ਸਰਕਾਰੀ ਹਸਪਤਾਲ 'ਚ ਵੱਡੀ ਕੋਤਾਹੀ! 4 ਸਾਲਾ ਬੱਚੀ ਦੀ ਉਂਗਲ ਦੀ ਬਜਾਏ ਕਰ ਦਿੱਤੀ ਜੀਭ ਦੀ ਸਰਜਰੀ
Friday, May 17, 2024 - 10:06 AM (IST)
ਕੋਝੀਕੋਡ (ਭਾਸ਼ਾ)- ਕੇਰਲ ’ਚ ਕੋਝੀਕੋਡ ਸਥਿਤ ਸਰਕਾਰੀ ਹਸਪਤਾਲ ਦੇ ਡਾਕਟਰਾਂ ਵੱਲੋਂ 4 ਸਾਲਾ ਬੱਚੀ ਦਾ ਵੀਰਵਾਰ ਨੂੰ ਉਂਗਲੀ ਦੀ ਬਜਾਏ ਜੀਭ ਦਾ ਆਪ੍ਰੇਸ਼ਨ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਮੁਤਾਬਕ ਮੈਡੀਕਲ ਕਾਲਜ ਦੇ ਮੈਟਰਨਿਟੀ ਐਂਡ ਚਾਈਲਡ ਕੇਅਰ ਸੈਂਟਰ ’ਚ ਬੱਚੀ ਦੀ ਛੇਵੀਂ ਉਂਗਲ ਨੂੰ ਹਟਾਉਣ ਲਈ ਸਰਜਰੀ ਕੀਤੀ ਜਾਣੀ ਸੀ। ਉਨ੍ਹਾਂ ਦੱਸਿਆ ਕਿ ਗਲਤੀ ਉਦੋਂ ਸਾਹਮਣੇ ਆਈ, ਜਦੋਂ ਆਪ੍ਰੇਸ਼ਨ ਤੋਂ ਬਾਅਦ ਉਨ੍ਹਾਂ ਨੇ ਬੱਚੀ ਦੇ ਮੂੰਹ ’ਚ ਰੂੰ ਦੇਖਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਪੱਧਰ ’ਤੇ ਸਾਰੀ ਮਾਮਲੇ ਦੀ ਜਾਂਚ ਕੀਤੀ।
ਇਹ ਖ਼ਬਰ ਵੀ ਪੜ੍ਹੋ - ਨੌਕਰੀ ਦੀ ਭਾਲ਼ 'ਚ ਭਟਕ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਾਰੀਕੀ ਨਾਲ ਜਾਂਚ ਕਰਨ ’ਤੇ ਪਤਾ ਲੱਗਾ ਕਿ ਉਸ ਦੀ ਜੀਭ ’ਤੇ ਸਰਜਰੀ ਕੀਤੀ ਗਈ ਸੀ ਨਾ ਕਿ ਹੱਥ ਦੀ। ਘਟਨਾ ਦਾ ਨੋਟਿਸ ਲੈਂਦਿਆਂ ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਮੈਡੀਕਲ ਸਿੱਖਿਆ ਦੇ ਡਾਇਰੈਕਟਰ ਨੂੰ ਮਾਮਲੇ ਦੀ ਜਾਂਚ ਕਰਨ ਅਤੇ ਵਿਸਥਾਰਤ ਰਿਪੋਰਟ ਸੌਂਪਣ ਲਈ ਕਿਹਾ ਹੈ। ਫਿਲਹਾਲ ਬੱਚੀ ਹਸਪਤਾਲ ’ਚ ਦਾਖ਼ਲ ਹੈ ਅਤੇ ਪਰਿਵਾਰ ਨੇ ਪੁਲਸ ਨੂੰ ਸ਼ਿਕਾਇਤ ਕਰਨ ਦਾ ਇਰਾਦਾ ਜ਼ਾਹਰ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8