ਯਮੁਨੋਤਰੀ ਮਾਰਗ ''ਤੇ ਦਿਲ ਦਾ ਦੌਰਾ ਪੈਣ ਨਾਲ ਬਜ਼ੁਰਗ ਤੀਰਥ ਯਾਤਰੀ ਦੀ ਮੌਤ

Sunday, May 10, 2026 - 03:37 PM (IST)

ਯਮੁਨੋਤਰੀ ਮਾਰਗ ''ਤੇ ਦਿਲ ਦਾ ਦੌਰਾ ਪੈਣ ਨਾਲ ਬਜ਼ੁਰਗ ਤੀਰਥ ਯਾਤਰੀ ਦੀ ਮੌਤ

ਉੱਤਰਕਾਸ਼ੀ- ਉੱਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ 'ਚ ਯਮੁਨੋਤਰੀ ਯਾਤਰਾ ਮਾਰਗ 'ਤੇ ਦਿਲ ਦਾ ਦੌਰਾ ਪੈਣ ਨਾਲ ਤਾਮਿਲਨਾਡੂ ਦੇ ਇਕ ਬਜ਼ੁਰਗ ਤੀਰਥ ਯਾਤਰੀ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਅਨੁਸਾਰ, ਮ੍ਰਿਤਕ ਦੀ ਪਛਾਣ ਸ਼ੰਭੂ ਕੇਵਲ (82) ਵਜੋਂ ਹੋਈ ਹੈ। ਉਹ ਸ਼ਨੀਵਾਰ ਨੂੰ ਯਮੁਨੋਤਰੀ ਧਾਮ ਤੋਂ ਦਰਸ਼ਨ ਕਰ ਕੇ ਵਾਪਸ ਪਰਤ ਰਹੇ ਸਨ, ਉਦੋਂ ਕੈਂਚੀ ਖੇਤਰ ਕੋਲ ਉਨ੍ਹਾਂ ਨੇ ਛਾਤੀ 'ਚ ਦਰਦ ਅਤੇ ਬੇਚੈਨੀ ਦੀ ਸ਼ਿਕਾਇਤ ਕੀਤੀ। ਇਸ ਤੋਂ ਬਾਅਦ ਉਹ ਯਾਤਰਾ ਮਾਰਗ 'ਤੇ ਹੀ ਡਿੱਗ ਗਏ।

ਪੁਲਸ ਅਤੇ ਬਚਾਅ ਦਲ ਦੇ ਕਰਮਚਾਰੀਆਂ ਨੇ ਉਨ੍ਹਾਂ ਨੂੰ ਮੁੱਢਲੇ ਇਲਾਜ ਤੋਂ ਬਾਅਦ ਜਾਨਕੀ ਚੱਟੀ ਸਿਹਤ ਕੇਂਦਰ ਪਹੁੰਚਾਇਆ। ਅਧਿਕਾਰੀਆਂ ਨੇ ਦੱਸਿਆ ਕਿ ਸਿਹਤ ਕੇਂਦਰ 'ਚ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਸਿਹਤ ਕੇਂਦਰ ਦੇ ਇੰਚਾਰਜ ਡਾ.ਅਖਿਲ ਰਾਣਾ ਨੇ ਦੱਸਿਆ ਕਿ ਤੀਰਥ ਯਾਤਰੀ ਨੂੰ ਯਮੁਨੋਤਰੀ ਧਾਮ ਤੋਂ ਵਾਪਸੀ ਦੌਰਾਨ ਦਿਲ ਦਾ ਦੌਰਾ ਪਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News