ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦਾ ਅੰਕੜਾ 86 ਲੱਖ ਦੇ ਪਾਰ, 4.59 ਲੱਖ ਤੋਂ ਵਧੇਰੇ ਮੌਤਾਂ

06/20/2020 10:33:36 AM

ਬੀਜਿੰਗ / ਜਿਨੇਵਾ / ਨਵੀਂ ਦਿੱਲੀ (ਵਾਰਤਾ) : ਦੁਨੀਆ ਭਰ ਵਿਚ ਕੋਰੋਨਾ ਵਾਇਰਸ (ਕੋਵਿਡ 19) ਦੀ ਲਪੇਟ ਵਿਚ ਆਉਣ ਵਾਲਿਆਂ ਦੀ ਗਿਣਤੀ 86.41 ਲੱਖ ਤੋਂ ਜ਼ਿਆਦਾ ਹੋ ਗਈ ਹੈ, ਜਦੋਂਕਿ 4.59 ਲੱਖ ਤੋਂ ਜ਼ਿਆਦਾ ਲੋਕਾਂ ਦੀ ਇਸ ਮਹਾਮਾਰੀ ਕਾਰਨ ਮੌਤ ਹੋ ਗਈ ਹੈ। ਅਮਰੀਕਾ ਦੀ ਜਾਨ ਹਾਪਕਿੰਸ ਯੂਨੀਵਰਸਿਟੀ ਦੇ ਵਿਗਿਆਨ ਅਤੇ ਇੰਜੀਨਿਅਰਿੰਗ ਕੇਂਦਰ (ਸੀ.ਐਸ.ਐਸ.ਈ.) ਵਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਕੋਰੋਨਾ ਵਾਇਰਸ ਨਾਲ ਦੁਨੀਆ ਭਰ ਵਿਚ ਹੁਣ ਤੱਕ 86,41,521 ਲੋਕ ਪੀੜਤ ਹੋਏ ਹਨ ਅਤੇ 4,59,474 ਲੋਕਾਂ ਦੀ ਮੌਤ ਹੋ ਚੁੱਕੀ ਹੈ।  ਕੋਵਿਡ-19 ਦੇ ਮਾਮਲੇ ਵਿਚ ਅਮਰੀਕਾ ਦੁਨੀਆ ਭਰ ਵਿਚ ਪਹਿਲੇ, ਬ੍ਰਾਜ਼ੀਲ ਦੂਜੇ ਅਤੇ ਰੂਸ ਤੀਜੇ ਸਥਾਨ 'ਤੇ ਹੈ। ਦੂਜੇ ਪਾਸੇ ਇਸ ਮਹਾਮਾਰੀ ਨਾਲ ਹੋਈਆਂ ਮੌਤਾਂ ਦੇ ਅੰਕੜਿਆਂ ਦੇ ਮਾਮਲੇ ਵਿਚ ਅਮਰੀਕਾ ਪਹਿਲੇ, ਬ੍ਰਾਜ਼ੀਲ ਦੂਜੇ ਅਤੇ ਬ੍ਰਿਟੇਨ ਤੀਜੇ ਸਥਾਨ 'ਤੇ ਹੈ।

ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 14,516 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਹੁਣ ਕੁਲ ਪੀੜਤਾਂ ਦੀ ਗਿਣਤੀ 3,95,048 ਹੋ ਗਈ ਹੈ। ਇਸ ਮਿਆਦ ਵਿਚ 375 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 12,948 ਹੋ ਗਈ ਹੈ। ਦੇਸ਼ ਵਿਚ ਇਸ ਸਮੇਂ ਕੋਰੋਨਾ ਦੇ 1,68,269 ਸਰਗਰਮ ਮਾਮਲੇ ਹਨ ਅਤੇ ਹੁਣ ਤੱਕ 2,13,831 ਲੋਕ ਇਸ ਮਹਾਮਾਰੀ ਤੋਂ ਨਿਜਾਤ ਪਾ ਚੁੱਕੇ ਹਨ। ਭਾਰਤ ਇਨਫੈਕਸ਼ਨ ਦੇ ਮਾਮਲੇ ਵਿਚ ਦੁਨੀਆ ਭਰ ਵਿਚ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ਾਂ ਦੀ ਸੂਚੀ ਵਿਚ ਚੌਥੇ ਸਥਾਨ 'ਤੇ ਹੈ। ਦੁਨੀਆ ਦੀ ਮਹਾਸ਼ਕਤੀ ਮੰਨੇ ਜਾਣ ਵਾਲੇ ਅਮਰੀਕਾ ਵਿਚ ਕੋਰੋਨਾ ਨਾਲ ਹੁਣ ਤੱਕ 22,20,961 ਲੋਕ ਪੀੜਛ ਹੋ ਚੁੱਕੇ ਹਨ ਅਤੇ 1,19,112 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬ੍ਰਾਜ਼ੀਲ ਵਿਚ ਇਸ ਦਾ ਅੰਕੜਾ 10 ਲੱਖ ਨੂੰ ਪਾਰ ਕਰ ਚੁੱਕਾ ਹੈ ਅਤੇ ਇੱਥੇ ਹੁਣ ਤੱਕ 10,32,913 ਲੋਕ ਇਸ ਦੀ ਲਪੇਟ ਵਿਚ ਆ ਚੁੱਕੇ ਹਨ, ਜਦੋਂਕਿ 48,954 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰੂਸ ਵਿਚ ਵੀ ਕੋਵਿਡ-19 ਦਾ ਕਹਿਰ ਵਧਦਾ ਹੀ ਜਾ ਰਿਹਾ ਹੈ ਅਤੇ ਇੱਥੇ ਇਸ ਨਾਲ ਹੁਣ ਤੱਕ 5,68,292 ਲੋਕ ਪ੍ਰਭਾਵਿਤ ਹੋਏ ਹਨ ਅਤੇ 7831 ਲੋਕਾਂ ਨੇ ਜਾਨ ਗਵਾਈ ਹੈ। ਬ੍ਰਿਟੇਨ ਵਿਚ ਇਸ ਕਾਰਨ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਜਾ ਰਹੇ ਹਨ। ਇੱਥੇ ਹੁਣ ਤੱਕ ਇਸ ਮਹਾਮਾਰੀ ਨਾਲ 3,03,285 ਲੋਕ ਪੀੜਤ ਹੋਏ ਹਨ ਅਤੇ 42,546 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਸਪੇਨ ਵਿਚ ਹੁਣ ਤੱਕ 2,45,575 ਲੋਕ ਪੀੜਤ ਹੋਏ ਹਨ, ਜਦੋਂਕਿ 28,315 ਲੋਕਾਂ ਦੀ ਮੌਤ ਹੋ ਚੁੱਕੀ ਹੈ। ਯੂਰਪੀ ਦੇਸ਼ ਇਟਲੀ ਵਿਚ ਵੀ ਇਸ ਮਹਾਮਾਰੀ ਨੇ ਬਹੁਤ ਕਹਿਰ ਮਚਾਇਆ ਹੈ। ਇੱਥੇ ਹੁਣ ਤੱਕ ਕੋਵਿਡ-19 ਨਾਲ 2,38,011 ਲੋਕ ਪੀੜਤ ਹੋਏ ਹਨ ਅਤੇ 34,561 ਲੋਕਾਂ ਦੀ ਮੌਤ ਹੋਈ ਹੈ। ਚੀਨ ਵਿਚ ਹੁਣ ਤੱਕ 84,494 ਲੋਕ ਪੀੜਤ ਹੋਏ ਹਨ ਅਤੇ 4638 ਲੋਕਾਂ ਦੀ ਮੌਤ ਹੋਈ ਹੈ। ਯੂਰੋਪੀ ਦੇਸ਼ ਫ਼ਰਾਂਸ ਅਤੇ ਜਰਮਨੀ ਵਿਚ ਵੀ ਇਸ ਜਾਨਲੇਵਾ ਵਿਸ਼ਾਣੁ ਕਾਰਨ ਹਾਲਾਤ ਕਾਫ਼ੀ ਖ਼ਰਾਬ ਹਨ। ਫ਼ਰਾਂਸ ਵਿਚ ਹੁਣ ਤੱਕ 1,96,083 ਲੋਕ ਇਸ ਤੋਂ ਪੀੜਤ ਹੋਏ ਹਨ ਅਤੇ 29,620 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਰਮਨੀ ਵਿਚ ਕੋਰੋਨਾ ਵਾਇਰਸ ਨਾਲ 1,90,299 ਲੋਕ ਪੀੜਤ ਹੋਏ ਹਨ ਅਤੇ 8887 ਲੋਕਾਂ ਦੀ ਮੌਤ ਹੋਈ ਹੈ । ਇਸ ਦੇ ਇਲਾਵਾ ਪੇਰੂ ਵਿਚ ਇਸ ਮਹਾਮਾਰੀ ਨਾਲ ਹੁਣ ਤੱਕ 2,44,388 ਲੋਕ ਪੀੜਤ ਹੋਏ ਹਨ ਅਤੇ 7461 ਦੀ ਮੌਤ ਹੋਈ ਹੈ। ਤੁਕਰੀ ਵਿਚ ਕੋਰੋਨਾ ਨਾਲ ਹੁਣ ਤੱਕ 1,85,245 ਲੋਕ ਪੀੜਤ ਹੋਏ ਹਨ ਅਤੇ 4905 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਨਾਲ ਗੰਭੀਰ ਰੂਪ ਤੋਂ ਪ੍ਰਭਾਵਿਤ ਖਾੜੀ ਦੇਸ਼ ਈਰਾਨ ਵਿਚ ਪੀੜਤਾਂ ਦੀ ਗਿਣਤੀ 2 ਲੱਖ ਤੋਂ ਜ਼ਿਆਦਾ ਹੋ ਗਈ ਹੈ। ਇੱਥੇ ਹੁਣ 2,00,262 ਲੋਕ ਪੀੜਤ ਹੋਏ ਹਨ ਜਦੋਂਕਿ 9392 ਲੋਕਾਂ ਦੀ ਇਸ ਕਾਰਨ ਮੌਤ ਹੋਈ ਹੈ। ਮੈਕਸੀਕੋ ਵਿਚ 20,394, ਬੈਲਜੀਅਮ ਵਿਚ 9695, ਕੈਨੇਡਾ ਵਿਚ 8408, ਨੀਦਰਲੈਂਡ ਵਿਚ 6100, ਸਵੀਡਨ ਵਿਚ 5053, ਇਕਵਾਡੋਰ ਵਿਚ 4156, ਸਵਿਟਜਰਲੈਂਡ ਵਿਚ 1956, ਆਇਰਲੈਂਡ ਵਿਚ 1714 ਅਤੇ ਪੁਰਤਗਾਲ ਵਿਚ 1527 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਇਲਾਵਾ ਗੁਆਂਢੀ ਦੇਸ਼ ਪਾਕਿਸਤਾਨ ਵਿਚ ਕੋਰੋਨਾ ਵਾਇਰਸ ਨਾਲ ਹੁਣ ਤੱਕ 1,65,062 ਲੋਕ ਪੀੜਤ ਹੋਏ ਹਨ ਅਤੇ 3229 ਲੋਕਾਂ ਦੀ ਮੌਤ ਹੋ ਚੁੱਕੀ ਹੈ।


cherry

Content Editor

Related News