿਸ਼ਵ ਭਰ ਵਿਚ ਪਹਿਲਾਂ ਅਤੇ ਬ੍ਰਾਜ਼ੀਲ ਦੂਜੇ ਅਤੇ ਰੂਸ ਤੀਜੇ ਸਥਾਨ 'ਤੇ ਹੈ।
ਦੂਜੇ ਪਾਸੇ ਇਸ ਮਹਾਮਾਰੀ ਨਾਲ ਹੋਈਆਂ ਮੌਤਾਂ ਦੇ ਅੰਕੜਿਆਂ ਦੇ ਹਿਸਾਬ ਨਾਲ ਅਮਰੀਕਾ ਪਹਿਲੇ, ਬ੍ਰਾਜ਼ੀਲ ਦੂਜੇ ਅਤੇ ਬ੍ਰਿਟੇਨ ਤੀਜ਼ੇ ਕ੍ਰਮ 'ਤੇ ਆ ਗਿਆ ਹੈ। ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਰਿਕਾਰਡ 11,458 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਹੁਣ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 3,08,993 ਹੋ ਗਈ ਹੈ। ਉਥੇ ਹੀ ਇਸ ਦੌਰਾਨ 386 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 8884 ਹੋ ਗਈ ਹੈ। ਦੇਸ਼ ਵਿਚ ਇਸ ਸਮੇਂ ਕੋਰੋਨਾ ਦੇ 1,45,779 ਸਰਗਰਮ ਮਾਮਲੇ ਹਨ, ਜਦੋਂਕਿ ਇਸ ਮਹਾਮਾਰੀ ਤੋਂ ਨਿਜ਼ਾਤ ਪਾਉਣ ਵਾਲਿਆਂ ਦੀ ਗਿਣਤੀ ਸਰਗਰਮ ਮਾਮਲਿਆਂ ਦੀ ਤੁਲਣਾ ਵਿਚ 1,54,330 ਹੈ। ਭਾਰਤ ਇਸ ਮਾਮਲੇ ਸੰਸਾਰ ਵਿਚ ਸਭ ਤੋਂ ਜਿਆਦਾ ਪ੍ਰਭਾਵਿਤ ਦੇਸ਼ਾਂ ਦੀ ਸੂਚੀ ਵਿਚ ਚੌਥੇ ਸਥਾਨ 'ਤੇ ਹੈ। ਸੰਸਾਰ ਦੀ ਮਹਾਸ਼ਕਤੀ ਮੰਨੇ ਜਾਣ ਵਾਲੇ ਅਮਰੀਕਾ ਵਿਚ ਕੋਰੋਨਾ ਮਹਾਮਾਰੀ ਨਾਲ ਹੁਣ ਤੱਕ 20,49,024 ਲੋਕ ਪੀੜਤ ਹੋ ਚੁੱਕੇ ਹਨ ਅਤੇ 1,14,672 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬ੍ਰਾਜ਼ੀਲ ਵਿਚ ਹੁਣ ਤੱਕ 8,28,810 ਲੋਕ ਇਸ ਦੀ ਲਪੇਟ ਵਿਚ ਆ ਚੁੱਕੇ ਹਨ ਅਤੇ 41,828 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰੂਸ ਵਿਚ ਵੀ ਕੋਵਿਡ-19 ਦਾ ਕਹਿਰ ਵਧਦਾ ਹੀ ਜਾ ਰਿਹਾ ਹੈ ਅਤੇ ਇੱਥੇ ਇਸ ਵਾਇਰਸ ਨਾਲ ਹੁਣ ਤੱਕ 5,10,761 ਲੋਕ ਪ੍ਰਭਾਵਿਤ ਹੋਏ ਹਨ ਅਤੇ 6705 ਲੋਕਾਂ ਨੇ ਜਾਨ ਗਵਾਈ ਹੈ। ਬ੍ਰਿਟੇਨ ਵਿਚ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਜਾ ਰਹੇ ਹਨ। ਇੱਥੇ ਹੁਣ ਤੱਕ ਇਸ ਮਹਾਮਾਰੀ ਨਾਲ 2,94,402 ਲੋਕ ਪੀੜਤ ਹੋਏ ਹਨ ਅਤੇ 41,566 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਪੇਨ ਵਿਚ ਹੁਣ ਤੱਕ 2,43,209 ਲੋਕ ਪੀੜਤ ਹੋਏ ਹਨ, ਜਦੋਂਕਿ 27,136 ਲੋਕਾਂ ਦੀ ਮੌਤ ਹੋ ਚੁੱਕੀ ਹੈ। ਯੂਰਪੀ ਦੇਸ਼ ਇਟਲੀ ਵਿਚ ਵੀ ਇਸ ਮਹਾਮਾਰੀ ਨੇ ਬਹੁਤ ਕਹਿਰ ਮਚਾਇਆ ਹੈ। ਇੱਥੇ ਪੀੜਤਾਂ ਦੀ ਗਿਣਤੀ ਚਾਹੇ ਹੀ ਸਪੇਨ ਤੋਂ ਘੱਟ 2,36,305 ਹੈ ਪਰ ਮ੍ਰਿਤਕਾਂ ਗਿਣਤੀ 34,223 ਹੈ। ਮਹਾਮਾਰੀ ਕੋਰੋਨਾ ਨਾਲ ਚੀਨ ਵਿਚ ਹੁਣ ਤੱਕ 84,228 ਲੋਕ ਪੀੜਤ ਹੋਏ ਹਨ ਅਤੇ 4638 ਲੋਕਾਂ ਦੀ ਮੌਤ ਹੋਈ ਹੈ।
ਯੂਰਪੀ ਦੇਸ਼ ਫ਼ਰਾਂਸ ਅਤੇ ਜਰਮਨੀ ਵਿਚ ਵੀ ਇਸ ਜਾਨਲੇਵਾ ਵਿਸ਼ਾਣੁ ਕਾਰਨ ਹਾਲਤ ਕਾਫ਼ੀ ਖ਼ਰਾਬ ਹੈ। ਫ਼ਰਾਂਸ ਵਿਚ ਹੁਣ ਤੱਕ 1,93,220 ਲੋਕ ਇਸ ਤੋਂ ਪ੍ਰਭਾਵਿਤ ਹੋਏ ਹਨ ਅਤੇ 29,377 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਰਮਨੀ ਵਿਚ ਕੋਰੋਨਾ ਵਾਇਰਸ ਨਾਲ 1,87,226 ਲੋਕ ਪੀੜਤ ਹੋਏ ਹਨ ਅਤੇ 8783 ਲੋਕਾਂ ਦੀ ਮੌਤ ਹੋਈ ਹੈ। ਤੁਕਰੀ ਵਿਚ ਕੋਰੋਨਾ ਨਾਲ ਹੁਣ ਤੱਕ 1,75,218 ਲੋਕ ਪੀੜਤ ਹੋਏ ਹਨ ਅਤੇ 4778 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਨਾਲ ਗੰਭੀਰ ਰੂਪ ਤੋਂ ਪ੍ਰਭਾਵਿਤ ਖਾੜੀ ਦੇਸ਼ ਈਰਾਨ ਵਿਚ 1,82,525 ਲੋਕ ਪੀੜਤ ਹੋਏ ਹਨ, ਜਦੋਂਕਿ 8659 ਲੋਕਾਂ ਦੀ ਇਸ ਕਾਰਨ ਮੌਤ ਹੋਈ ਹੈ। ਮੈਕਸੀਕੋ ਵਿਚ 16448, ਬੈਲਜੀਅਮ ਵਿਚ 9646, ਕੈਨੇਡਾ ਵਿਚ 8125, ਨੀਦਰਲੈਂਡ ਵਿਚ 6072, ਪੇਰੂ ਵਿਚ 6088, ਸਵੀਡਨ ਵਿਚ 4854, ਇਕਵਾਡੋਰ ਵਿਚ 3828, ਸਵਿਟਜ਼ਰਲੈਂਡ ਵਿਚ 1938, ਆਇਰਲੈਂਡ ਵਿਚ 1705 ਅਤੇ ਪੁਰਤਗਾਲ ਵਿਚ 1505 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਇਲਾਵਾ ਗੁਆਂਢੀ ਦੇਸ਼ ਪਾਕਿਸਤਾਨ ਵਿਚ ਕੋਰੋਨਾ ਨਾਲ ਹੁਣ ਤੱਕ 1,32,405 ਲੋਕ ਪੀੜਤ ਹੋਏ ਹਨ ਅਤੇ 2551 ਲੋਕਾਂ ਦੀ ਮੌਤ ਹੋ ਚੁੱਕੀ ਹੈ।