ਯਮੁਨਾ ''ਚ ਪਾਣੀ ਦਾ ਪੱਧਰ 207.55 ਮੀਟਰ ''ਤੇ ਪੁੱਜਿਆ, CM ਕੇਜਰੀਵਾਲ ਨੇ ਬੁਲਾਈ ਐਮਰਜੈਂਸੀ ਬੈਠਕ
Wednesday, Jul 12, 2023 - 02:00 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਹਿਰ 'ਚ ਯਮੁਨਾ ਨਦੀ ਦੇ ਪਾਣੀ ਦੇ ਉੱਚ ਪੱਧਰ 207.55 ਮੀਟਰ 'ਤੇ ਪਹੁੰਚ ਜਾਣ ਤੋਂ ਬਾਅਦ ਬੁੱਧਵਾਰ ਨੂੰ ਇਕ ਐਮਰਜੈਂਸੀ ਬੈਠਕ ਬੁਲਾਈ ਹੈ। ਵਧਦੇ ਪਾਣੀ ਦੇ ਪੱਧਰ ਨਾਲ ਸ਼ਹਿਰ 'ਚ ਹੜ੍ਹ ਦਾ ਖ਼ਤਰਾ ਪੈਦਾ ਹੋ ਗਿਆ ਹੈ।
ਦਿੱਲੀ ਸਰਕਾਰ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਬੈਠਕ ਦਿੱਲੀ ਸਕੱਤਰੇਤ 'ਚ ਹੋਵੇਗੀ, ਜਿਸ 'ਚ ਸਾਰੇ ਸੰਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਰਹਿਣਗੇ। ਰਾਸ਼ਟਰੀ ਰਾਜਧਾਨੀ 'ਚ ਯਮੁਨਾ ਨਦੀ ਦਾ ਪਾਣੀ ਦਾ ਪੱਧਰ ਵਧਣ ਕਾਰਨ ਹੇਠਲੇ ਇਲਾਕਿਆਂ 'ਚ ਰਹਿਣ ਵਾਲੇ ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ।