ਚਿੰਤਾਜਨਕ: ਦੁਨੀਆ ਭਰ ''ਚ ਕੋਰੋਨਾ ਪੀੜਤਾਂ ਦੀ ਗਿਣਤੀ 1.42 ਕਰੋੜ ਦੇ ਪਾਰ, 6 ਲੱਖ ਤੋਂ ਵਧੇਰੇ ਮੌਤਾਂ

07/19/2020 12:37:04 PM

ਬੀਜਿੰਗ/ਜਿਨੇਵਾ/ਨਵੀਂ ਦਿੱਲੀ (ਵਾਰਤਾ) : ਗਲੋਬਲ ਮਹਾਮਾਰੀ ਕੋਰੋਨਾ ਵਾਇਰਸ (ਕੋਵਿਡ-19) ਦਾ ਕਹਿਰ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ ਅਤੇ ਦੁਨੀਆਭਰ ਵਿਚ ਇਸ ਨਾਲ ਹੁਣ ਤੱਕ 1.42 ਕਰੋੜ ਤੋਂ ਜ਼ਿਆਦਾ ਲੋਕ ਪ੍ਰਭਾਵਿਤ ਹੋ ਚੁੱਕੇ ਹਨ ਅਤੇ 6 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਵਿਡ-19 ਦੇ ਪੀੜਤਾਂ ਦੇ ਮਾਮਲੇ ਵਿਚ ਅਮਰੀਕਾ ਦੁਨੀਆ ਭਰ ਵਿਚ ਪਹਿਲੇ, ਬ੍ਰਾਜ਼ੀਲ ਦੂਜੇ ਅਤੇ ਭਾਰਤ ਤੀਜੇ ਸਥਾਨ 'ਤੇ ਹੈ। ਉਥੇ ਹੀ ਇਸ ਮਹਾਮਾਰੀ ਨਾਲ ਹੋਈਆਂ ਮੌਤਾਂ  ਦੇ ਅੰਕੜਿਆਂ ਦੇ ਮਾਮਲੇ ਵਿਚ ਅਮਰੀਕਾ ਪਹਿਲੇ, ਬ੍ਰਾਜ਼ੀਲ ਦੂਜੇ ਅਤੇ ਬ੍ਰਿਟੇਨ ਤੀਜੇ ਸਥਾਨ 'ਤੇ ਹੈ, ਜਦੋਂਕਿ ਭਾਰਤ ਮ੍ਰਿਤਕਾਂ ਦੀ ਗਿਣਤੀ ਦੇ ਮਾਮਲੇ ਵਿਚ 8ਵੇਂ ਸਥਾਨ 'ਤੇ ਹੈ।

ਅਮਰੀਕਾ ਦੀ ਜਾਨ ਹਾਪਕਿੰਸ ਯੂਨੀਵਰਸਿਟੀ ਦੇ ਵਿਗਿਆਨ ਅਤੇ ਇੰਜੀਨਿਅਰਿੰਗ ਕੇਂਦਰ (ਸੀ.ਐਸ.ਐਸ.ਈ.) ਵੱਲੋਂ ਜਾਰੀ ਅੰਕੜਿਆਂ ਅਨੁਸਾਰ ਦੁਨੀਆ ਭਰ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 1,42,41,343 ਹੋ ਗਈ ਹੈ, ਜਦੋਂਕਿ ਹੁਣ ਤੱਕ ਇਸ ਮਹਾਮਾਰੀ ਕਾਰਨ 6,01,455 ਲੋਕਾਂ ਨੇ ਜਾਨ ਗਵਾਈ ਹੈ। ਅਮਰੀਕਾ ਵਿਚ ਕੋਰੋਨਾ ਨਾਲ ਹੁਣ ਤੱਕ 37,11,297 ਲੋਕ ਪੀੜਤ ਹੋ ਚੁੱਕੇ ਹਨ ਅਤੇ 1,40,119 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬ੍ਰਾਜ਼ੀਲ ਵਿਚ ਹੁਣ ਤੱਕ 20,74,860 ਲੋਕ ਇਸ ਦੀ ਲਪੇਟ ਵਿਚ ਆ ਚੁੱਕੇ ਹਨ, ਜਦੋਂਕਿ 78,772 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 38,902 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੇ ਨਾਲ ਹੀ ਇੱਥੇ ਇਸ ਨਾਲ ਪੀੜਤ ਹੋਣ ਵਾਲੇ ਲੋਕਾਂ ਦੀ ਗਿਣਤੀ 10,77,618 ਹੋ ਗਈ ਹੈ। ਦੇਸ਼ ਵਿਚ ਹੁਣ ਤੱਕ ਕੁਲ 6,77,423 ਮਰੀਜ਼ ਠੀਕ ਹੋਏ ਹਨ, ਜਦੋਂਕਿ 26,816 ਲੋਕਾਂ ਦੀ ਇਸ ਮਹਾਮਾਰੀ ਨਾਲ ਮੌਤ ਹੋ ਚੁੱਕੀ ਹੈ। ਦੇਸ਼ ਵਿਚ ਵਰਤਮਾਨ ਵਿਚ 3,73,379 ਸਰਗਰਮ ਮਾਮਲੇ ਹਨ। ਰੂਸ ਕੋਵਿਡ-19 ਦੇ ਮਾਮਲਿਆਂ ਵਿਚ ਚੌਥੇ ਨੰਬਰ 'ਤੇ ਹੈ ਅਤੇ ਇੱਥੇ ਇਸ ਨਾਲ ਹੁਣ ਤੱਕ 7,64,215 ਲੋਕ ਪ੍ਰਭਾਵਿਤ ਹੋਏ ਹਨ ਅਤੇ 12,228 ਲੋਕਾਂ ਨੇ ਜਾਨ ਗਵਾਈ ਹੈ। ਦੱਖਣੀ ਅਫ਼ਰੀਕਾ ਵਿਚ ਕੋਰੋਨਾ ਮਹਾਮਾਰੀ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ, ਜਿਸਕਾਰਨ ਕੋਰੋਨਾ ਨਾਲ ਪੀੜਤ ਹੋਣ ਦੇ ਮਾਮਲੇ ਵਿਚ ਦੱਖਣ ਅਫ਼ਰੀਕਾ 5ਵੇਂ ਸਥਾਨ 'ਤੇ ਪਹੁੰਚ ਗਿਆ ਹੈ। ਇੱਥੇ ਇਸ ਨਾਲ ਹੁਣ ਤੱਕ 3,50,879 ਲੋਕ ਪੀੜਤ ਹੋਏ ਹਨ ਅਤੇ 4,948 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਪੇਰੂ ਵਿਚ ਵੀ ਲਗਾਤਾਰ ਹਾਲਾਤ ਖ਼ਰਾਬ ਹੁੰਦੇ ਜਾ ਰਹੇ ਹੈ ਉਹ ਇਸ ਸੂਚੀ ਵਿਚ 6ਵੇਂ ਨੰਬਰ 'ਤੇ ਹੈ। ਇੱਥੇ ਪੀੜਤਾਂ ਦੀ ਗਿਣਤੀ 3,49,500 ਹੋ ਗਈ ਅਤੇ 12,998 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਥੇ ਹੀ ਮੈਕਸੀਕੋ ਵਿਚ ਕੋਰੋਨਾ ਨਾਲ ਹੁਣ ਤੱਕ 3,38,913 ਲੋਕ ਪੀੜਤ ਹੋਏ ਹਨ ਅਤੇ 38,888 ਲੋਕਾਂ ਦੀ ਮੌਤ ਹੋਈ ਹੈ। ਕੋਵਿਡ-19 ਨਾਲ ਪੀੜਤ ਹੋਣ ਦੇ ਮਾਮਲੇ ਵਿਚ ਚਿਲੀ ਹੁਣ 8ਵੇਂ ਨੰਬਰ 'ਤੇ ਪਹੁੰਚ ਗਿਆ ਹੈ। ਇੱਥੇ ਇਸ ਨਾਲ ਹੁਣ ਤੱਕ 3,28,846 ਲੋਕ ਪੀੜਤ ਹੋਏ ਹਨ ਅਤੇ ਮ੍ਰਿਤਕਾਂ ਦੀ ਗਿਣਤੀ 8,445 ਹੈ। ਬ੍ਰਿਟੇਨ ਕੋਰੋਨਾ ਦੇ ਮਾਮਲੇ ਵਿਚ 9ਵੇਂ ਨੰਬਰ 'ਤੇ ਹੈ। ਇੱਥੇ ਹੁਣ ਤੱਕ ਇਸ ਮਹਾਮਾਰੀ ਨਾਲ 2,95,632 ਲੋਕ ਪੀੜਤ ਹੋਏ ਹਨ ਅਤੇ 45,358 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਥੇ ਹੀ ਖਾੜੀ ਦੇਸ਼ ਈਰਾਨ ਵਿਚ ਪੀੜਤਾਂ ਦੀ ਗਿਣਤੀ 2,71,606 ਹੋ ਗਈ ਹੈ ਅਤੇ 13,979 ਲੋਕਾਂ ਦੀ ਇਸ ਕਾਰਨ ਮੌਤ ਹੋਈ ਹੈ। ਗੁਆਂਢੀ ਦੇਸ਼ ਪਾਕਿਸਤਾਨ ਵਿਚ ਕੋਰੋਨਾ ਨਾਲ ਹੁਣ ਤੱਕ 2,61,917 ਲੋਕ ਪੀੜਤ ਹੋਏ ਹਨ ਅਤੇ 5522 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਥੇ ਹੀ ਸਪੇਨ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 2,60,255 ਹੈ, ਜਦੋਂਕਿ 28,420 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਥੇ ਹੀ ਸਊਦੀ ਅਰਬ ਵਿਚ ਕੋਰੋਨਾ ਨਾਲ ਹੁਣ ਤੱਕ 2,48,416 ਲੋਕ ਪ੍ਰਭਾਵਿਤ ਹੋਏ ਹਨ ਅਤੇ 2,447 ਲੋਕਾਂ ਦੀ ਮੌਤ ਹੋ ਚੁੱਕੀ ਹੈ। ਯੂਰਪੀ ਦੇਸ਼ ਇਟਲੀ ਵਿਚ ਇਸ ਜਾਨਲੇਵਾ ਵਿਸ਼ਾਣੁ ਨਾਲ 2,44,216 ਲੋਕ ਪੀੜਤ ਹੋਏ ਹਨ ਅਤੇ 35,042 ਲੋਕਾਂ ਦੀ ਮੌਤ ਹੋਈ ਹੈ।

ਤੁਕਰੀ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 2,18,717 ਹੋ ਗਈ ਹੈ ਅਤੇ 5,475 ਲੋਕਾਂ ਦੀ ਮੌਤ ਹੋ ਚੁੱਕੀ ਹੈ। ਫ਼ਰਾਂਸ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 2,11,943 ਹੈ ਅਤੇ 30,155 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਰਮਨੀ ਵਿਚ 2,02,426 ਲੋਕ ਪੀੜਤ ਹੋਏ ਹਨ ਅਤੇ 9,091 ਲੋਕਾਂ ਦੀ ਮੌਤ ਹੋਈ ਹੈ। ਬੰਗਲਾਦੇਸ਼ ਵਿਚ 2,02,066 ਲੋਕ ਕੋਰੋਨਾ ਦੀ ਲਪੇਟ ਵਿਚ ਆਏ ਹਨ, ਜਦੋਂਕਿ 2,581 ਲੋਕਾਂ ਦੀ ਇਸ ਨਾਲ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਨਾਲ ਨੀਦਰਲੈਂਡ ਵਿਚ 6155, ਬੇਲਜੀਅਮ ਵਿਚ 9800, ਕੈਨੇਡਾ ਵਿਚ 8892, ਸਵੀਡਨ ਵਿਚ 5619, ਇਕਵਾਡੋਰ ਵਿਚ 5282, ਮਿਸਰ ਵਿਚ 4251,  ਇੰਡੋਨੇਸ਼ੀਆ ਵਿਚ 4016, ਇਰਾਕ ਵਿਚ 3691, ਸਵਿਟਜ਼ਰਲੈਂਡ ਵਿਚ 1969, ਰੋਮਾਨੀਆ ਵਿਚ 2009, ਅਰਜਨਟੀਨਾ ਵਿਚ 2220, ਬੋਲੀਵਿਆ ਵਿਚ 2106, ਆਇਰਲੈਂਡ ਵਿਚ 1753 ਅਤੇ ਪੁਰਤਗਾਲ ਵਿਚ 1684 ਲੋਕਾਂ ਦੀ ਮੌਤ ਹੋ ਚੁੱਕੀ ਹੈ।

cherry

This news is Content Editor cherry