ਦਿੱਲੀ 'ਚ ਖਤਰੇ ਦੇ ਨਿਸ਼ਾਨ 'ਤੇ ਯਮੁਨਾ, ਨੇੜਲੇ ਪਿੰਡਾਂ ਨੂੰ ਕਰਵਾਇਆ ਗਿਆ ਖਾਲੀ
Sunday, Aug 18, 2019 - 09:09 AM (IST)

ਨਵੀਂ ਦਿੱਲੀ—ਦਿੱਲੀ ਤੋਂ ਯਮੁਨਾ ਨਦੀ 'ਚ ਪਾਣੀ ਦਾ ਪੱਧਰ ਵੱਧਣ ਕਾਰਨ ਖਤਰੇ ਦੇ ਨਿਸ਼ਾਨ 'ਤੇ ਪਹੁੰਚ ਗਿਆ ਹੈ। ਦਿੱਲੀ ਪ੍ਰਸ਼ਾਸਨ ਵੱਲੋਂ ਯਮੁਨਾ ਦੇ ਨੇੜਲੇ ਪਿੰਡਾਂ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ। ਦਰਅਸਲ ਹਰਿਆਣਾ ਤੋਂ ਪਾਣੀ ਛੱਡਣ ਤੋਂ ਬਾਅਦ ਯਮੁਨਾ 'ਚ ਪਾਣੀ ਦਾ ਪੱਧਰ ਵੱਧ ਗਿਆ ਅਤੇ ਦਿੱਲੀ 'ਚ ਰਾਤ ਨੂੰ ਹੋਈ ਭਾਰੀ ਬਾਰਿਸ਼ ਨਾਲ ਕਈ ਥਾਵਾਂ 'ਤੇ ਪਾਣੀ ਭਰ ਗਿਆ, ਜਿਸ ਤੋਂ ਲੋਕਾਂ ਨੂੰ ਕਾਫੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ।