ਦਿੱਲੀ: ਯਮੁਨਾ ਨਦੀ ’ਚ ਪਾਣੀ ਦਾ ਪੱਧਰ ਵਧਿਆ, ਪਾਣੀ ’ਚ ਡੁੱਬੇ ਇਲਾਕਿਆਂ ’ਚੋਂ ਲੋਕਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਤੇਜ਼

08/13/2022 6:18:14 PM

ਨਵੀਂ ਦਿੱਲੀ– ਪਹਾੜਾਂ 'ਚ ਲਗਾਤਾਰ ਪੈ ਰਹੇ ਮੀਂਹ ਤੋਂ ਬਾਅਦ ਰਾਜਧਾਨੀ ਦਿੱਲੀ 'ਚ ਹੜ੍ਹ ਦਾ ਖ਼ਤਰਾ ਮੰਡਰਾ ਰਿਹਾ ਹੈ। ਦਿੱਲੀ 'ਚ ਯਮੁਨਾ ਨਦੀ ਦਾ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। ਯਮੁਨਾ ਨਦੀ 205.33 ਮੀਟਰ ਦੇ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ। ਹੇਠਲੇ ਇਲਾਕਿਆਂ ਤੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ਲਿਜਾਉਣ ਲਈ ਕੋਸ਼ਿਸ਼ਾਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਹੜ੍ਹ ਕੰਟਰੋਲ ਰੂਮ ਨੇ ਦੱਸਿਆ ਕਿ ਸਵੇਰੇ 5 ਵਜੇ ਪਾਣੀ ਦਾ ਪੱਧਰ 205.99 ਮੀਟਰ ਦੇ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ। ਜਿਸ ਕਾਰਨ ਅਧਿਕਾਰੀਆਂ ਨੇ ਹੇਠਲੇ ਇਲਾਕਿਆਂ ’ਚ ਰਹਿਣ ਵਾਲੇ ਲੋਕਾਂ ਨੂੰ ਕੱਢਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

PunjabKesari

ਪੂਰਬੀ ਦਿੱਲੀ ਦੇ ਜ਼ਿਲ੍ਹਾ ਮੈਜਿਸਟ੍ਰੇਟ ਅਨਿਲ ਬਾਂਕਾ ਨੇ ਕਿਹਾ ਕਿ ਸ਼ੁੱਕਰਵਾਰ ਰਾਤ ਤੱਕ ਜ਼ਿਲ੍ਹੇ ਦੇ ਹੇਠਲੇ ਇਲਾਕਿਆਂ ਤੋਂ ਲੱਗਭਗ 2300 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਸ਼ਨੀਵਾਰ ਨੂੰ ਨਿਕਾਸੀ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਜਾਣਗੀਆਂ। ਇਕ ਅਧਿਕਾਰੀ ਨੇ ਕਿਹਾ ਕਿ ਦਿੱਲੀ ’ਚ ਹੜ੍ਹ ਦੀ ਚਿਤਾਵਨੀ ਘੋਸ਼ਿਤ ਕੀਤੀ ਜਾਂਦੀ ਹੈ, ਜਦੋਂ ਯਮੁਨਾ ਨਗਰ ਸਥਿਤ ਹਥਨੀਕੁੰਡ ਬੈਰਾਜ ਤੋਂ ਛੱਡੇ ਜਾਣ ਵਾਲੇ ਪਾਣੀ ਦੀ ਮਾਤਰਾ ਇਕ ਲੱਖ ਕਿਊਸਿਕ ਨੂੰ ਪਾਰ ਕਰ ਜਾਂਦੀ ਹੈ।

PunjabKesari

ਅਧਿਕਾਰੀ ਨੇ ਕਿਹਾ ਕਿ ਪਾਣੀ ’ਚ ਡੁੱਬੇ ਇਲਾਕਿਆਂ ਅਤੇ ਹੜ੍ਹ ਸੰਭਾਵਿਤ ਇਲਾਕਿਆਂ ’ਚ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਭੇਜਿਆ ਜਾ ਰਿਹਾ ਹੈ। ਹੇਠਲੇ ਇਲਾਕਿਆਂ ’ਚ ਹੜ੍ਹ ਦੇ ਖ਼ਦਸ਼ੇ ਨੂੰ ਵੇਖਦੇ ਹੋਏ ਪ੍ਰਸ਼ਾਸਨ ਅਤੇ ਸਿੰਚਾਈ ਅਤੇ ਹੜ੍ਹ ਕੰਟਰੋਲ ਵਿਭਾਗ ਨੇ 34 ਕਿਸ਼ਤੀਆਂ ਅਤੇ ਪੰਪ ਤਾਇਨਾਤ ਕੀਤੇ ਹਨ। ਡੁੱਬੇ ਇਲਾਕਿਆਂ ਅਤੇ ਹੇਠਲੇ ਇਲਾਕਿਆਂ ਤੋਂ ਕੱਢੇ ਗਏ ਲੋਕਾਂ ਨੂੰ ਅਸਥਾਈ ਢਾਂਚੇ ਜਿਵੇਂ ਟੈਂਟਾਂ ਅਤੇ ਸਥਾਈ ਇਮਾਰਤਾਂ ਜਿਵੇਂ ਕਿ ਸਕੂਲਾਂ ਨੂੰ ਸਥਾਈ ਭਵਨਾਂ ’ਚ ਤਬਦੀਲ ਕੀਤੀ ਜਾ ਰਿਹਾ ਹੈ।

PunjabKesari


Tanu

Content Editor

Related News