ਪਹਿਲਵਾਨਾਂ ਦਾ ਧਰਨਾ ਪ੍ਰਦਰਸ਼ਨ; ਜੰਤਰ-ਮੰਤਰ 'ਤੇ ਵੱਡੀ ਗਿਣਤੀ 'ਚ ਸੁਰੱਖਿਆ ਕਰਮੀ ਤਾਇਨਾਤ, ਬੈਰੀਕੇਡਜ਼ ਲਾਏ

05/04/2023 11:40:14 AM

ਨਵੀਂ ਦਿੱਲੀ- ਦਿੱਲੀ ਪੁਲਸ ਨੇ ਵੀਰਵਾਰ ਸਵੇਰੇ ਜੰਤਰ-ਮੰਤਰ 'ਤੇ ਸੁਰੱਖਿਆ ਕਾਮਿਆਂ ਦੀ ਭਾਰੀ ਤਾਇਨਾਤੀ ਕੀਤੀ। ਇੱਥੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਅਤੇ ਪੁਲਸ ਦੇ ਕੁਝ ਕਰਮੀਆਂ ਵਿਚਾਲੇ ਹੱਥੋਂਪਾਈ ਹੋ ਗਈ ਸੀ, ਜਿਸ ਕਾਰਨ ਕੁਝ ਪ੍ਰਦਰਸ਼ਨਕਾਰੀਆਂ ਦੇ ਸਿਰ 'ਚ ਸੱਟਾਂ ਲੱਗੀਆਂ ਸਨ। ਜਿੱਥੇ ਪਹਿਲਵਾਲ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ, ਉਸ ਥਾਂ ਦੇ ਚਾਰੋਂ ਪਾਸੇ ਬੈਰੀਕੇਡਜ਼ ਲਾਏ ਗਏ ਹਨ ਅਤੇ ਕਿਸੇ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਪਹਿਲਵਾਨਾਂ ਵਲੋਂ ਕਿਸਾਨਾਂ ਅਤੇ ਉਨ੍ਹਾਂ ਦੇ ਨੇਤਾਵਾਂ ਨੂੰ ਪ੍ਰਦਰਸ਼ਨ ਵਾਲੀ ਥਾਂ 'ਤੇ ਵੀਰਵਾਰ ਸਵੇਰੇ ਇਕੱਠਾ ਹੋਣ ਦੀ ਅਪੀਲ ਮਗਰੋਂ ਸੁਰੱਖਿਆ ਵਧਾਈ ਗਈ ਹੈ। 

ਇਹ ਵੀ ਪੜ੍ਹੋ- ਬੇਅੰਤ ਸਿੰਘ ਕਤਲ ਮਾਮਲਾ: ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਲੈ ਕੇ SC ਦਾ ਵੱਡਾ ਫ਼ੈਸਲਾ

ਪੁਲਸ ਸ਼ਹਿਰ ਦੀਆਂ ਸਰਹੱਦਾਂ 'ਤੇ ਵਾਹਨਾਂ ਦੀ ਜਾਂਚ ਕਰ ਰਹੀ ਹੈ, ਤਾਂ ਕਿ ਜੰਤਰ-ਮੰਤਰ 'ਤੇ ਭੀੜ ਇਕੱਠੀ ਨਾ ਹੋਵੇ। ਜੰਤਰ-ਮੰਤਰ 'ਤੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਅਤੇ ਪੁਲਸ ਦੇ ਕੁਝ ਕਰਮੀਆਂ ਵਿਚਾਲੇ ਹੱਥੋਂਪਾਈ ਹੋ ਗਈ, ਜਿਸ ਨਾਲ ਕੁਝ ਪ੍ਰਦਰਸ਼ਨਕਾਰੀਆਂ ਦੇ ਸਿਰ 'ਚ ਸੱਟਾਂ ਲੱਗੀਆਂ। ਸੋਸ਼ਲ ਮੀਡੀਆ 'ਤੇ ਦਿਸ ਰਹੇ ਕੁਝ ਵੀਡੀਓ ਵਿਚ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਇਹ ਦੋਸ਼ ਲਾਉਂਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਪੁਲਸ ਕਰਮੀ ਸ਼ਰਾਬ ਦੇ ਨਸ਼ੇ ਵਿਚ ਦੋ ਪਹਿਲਵਾਨਾਂ ਦੀ ਕੁੱਟਮਾਰ ਕਰ ਰਹੇ ਹਨ। ਵੀਡੀਓ ਵਿਚ ਪੁਲਸ ਕਰਮੀਆਂ ਨੂੰ ਬੈਠੇ ਹੋਏ ਵੇਖਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ- ਜੰਤਰ-ਮੰਤਰ 'ਤੇ ਬੈਠੇ ਪਹਿਲਵਾਨਾਂ ਨੂੰ ਮਿਲਿਆ ਕਿਸਾਨਾਂ ਦਾ ਸਾਥ, ਧਰਨੇ 'ਚ ਪਹੁੰਚੇ ਰਾਕੇਸ਼ ਟਿਕੈਤ

ਪਹਿਲਵਾਨਾਂ ਦਾ ਦੋਸ਼ ਹੈ ਕਿ ਪੁਲਸ ਕਰਮੀਆਂ ਨੇ ਉਨ੍ਹਾਂ ਨਾਲ ਕੁੱਟਮਾਰ ਕੀਤੀ। ਪ੍ਰਦਰਸ਼ਨਕਾਰੀਆਂ ਮੁਤਾਬਤ ਦੋ ਪਹਿਲਵਾਨ ਰਾਹੁਲ ਯਾਦਵ ਅਤੇ ਦੁਸ਼ਯੰਤ ਫੋਗਾਟ ਜ਼ਖ਼ਮੀ ਹੋ ਗਏ ਅਤੇ ਫੋਗਾਟ ਦੇ ਸਿਰ 'ਚ ਸੱਟ ਲੱਗੀ ਹੈ। ਪਹਿਲਵਾਨਾਂ ਦੇ ਸਮਰਥਨ ਕਰਨ ਬੁੱਧਵਾਰ ਦੇਰ ਰਾਤ ਮੌਕੇ 'ਤੇ ਪਹੁੰਚੇ ਰਾਜ ਸਭਾ ਮੈਂਬਰ ਦੀਪੇਂਦਰ ਹੁੱਡਾ ਅਤੇ ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਨੂੰ ਪੁਲਸ ਨੇ ਹਿਰਾਸਤ 'ਚ ਲੈ ਲਿਆ। 

ਇਹ ਵੀ ਪੜ੍ਹੋ- ਪਹਿਲਵਾਨਾਂ ਦੇ ਸਮਰਥਨ 'ਚ ਜੰਤਰ-ਮੰਤਰ ਪਹੁੰਚੀ ਪ੍ਰਿਯੰਕਾ, ਕਿਹਾ- ਇਨ੍ਹਾਂ ਦਾ ਸ਼ੋਸ਼ਣ ਹਰ ਇਕ ਔਰਤ ਦਾ ਅਪਮਾਨ

ਦੱਸਣਯੋਗ ਹੈ ਕਿ ਪਹਿਲਵਾਨ 23 ਅਪ੍ਰੈਲ ਤੋਂ ਜੰਤਰ-ਮੰਤਰ 'ਤੇ ਧਰਨਾ ਦੇ ਰਹੇ ਹਨ। ਉਨ੍ਹਾਂ ਨੇ ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਮੁਖੀ ਬ੍ਰਜਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਯੌਨ ਸ਼ੋਸ਼ਣ ਦੇ ਦੋਸ਼ ਲਾਏ ਹਨ, ਜੋ ਉੱਤਰ ਪ੍ਰਦੇਸ਼ ਤੋਂ ਭਾਜਪਾ ਪਾਰਟੀ ਦੇ ਸੰਸਦ ਮੈਂਬਰ ਵੀ ਹਨ। 

Tanu

This news is Content Editor Tanu