ਜਿਨਪਿੰਗ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਦਿੱਤੀ ਵਧਾਈ, ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ''ਤੇ ਦਿੱਤਾ ਜ਼ੋਰ
Monday, Jul 25, 2022 - 06:21 PM (IST)
ਬੀਜਿੰਗ (ਭਾਸ਼ਾ)- ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਸੋਮਵਾਰ ਨੂੰ ਭਾਰਤ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਵਾਲੀ ਦ੍ਰੋਪਦੀ ਮੁਰਮੂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਆਪਸੀ ਰਾਜਨੀਤਿਕ ਵਿਸ਼ਵਾਸ ਬਣਾਉਣ ਅਤੇ ਦੋਵਾਂ ਦੇਸ਼ਾਂ ਦਰਮਿਆਨ ਮਤਭੇਦਾਂ ਨੂੰ ਸੁਲਝਾਉਣ ਲਈ ਉਨ੍ਹਾਂ ਨਾਲ ਮਿਲ ਕੇ ਕੰਮ ਕਰਨ ਲਈ ਤਿਆਰ ਹਨ। ਆਪਣੇ ਵਧਾਈ ਸੰਦੇਸ਼ ਵਿੱਚ ਜਿਨਪਿੰਗ ਨੇ ਕਿਹਾ ਕਿ ਚੀਨ ਅਤੇ ਭਾਰਤ ਇੱਕ ਦੂਜੇ ਦੇ ਮਹੱਤਵਪੂਰਨ ਗੁਆਂਢੀ ਹਨ ਅਤੇ ਮਜ਼ਬੂਤ ਚੀਨ-ਭਾਰਤ ਸਬੰਧ ਦੋਵਾਂ ਦੇਸ਼ਾਂ ਦੇ ਨਾਗਰਿਕਾਂ ਦੇ ਬੁਨਿਆਦੀ ਹਿੱਤਾਂ ਦੇ ਨਾਲ-ਨਾਲ ਖੇਤਰ ਅਤੇ ਪੂਰੀ ਦੁਨੀਆ ਵਿਚ ਸ਼ਾਂਤੀ, ਸਥਿਰਤਾ ਅਤੇ ਵਿਕਾਸ ਲਈ ਵੀ ਅਨੁਕੂਲ ਹਨ।
ਪੜ੍ਹੋ ਇਹ ਅਹਿਮ ਖ਼ਬਰ- ਮਿਆਂਮਾਰ ਸਰਕਾਰ ਦੀ ਬੇਰਹਿਮੀ, ਪ੍ਰਮੁੱਖ ਲੋਕਤੰਤਰੀ ਕਾਰਕੁਨਾਂ ਨੂੰ ਦਿੱਤੀ ਫਾਂਸੀ
ਚੀਨ ਦੀ ਸਰਕਾਰੀ ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਮੁਤਾਬਕ ਜਿਨਪਿੰਗ ਨੇ ਕਿਹਾ ਕਿ ਉਹ ਚੀਨ-ਭਾਰਤ ਸਬੰਧਾਂ ਨੂੰ ਬਹੁਤ ਮਹੱਤਵ ਦਿੰਦੇ ਹਨ ਅਤੇ ਇਸ ਦੇ ਨਾਲ ਹੀ ਉਹ ਆਪਸੀ ਸਿਆਸੀ ਵਿਸ਼ਵਾਸ ਵਧਾਉਣ ਅਤੇ ਦੋਵਾਂ ਦੇਸ਼ਾਂ ਵਿਚਾਲੇ ਮਤਭੇਦਾਂ ਨੂੰ ਸੁਲਝਾਉਣ ਦੇ ਨਾਲ-ਨਾਲ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਮੁਰਮੂ ਨਾਲ ਮਿਲ ਕੇ ਕੰਮ ਕਰਨ ਲਈ ਤਿਆਰ ਹਨ। ਚਾਹੁੰਦੇ ਹਨ। ਦ੍ਰੋਪਦੀ ਮੁਰਮੂ ਨੇ ਸੋਮਵਾਰ ਨੂੰ ਸੰਸਦ ਦੇ ਸੈਂਟਰਲ ਹਾਲ 'ਚ ਦੇਸ਼ ਦੇ 15ਵੇਂ ਰਾਸ਼ਟਰਪਤੀ ਦੇ ਰੂਪ 'ਚ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕੀ। ਭਾਰਤ ਦੇ ਚੀਫ਼ ਜਸਟਿਸ ਐਨ. ਵੀ ਰਮਨ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।