ਖੇਡ ਮੰਤਰੀ ਠਾਕੁਰ ਦੀ ਪਹਿਲਵਾਨਾਂ ਨੂੰ ਅਪੀਲ, ਤੁਹਾਡੀਆਂ ਮੰਗਾਂ ਮੰਨ ਲਈਆਂ ਗਈਆਂ ਹਨ, ਹੁਣ...

Friday, May 05, 2023 - 02:51 PM (IST)

ਖੇਡ ਮੰਤਰੀ ਠਾਕੁਰ ਦੀ ਪਹਿਲਵਾਨਾਂ ਨੂੰ ਅਪੀਲ, ਤੁਹਾਡੀਆਂ ਮੰਗਾਂ ਮੰਨ ਲਈਆਂ ਗਈਆਂ ਹਨ, ਹੁਣ...

ਲਖਨਊ (ਭਾਸ਼ਾ)- ਖੇਡ ਮੰਤਰੀ ਅਨੁਰਾਗ ਠਾਕੁਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦਿੱਲੀ ਵਿਚ ਧਰਨੇ 'ਤੇ ਬੈਠੇ ਪਹਿਲਵਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਦਿੱਲੀ ਪੁਲਸ ਨੂੰ ਨਿਰਪੱਖ ਜਾਂਚ ਪੂਰੀ ਕਰਨ ਦੇਣੀ ਚਾਹੀਦੀ ਹੈ। ਠਾਕੁਰ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ ਕਿ ਮੈਂ ਪ੍ਰਦਰਸ਼ਨ ਕਰ ਰਹੇ ਸਾਰੇ ਖ਼ਿਡਾਰੀਆਂ ਨੂੰ ਅਪੀਲ ਕਰਦਾ ਹਾਂ ਕਿ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਅਦਾਲਤ ਨੇ ਵੀ ਹੁਕਮ ਦਿੱਤੇ ਹਨ ਅਤੇ ਉਨ੍ਹਾਂ ਨੂੰ ਨਿਰਪੱਖ ਜਾਂਚ ਪੂਰੀ ਹੋਣ ਦੇਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਪੁਲਸ ਨਾਲ ਹੱਥੋਪਾਈ ਮਗਰੋਂ ਭਾਵੁਕ ਹੋਈ ਵਿਨੇਸ਼ ਫੋਗਾਟ, ਕਿਹਾ- ਕੀ ਅਸੀਂ ਇਹ ਦਿਨ ਦੇਖਣ ਲਈ ਮੈਡਲ ਲਿਆਏ ਹਾਂ?

ਉਨ੍ਹਾਂ ਕਿਹਾ ਕਿ ਦਿੱਲੀ ਪੁਲਸ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕਰ ਦੇਵੇਗੀ ਅਤੇ ਕਾਨੂੰਨ  ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਕਮੇਟੀ ਦੀ ਰਿਪੋਰਟ ਜਨਤਕ ਕਰਨ ਦੀ ਮੰਗ ਨੂੰ ਲੈ ਕੇ ਕਈ ਪਹਿਲਵਾਨ ਜੰਤਰ-ਮੰਤਰ 'ਤੇ 23 ਅਪ੍ਰੈਲ ਤੋਂ ਧਰਨੇ 'ਤੇ ਬੈਠੇ ਹੋਏ ਹਨ।

ਇਹ ਵੀ ਪੜ੍ਹੋ: ਸੁਪਰੀਮ ਕੋਰਟ 'ਚ ਮਹਿਲਾ ਪਹਿਲਵਾਨਾਂ ਦਾ ਕੇਸ ਬੰਦ, ਕੋਰਟ ਨੇ ਕਹੀ ਇਹ ਗੱਲ

ਜਾਣੇ ਕੀ ਹੈ ਪੂਰਾ ਮਾਮਲਾ?

ਦੱਸ ਦੇਈਏ ਕਿ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਭਾਰਤੀ ਪਹਿਲਵਾਨ 23 ਅਪ੍ਰੈਲ ਤੋਂ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਨੇ ਫ਼ੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਣ ਸਿੰਘ ’ਤੇ ਜਿਣਸੀ ਸ਼ੋਸ਼ਣ ਤੇ ਕੁੱਟਮਾਰ ਦੇ ਇਲਜ਼ਾਮ ਲਗਾਏ ਹਨ। ਦਿੱਲੀ ਪੁਲਸ ਨੇ ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਬ੍ਰਿਜ ਭੂਸ਼ਣ ਖ਼ਿਲਾਫ਼ ਦੋ ਐੱਫ.ਆਈ.ਆਰ. ਦਰਜ ਕੀਤੀਆਂ ਹਨ। ਹਾਲਾਂਕਿ ਪਹਿਲਵਾਨਾਂ ਦਾ ਕਹਿਣਾ ਹੈ ਕਿ ਐੱਫ.ਆਈ.ਆਰ. ਦਰਜ ਹੋਣ ਕਾਰਨ ਉਹ ਪ੍ਰਦਰਸ਼ਨ ਬੰਦ ਨਹੀਂ ਕਰਨਗੇ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਬ੍ਰਿਜ ਭੂਸ਼ਣ ਸਿੰਘ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਘਰ ਨਹੀਂ ਜਾਣਗੇ।

ਇਹ ਵੀ ਪੜ੍ਹੋ: ਜੰਤਰ-ਮੰਤਰ ’ਤੇ ਫੋਲਡਿੰਗ ਬੈੱਡ ਲਿਆਉਣ ਨੂੰ ਲੈ ਕੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਅਤੇ ਪੁਲਸ ਵਿਚਾਲੇ ਹੱਥੋਪਾਈ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News