ਯਮੁਨਾਨਗਰ : ਫੈਕਟਰੀ 'ਚ ਫਟਿਆ ਸਿਲੰਡਰ, 10 ਲੋਕ ਝੁਲਸੇ
Monday, Sep 16, 2019 - 01:08 PM (IST)

ਯਮੁਨਾਨਗਰ— ਹਰਿਆਣਾ ਦੇ ਯਮੁਨਾਨਗਰ 'ਚ ਸੋਮਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇਕ ਫੈਕਟਰੀ 'ਚ ਇਕ ਗੈਸ ਸਿਲੰਡਰ ਫਟ ਗਿਆ, ਜਿਸ ਕਾਰਨ 10 ਲੋਕ ਝੁਲਸ ਗਏ। ਦੱਸਿਆ ਜਾ ਰਿਹਾ ਹੈ ਕਿ ਗੈਸ ਸਿਲੰਡਰ 400 ਕਿਲੋਗ੍ਰਾਮ ਦਾ ਸੀ। ਝੁਲਸੇ ਲੋਕਾਂ 'ਚੋਂ 4 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਮੌਕੇ 'ਤੇ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਜੂਦ ਹਨ, ਜੋ ਕਿ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ 'ਚ ਜੁਟੀਆਂ ਹਨ।