ਪਹਿਲਵਾਨ ਬਜਰੰਗ ਪੁਨੀਆ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ

10/21/2021 4:46:35 PM

ਨਵੀਂ ਦਿੱਲੀ (ਭਾਸ਼ਾ)- ਟੋਕੀਓ ਓਲੰਪਿਕ ਵਿਚ ਕਾਂਸੀ ਤਮਗਾ ਜੇਤੂ ਭਾਰਤੀ ਪਹਿਲਵਾਨ ਬਜਰੰਗ ਪੂਨੀਆ ਨੇ ਅੱਜ ਇੱਥੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਕੇਜਰੀਵਾਲ ਨੇ ਪੁਨੀਆ ਨੂੰ ਕਿਹਾ, 'ਪੂਰੇ ਦੇਸ਼ ਨੂੰ ਤੁਹਾਡੀਆਂ ਉਪਲੱਬਧੀਆਂ 'ਤੇ ਮਾਣ ਹੈ। ਤੁਸੀਂ ਟੋਕੀਓ ਓਲੰਪਿਕਸ ਵਿਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਦੇਸ਼ ਦਾ ਨਾਮ ਉਚਾਈਆਂ 'ਤੇ ਪਹੁੰਚਾਇਆ ਹੈ। ਤੁਹਾਡਾ ਪ੍ਰਦਰਸ਼ਨ ਉਭਰਦੇ ਖਿਡਾਰੀਆਂ ਲਈ ਪ੍ਰੇਰਣਾ ਦਾ ਕੰਮ ਕਰੇਗਾ ਅਤੇ ਉਨ੍ਹਾਂ ਨੂੰ ਦੇਸ਼ ਲਈ ਵੱਧ ਤੋਂ ਵੱਧ ਮੈਡਲ ਲਿਆਉਣ ਲਈ ਪ੍ਰੇਰਿਤ ਕਰੇਗਾ। ਸਾਡੀ ਸਰਕਾਰ ਖੇਡ ਨੂੰ ਉਤਸ਼ਾਹਤ ਕਰਨ ਲਈ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਖਿਡਾਰੀਆਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਹਮੇਸ਼ਾ ਤਿਆਰ ਰਹੀ ਹੈ। ਇਸ ਉਦੇਸ਼ ਲਈ ਅਸੀਂ ਮੁੰਡਕਾ ਵਿਚ ਸਪੋਰਟਸ ਯੂਨੀਵਰਸਿਟੀ ਸਥਾਪਤ ਕੀਤੀ ਹੈ।'

ਇਹ ਵੀ ਪੜ੍ਹੋ :ਵਿਰਾਟ ਕੋਹਲੀ ਨੇ ਅਨੁਸ਼ਕਾ ਅਤੇ ਵਾਮਿਕਾ ਨਾਲ ਤਸਵੀਰ ਕੀਤੀ ਸਾਂਝੀ, ਪ੍ਰਸ਼ੰਸਕਾਂ ਨੇ ਕੀਤੀ ਇਹ ਮੰਗ

PunjabKesari

ਉਨ੍ਹਾਂ ਅੱਗੇ ਕਿਹਾ, 'ਸਪੋਰਟਸ ਯੂਨੀਵਰਸਿਟੀ ਰਾਹੀਂ ਅਸੀਂ ਬਹੁਤ ਸਾਰੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਤਿਆਰ ਕਰਨਾ ਚਾਹੁੰਦੇ ਹਾਂ, ਜੋ ਅਗਲੀਆਂ ਓਲੰਪਿਕਸ ਅਤੇ ਹੋਰ ਅੰਤਰਰਾਸ਼ਟਰੀ ਪੱਧਰ ਦੀਆਂ ਖੇਡਾਂ ਵਿਚ ਭਾਰਤ ਲਈ ਵੱਧ ਤੋਂ ਵੱਧ ਮੈਡਲ ਲੈ ਕੇ ਆਉਣ। ਸਪੋਰਟਸ ਯੂਨੀਵਰਸਿਟੀ ਨੂੰ ਅਸੀਂ ਜਲਦ ਤੋਂ ਜਲਦ ਪੂਰੀ ਤਰ੍ਹਾਂ ਚਾਲੂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਵਿਚ ਅਸੀਂ ਤੁਹਾਡੀਆਂ (ਬਜਰੰਗ ਪੁਨੀਆ) ਸੇਵਾਵਾਂ ਵੀ ਲੈਣਾ ਚਾਵਾਂਗੇ। ਇਸ ਦੇ ਨਾਲ ਹੀ, ਅਸੀਂ ਇਹ ਵੀ ਚਾਹੁੰਦੇ ਹਾਂ ਕਿ ਦੇਸ਼ ਭਰ ਦੇ ਸਾਰੇ ਚੰਗੇ ਖਿਡਾਰੀ ਸਾਡੀ ਖੇਡ ਯੂਨੀਵਰਸਿਟੀ ਵਿਚ ਆਉਣ ਅਤੇ ਵਿਸ਼ਵ ਪੱਧਰੀ ਖਿਡਾਰੀ ਤਿਆਰ ਕਰਨ ਵਿਚ ਦਿੱਲੀ ਸਰਕਾਰ ਦਾ ਸਮਰਥਨ ਕਰਨ। ਸਾਡਾ ਉਦੇਸ਼ ਇਹ ਹੈ ਕਿ ਸਪੋਰਟਸ ਯੂਨੀਵਰਸਿਟੀ ਵਿਚ ਤਿਆਰ ਕੀਤੇ ਗਏ ਖਿਡਾਰੀ ਅਗਲੇ ਓਲੰਪਿਕਸ ਵਿਚ ਦੇਸ਼ ਲਈ ਬਹੁਤ ਸਾਰੇ ਮੈਡਲ ਲੈ ਕੇ ਆਉਣ।

ਇਹ ਵੀ ਪੜ੍ਹੋ : ਦੌੜਾਕ ਹਿਮਾ ਦਾਸ ਨੇ ਕੋਰੋਨਾ ਨੂੰ ਦਿੱਤੀ ਮਾਤ, ਲੋਕਾਂ ਦਾ ਕੀਤਾ ਧੰਨਵਾਦ

ਇਸ ਮੌਕੇ ਮੁੱਖ ਮੰਤਰੀ ਨੇ ਬਜਰੰਗ ਪੁਨੀਆ ਨੂੰ ਮੈਡਲ ਜੇਤੂਆਂ ਲਈ ਦਿੱਲੀ ਸਰਕਾਰ ਵੱਲੋਂ ਚਲਾਈਆਂ ਗਈਆਂ ਸਕੀਮਾਂ ਦਾ ਲਾਭ ਛੇਤੀ ਤੋਂ ਛੇਤੀ ਦਿਵਾਉਣ ਦਾ ਭਰੋਸਾ ਵੀ ਦਿੱਤਾ। ਜ਼ਿਕਰਯੋਗ ਹੈ ਕਿ ਟੋਕੀਓ ਓਲੰਪਿਕ ਵਿਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਅੱਜ ਸ੍ਰੀ ਕੇਜਰੀਵਾਲ ਨਾਲ ਭਾਰਤੀ ਪਹਿਲਵਾਨ ਬਜਰੰਗ ਪੁਨੀਆ ਦੀ ਇਹ ਦੂਜੀ ਮੁਲਾਕਾਤ ਸੀ। ਇਸ ਤੋਂ ਪਹਿਲਾਂ, ਪਹਿਲਵਾਨ ਬਜਰੰਗ ਪੁਨੀਆ ਨੇ ਪਿਛਲੇ ਮਹੀਨੇ ਸਤੰਬਰ ਵਿਚ ਟੋਕੀਓ ਓਲੰਪਿਕ ਵਿਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਆਪਣੇ ਕੋਚ ਸਤਪਾਲ ਸਿੰਘ ਨਾਲ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਤੋਂ ਅਸ਼ੀਰਵਾਦ ਲਿਆ ਸੀ। ਬਜਰੰਗ ਪੁਨੀਆ ਨੇ ਕਈ ਸਾਲਾਂ ਤੋਂ ਦਿੱਲੀ ਦੇ ਛਤਰਸਾਲ ਸਟੇਡੀਅਮ ਵਿਚ ਸਿਖਲਾਈ ਲਈ ਹੈ ਅਤੇ ਦਿੱਲੀ ਲਈ ਖੇਡ ਰਿਹਾ ਹਨ।

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News