ਪਹਿਲਵਾਨਾਂ ਦੇ ਪ੍ਰਦਰਸ਼ਨ ਨੇ ਲਿਆ ਸਿਆਸੀ ਰੰਗ, ਕਿਸਾਨ ਆਗੂਆਂ ਨੇ ਵੀ ਖਿਡਾਰੀਆਂ ਦਾ ਦਿੱਤਾ ਸਾਥ

04/26/2023 10:49:34 AM

ਨਵੀਂ ਦਿੱਲੀ (ਭਾਸ਼ਾ)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਸਮੇਤ ਕਈ ਸਿਆਸੀ ਅਤੇ ਖਾਪ ਨੇਤਾਵਾਂ ਨੇ ਵੀ ਮੰਗਲਵਾਰ ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਸਮਰਥਨ ਦਿੱਤਾ। ਹੁੱਡਾ, ਇਕ ਹੋਰ ਕਾਂਗਰਸੀ ਆਗੂ ਉਦਿਤ ਰਾਜ, ਸੀ. ਪੀ. ਆਈ. ਦੀ ਵਰਿੰਦਾ ਕਰਾਤ ਦਾ ਪਹਿਲਵਾਨਾਂ ਨੇ ਸਵਾਗਤ ਕੀਤਾ। ਇਸ ਤੋਂ ਪਹਿਲਾਂ ਜਨਵਰੀ ਵਿੱਚ ਪਹਿਲਵਾਨਾਂ ਨੇ ਕਰਾਤ ਨੂੰ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਤੋਂ ਰੋਕ ਦਿੱਤਾ ਸੀ।ਪਹਿਲਵਾਨਾਂ ਨੇ ਸੋਮਵਾਰ ਹਰ ਪਾਸਿਓਂ ਸਹਿਯੋਗ ਮੰਗਿਆ ਸੀ।

ਹੁੱਡਾ ਨੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਕਰੀਬ 35 ਮਿੰਟ ਬਿਤਾਏ। ਪਹਿਲਵਾਨ ਜਨਵਰੀ ਤੋਂ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂ.ਐੱਫ.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਹਟਾਉਣ ਦੀ ਮੰਗ ਕਰ ਰਹੇ ਹਨ, ਜਿਨ੍ਹਾਂ ਦੇ ਖਿਲਾਫ ਉਨ੍ਹਾਂ ਨੇ ਜਿਨਸੀ ਸ਼ੋਸ਼ਣ ਅਤੇ ਡਰਾਉਣ-ਧਮਕਾਉਣ ਦੇ ਦੋਸ਼ ਲਗਾਏ ਹਨ।

ਇਹ ਵੀ ਪੜ੍ਹੋ: ਜਿੱਤ ਦੇ ਬਾਵਜੂਦ ਕੋਹਲੀ ਕੋਲੋਂ ਹੋਈ ਵੱਡੀ ਗ਼ਲਤੀ, ਲੱਗਾ 24 ਲੱਖ ਰੁਪਏ ਜੁਰਮਾਨਾ, ਟੀਮ ਦੇ ਬਾਕੀ ਮੈਂਬਰਾਂ ਨੂੰ ਵੀ ਮਿਲੀ

ਇਸ ਤੋਂ ਪਹਿਲਾਂ, ਸੁਪਰੀਮ ਕੋਰਟ ਨੇ 7 ਮਹਿਲਾ ਪਹਿਲਵਾਨਾਂ ਵੱਲੋਂ ਜਿਨਸੀ ਸ਼ੋਸ਼ਣ ਦੇ ਦੋਸ਼ਾਂ 'ਤੇ ਸ਼ਰਨ ਵਿਰੁੱਧ ਐੱਫ.ਆਈ.ਆਰ. ਦਰਜ ਨਾ ਕਰਨ ਦਾ ਦੋਸ਼ ਲਗਾਉਣ ਵਾਲੀ ਪਟੀਸ਼ਨ 'ਤੇ ਦਿੱਲੀ ਸਰਕਾਰ ਅਤੇ ਹੋਰਾਂ ਨੂੰ ਨੋਟਿਸ ਜਾਰੀ ਕਰਦਿਆਂ ਕਿਹਾ ਕਿ ਇਹ "ਗੰਭੀਰ ਦੋਸ਼" ਹਨ ਜਿਨ੍ਹਾਂ 'ਤੇ ਗੌਰ ਕਰਨ ਦੀ ਜ਼ਰੂਰਤ ਹੈ। ਸੁਪਰੀਮ ਕੋਰਟ ਨੇ ਪਹਿਲਾਂ ਕਿਹਾ ਸੀ ਕਿ ਮਹਿਲਾ ਪਹਿਲਵਾਨਾਂ ਦੀ ਪਟੀਸ਼ਨ ਸ਼ੁੱਕਰਵਾਰ ਨੂੰ ਸੁਣਵਾਈ ਲਈ ਸੂਚੀਬੱਧ ਹੋ ਸਕਦੀ ਹੈ। ਹਾਲਾਂਕਿ ਇਸ ਮਾਮਲੇ ਦਾ ਜ਼ਿਕਰ ਕਰਨ ਵਾਲੇ ਸੀਨੀਅਰ ਵਕੀਲ ਕਪਿਲ ਸਿੱਬਲ ਦੀਆਂ ਕੁਝ ਦਲੀਲਾਂ ਸੁਣਨ ਤੋਂ ਬਾਅਦ ਇਸ ਮਾਮਲੇ ਦੀ ਸਿੱਧੀ ਸੁਣਵਾਈ ਕਰਨ ਦਾ ਫੈਸਲਾ ਕੀਤਾ ਗਿਆ।

ਇਹ ਵੀ ਪੜ੍ਹੋ: ਪੰਜਾਬੀ ਗਾਣੇ 'ਤੇ ਡਾਂਸ ਕਰਦੇ ਨਜ਼ਰ ਆਏ ਵਿਰਾਟ-ਅਨੁਸ਼ਕਾ, ਦਰਦ ਨਾਲ ਮੂੰਹ 'ਚੋਂ ਨਿਕਲੀ 'ਆਹ' (ਵੀਡੀਓ)

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ਵਿਚ ਦਿਓ ਜਵਾਬ।

cherry

This news is Content Editor cherry