ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਓਡਿਸ਼ਾ ਰੇਲ ਹਾਦਸੇ ''ਤੇ ਪ੍ਰਗਟਾਇਆ ਦੁੱਖ

06/03/2023 11:49:07 PM

ਨਵੀਂ ਦਿੱਲੀ (ਵਾਰਤਾ) : ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ 'ਚ 3 ਰੇਲ ਗੱਡੀਆਂ ਦੀ ਟੱਕਰ ਨਾਲ ਵਾਪਰੇ ਭਿਆਨਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਿਨਪਿੰਗ ਦਾ ਹਵਾਲਾ ਦਿੰਦਿਆਂ ਭਾਰਤ 'ਚ ਚੀਨੀ ਦੂਤਘਰ ਨੇ ਟਵੀਟ ਕੀਤਾ, ''ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਓਡੀਸ਼ਾ ਵਿੱਚ ਰੇਲ ਹਾਦਸੇ 'ਚ ਹੋਏ ਭਾਰੀ ਜਾਨੀ ਨੁਕਸਾਨ 'ਤੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼ੋਕ ਸੰਦੇਸ਼ ਭੇਜਿਆ। ਚੀਨ ਦੇ ਪ੍ਰਧਾਨ ਮੰਤਰੀ ਲੀ ਕਿਆਂਗ ਨੇ ਵੀ ਪੀਐੱਮ ਮੋਦੀ ਨੂੰ ਸ਼ੋਕ ਸੰਦੇਸ਼ ਭੇਜਿਆ ਹੈ।''

ਇਹ ਵੀ ਪੜ੍ਹੋ : ਰੇਲ ਹਾਦਸਾ : ਸ਼ਰਦ ਪਵਾਰ ਨੇ ਜਾਂਚ ਦੀ ਮੰਗ ਕਰਦਿਆਂ ਵੈਸ਼ਨਵ ਦੇ ਅਸਤੀਫੇ ਦੀ ਕੀਤੀ ਮੰਗ

ਜ਼ਿਕਰਯੋਗ ਹੈ ਕਿ ਓਡੀਸ਼ਾ ਦੇ ਬਾਲਾਸੋਰ ਜ਼ਿਲੇ 'ਚ ਸ਼ੁੱਕਰਵਾਰ ਸ਼ਾਮ ਨੂੰ 3 ਟ੍ਰੇਨਾਂ ਵਿਚਾਲੇ ਹੋਏ ਭਿਆਨਕ ਹਾਦਸੇ 'ਚ ਘੱਟੋ-ਘੱਟ 288 ਲੋਕਾਂ ਦੀ ਮੌਤ ਹੋ ਗਈ ਤੇ 1000 ਤੋਂ ਵੱਧ ਜ਼ਖ਼ਮੀ ਹੋ ਗਏ। ਪ੍ਰਧਾਨ ਮੰਤਰੀ ਮੋਦੀ ਨੇ ਸ਼ਨੀਵਾਰ ਨੂੰ ਫ਼ੌਜੀ ਹੈਲੀਕਾਪਟਰ 'ਚ ਓਡਿਸ਼ਾ ਦੇ ਬਾਲਾਸੋਰ ਜ਼ਿਲ੍ਹੇ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚ ਕੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਤੇ ਰੇਲਵੇ ਅਤੇ ਰਾਜ ਸਰਕਾਰ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News