ਕਿਸਾਨਾਂ ਦੇ ਦਿੱਲੀ ਕੂਚ ਦੇ ਸੱਦੇ ਮਗਰੋਂ ਜੰਤਰ-ਮੰਤਰ ''ਤੇ ਪੁਲਸ ਦੀ ਭਾਰੀ ਤਾਇਨਾਤੀ, ਸਿੰਘੂ ਬਾਰਡਰ ''ਤੇ ਸੁਰੱਖਿਆ ਸਖ਼ਤ

Sunday, May 07, 2023 - 10:57 AM (IST)

ਕਿਸਾਨਾਂ ਦੇ ਦਿੱਲੀ ਕੂਚ ਦੇ ਸੱਦੇ ਮਗਰੋਂ ਜੰਤਰ-ਮੰਤਰ ''ਤੇ ਪੁਲਸ ਦੀ ਭਾਰੀ ਤਾਇਨਾਤੀ, ਸਿੰਘੂ ਬਾਰਡਰ ''ਤੇ ਸੁਰੱਖਿਆ ਸਖ਼ਤ

ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਕੁਝ ਪਹਿਲਵਾਨਾਂ ਦੇ ਸਮਰਥਨ 'ਚ ਦੋ ਕਿਸਾਨ ਜਥੇਬੰਦੀਆਂ ਵਲੋਂ ਅੱਜ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸ ਨੂੰ ਵੇਖਦੇ ਹੋਏ ਧਰਨਾ ਪ੍ਰਦਰਸ਼ਨ ਵਾਲੀ ਥਾਂ 'ਤੇ ਅਤੇ ਦਿੱਲੀ ਦੀਆਂ ਸਰਹੱਦਾਂ 'ਤੇ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ। ਸਿੰਘੂ ਬਾਰਡਰ 'ਤੇ ਪੁਲਸ ਨੇ ਬੈਰੀਕੇਡਿੰਗ ਕੀਤੀ ਹੈ ਅਤੇ ਮਿੱਟੀ ਨਾਲ ਭਰੇ ਡੰਪਰ ਤਿਆਰ ਕੀਤੇ ਗਏ ਹਨ। ਉੱਥੇ ਹੀ ਪਹਿਲਵਾਨਾਂ ਦੇ ਸਮਰਥਨ 'ਚ ਮਹਿਲਾ ਕਿਸਾਨਾਂ ਦਾ ਜੱਥਾ ਟਿਕਰੀ ਬਾਰਡਰ ਪਹੁੰਚਿਆ ਤਾਂ ਪੁਲਸ ਨੇ ਉਨ੍ਹਾਂ ਨੂੰ ਵਿਚ ਰਸਤੇ ਹੀ ਰੋਕ ਦਿੱਤਾ। ਪੁਲਸ ਦੇ ਰੋਕੇ ਜਾਣ 'ਤੇ ਮਹਿਲਾ ਕਿਸਾਨਾਂ ਨੇ ਬਾਰਡਰ 'ਤੇ ਨਾਅਰੇਬਾਜ਼ੀ ਕੀਤੀ। 

ਇਹ ਵੀ ਪੜ੍ਹੋ- ਪਹਿਲਵਾਨਾਂ ਦਾ ਧਰਨਾ ਪ੍ਰਦਰਸ਼ਨ; ਜੰਤਰ-ਮੰਤਰ 'ਤੇ ਵੱਡੀ ਗਿਣਤੀ 'ਚ ਸੁਰੱਖਿਆ ਕਰਮੀ ਤਾਇਨਾਤ, ਬੈਰੀਕੇਡਜ਼ ਲਾਏ

ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚਾ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਪ੍ਰਧਾਨ ਬ੍ਰਜਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕੁਝ ਪਹਿਲਵਾਨਾਂ ਦੇ ਸਮਰਥਨ ਵਿਚ ਰਾਸ਼ਟਰ ਵਿਆਪੀ ਪ੍ਰਦਰਸ਼ਨ ਕਰੇਗਾ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਪੁਲਸ ਨੇ ਕਿਸਾਨਾਂ ਦੀ ਯਾਤਰਾ ਤੋਂ ਪਹਿਲਾਂ ਜੰਤਰ-ਮੰਤਰ ਦੇ ਆਲੇ-ਦੁਆਲੇ ਅਤੇ ਸ਼ਹਿਰ ਦੀਆਂ ਸਰਹੱਦਾਂ 'ਤੇ ਸੁਰੱਖਿਆ ਇੰਤਜ਼ਾਮ ਕਰਨ ਦੀ ਯੋਜਨਾ ਬਣਾਈ ਹੈ।

ਇਹ ਵੀ ਪੜ੍ਹੋ- ਬੇਅੰਤ ਸਿੰਘ ਕਤਲ ਮਾਮਲਾ: ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਲੈ ਕੇ SC ਦਾ ਵੱਡਾ ਫ਼ੈਸਲਾ

ਜਾਣਕਾਰੀ ਮੁਤਾਬਕ ਐਤਵਾਰ ਨੂੰ ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਤੋਂ ਸੰਯੁਕਤ ਕਿਸਾਨ ਮੋਰਚਾ ਦੇ ਕਈ ਸੀਨੀਅਰ ਆਗੂਆਂ ਦੇ ਸੈਂਕੜੇ ਕਿਸਾਨਾਂ ਨਾਲ ਜੰਤਰ-ਮੰਤਰ 'ਤੇ ਆਉਣ ਦੀ ਯੋਜਨਾ ਹੈ ਅਤੇ ਉਹ ਪਹਿਲਵਾਨਾਂ ਨੂੰ ਸਮਰਥਨ ਦੇਣਗੇ। ਗੱਲਬਾਤ ਕਰ ਕੇ ਅੱਗੇ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਕਿਸੇ ਤਰ੍ਹਾਂ ਨਾਲ ਸਰਕਾਰ 'ਤੇ ਦਬਾਅ ਬਣਾ ਕੇ ਖਿਡਾਰੀਆਂ ਨੂੰ ਨਿਆਂ ਦਿਵਾਇਆ ਜਾ ਸਕੇ। ਵੱਡੀ ਗਿਣਤੀ ਵਿਚ ਕਿਸਾਨ 8 ਮਈ ਨੂੰ ਜੰਤਰ-ਮੰਤਰ 'ਤੇ ਇਕੱਠੇ ਹੋਣਗੇ। 

ਇਹ ਵੀ ਪੜ੍ਹੋ- ਜੰਤਰ-ਮੰਤਰ 'ਤੇ ਬੈਠੇ ਪਹਿਲਵਾਨਾਂ ਨੂੰ ਮਿਲਿਆ ਕਿਸਾਨਾਂ ਦਾ ਸਾਥ, ਧਰਨੇ 'ਚ ਪਹੁੰਚੇ ਰਾਕੇਸ਼ ਟਿਕੈਤ

ਦੱਸਣਯੋਗ ਹੈ ਕਿ ਪਹਿਲਵਾਨ 23 ਅਪ੍ਰੈਲ ਤੋਂ ਜੰਤਰ-ਮੰਤਰ 'ਤੇ ਧਰਨਾ ਦੇ ਰਹੇ ਹਨ। ਉਨ੍ਹਾਂ ਨੇ ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਮੁਖੀ ਬ੍ਰਜਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਯੌਨ ਸ਼ੋਸ਼ਣ ਦੇ ਦੋਸ਼ ਲਾਏ ਹਨ, ਜੋ ਉੱਤਰ ਪ੍ਰਦੇਸ਼ ਤੋਂ ਭਾਜਪਾ ਪਾਰਟੀ ਦੇ ਸੰਸਦ ਮੈਂਬਰ ਵੀ ਹਨ। ਪਹਿਲਵਾਨਾਂ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਬ੍ਰਜਭੂਸ਼ਣ ਦੀ ਗ੍ਰਿਫ਼ਤਾਰੀ ਕੀਤੀ ਜਾਵੇ।


author

Tanu

Content Editor

Related News