ਆਂਧਰਾ ਪ੍ਰਦੇਸ਼: ਕ੍ਰਿਸ਼ਣਾ ਨਦੀ 'ਚ ਕਿਸ਼ਤੀ ਪਲਟਣ ਕਾਰਨ 14 ਦੀ ਮੌਤ 6 ਲਾਪਤਾ
Sunday, Nov 12, 2017 - 07:51 PM (IST)
ਨਵੀਂ ਦਿੱਲੀ— ਆਂਧਰਾ ਪ੍ਰਦੇਸ਼ 'ਚ ਐਤਵਾਰ ਸ਼ਾਮ ਨੂੰ ਇਕ ਦਰਦਨਾਕ ਹਾਦਸਾ ਹੋ ਗਿਆ। ਕ੍ਰਿਸ਼ਣਾ ਨਦੀ 'ਚ ਇਕ ਕਿਸ਼ਤੀ ਪਲਟਣ ਕਾਰਨ 14 ਲੋਕਾਂ ਦੀ ਮੌਤ ਹੋ ਗਈ ਤੇ 6 ਹੋਰ ਲਾਪਤਾ ਹੋ ਗਏ ਹਨ। ਬਚਾਅ ਕਰਮਚਾਰੀਆਂ ਨੇ ਹੁਣ ਤੱਕ 14 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਕਿਸ਼ਤੀ 'ਚ 20 ਲੋਕ ਸਵਾਰ ਸਨ।
