ਸਖ਼ਤ ਸੁਰੱਖਿਆ ਦਰਮਿਆਨ ਯਾਸੀਨ ਮਲਿਕ ਨੂੰ ਵੱਖਰੀ ਕੋਠੀ ''ਚ ਰੱਖਿਆ ਗਿਆ

05/26/2022 5:02:47 PM

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੀ ਇਕ ਅਦਾਲਤ ਵਲੋਂ ਅੱਤਵਾਦੀ ਵਿੱਤ ਪੋਸ਼ਣ ਮਾਮਲੇ 'ਚ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਇਕ ਦਿਨ ਬਾਅਦ ਇੱਥੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੇ ਵੀਰਵਾਰ ਨੂੰ ਕਿਹਾ ਕਿ ਵੱਖਵਾਦੀ ਨੇਤਾ ਨੂੰ ਸਖ਼ਤ ਸੁਰੱਖਿਆ ਵਿਚਕਾਰ ਇਕ ਵੱਖਰੇ ਸੈੱਲ ਵਿਚ ਰੱਖਿਆ ਗਿਆ ਹੈ। ਜੇਲ੍ਹ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ,“ਸੁਰੱਖਿਆ ਕਾਰਨਾਂ ਕਰਕੇ ਮਲਿਕ ਨੂੰ ਜੇਲ੍ਹ ਵਿਚ ਕੋਈ ਕੰਮ ਨਹੀਂ ਸੌਂਪਿਆ ਜਾ ਸਕਦਾ। ਉਸ ਨੂੰ ਸਖ਼ਤ ਸੁਰੱਖਿਆ ਵਿਚਕਾਰ ਜੇਲ੍ਹ ਨੰਬਰ 7 ਦੀ ਇਕ ਵੱਖਰੀ ਕੋਠੀ ਵਿਚ ਰੱਖਿਆ ਗਿਆ ਹੈ। ਉਸ ਦੀ ਸੁਰੱਖਿਆ 'ਤੇ ਲਗਾਤਾਰ ਨਜ਼ਰ ਰੱਖੀ ਜਾਵੇਗੀ।''

ਇਹ ਵੀ ਪੜ੍ਹੋ : ਅੱਤਵਾਦੀ ਫੰਡਿੰਗ ਕੇਸ ’ਚ ਯਾਸੀਨ ਮਲਿਕ ਨੂੰ ਹੋਈ ਉਮਰ ਕੈਦ ਦੀ ਸਜ਼ਾ

ਜੇਲ੍ਹ ਅਧਿਕਾਰੀਆਂ ਨੇ ਕਿਹਾ ਕਿ ਮਲਿਕ ਨੂੰ ਕਿਉਂਕਿ ਅੱਤਵਾਦੀ ਵਿੱਤ ਪੋਸ਼ਣ ਦੇ ਮਾਮਲੇ 'ਚ ਦੋਸ਼ੀ ਠਹਿਰਾਇਆ ਗਿਆ ਹੈ, ਇਸ ਲਈ ਉਹ ਕਿਸੇ ਵੀ ਪੈਰੋਲ ਜਾਂ ਫਰਲੋ ਦਾ ਹੱਕਦਾਰ ਨਹੀਂ ਹੋਵੇਗਾ। ਉਨ੍ਹਾਂ ਦੱਸਿਆ ਕਿ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਪਹਿਲਾਂ ਵੀ ਮਲਿਕ ਨੂੰ ਇਕ ਵੱਖਰੇ ਸੈੱਲ ਵਿਚ ਰੱਖਿਆ ਗਿਆ ਸੀ, ਜਿੱਥੇ ਉਹ ਜੇਲ੍ਹ ਨੰਬਰ 7 ਵਿਚ ਇਕੱਲਾ ਰਹਿੰਦਾ ਸੀ। ਦਿੱਲੀ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਯਾਸੀਨ ਮਲਿਕ ਨੂੰ ਅੱਤਵਾਦ ਨੂੰ ਵਿੱਤੀ ਸਹਾਇਤਾ ਦੇ ਇਕ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਸੁਣਾਉਂਦੇ ਹੋਏ ਕਿਹਾ ਕਿ ਉਸ ਦੁਆਰਾ ਕੀਤੇ ਗਏ ਅਪਰਾਧਾਂ ਦਾ ਉਦੇਸ਼ 'ਭਾਰਤ ਦੇ ਵਿਚਾਰ ਦੀ ਆਤਮਾ 'ਤੇ ਹਮਲਾ ਕਰਨਾ' ਅਤੇ ਭਾਰਤ ਸੰਘ ਤੋਂ ਜੰਮੂ ਕਸ਼ਮੀਰ ਨੂੰ ਜ਼ਬਰਦਸਤੀ ਵੱਖਰਾ ਕਰਨ ਦਾ ਸੀ। ਵਿਸ਼ੇਸ਼ ਜੱਜ ਪ੍ਰਵੀਨ ਸਿੰਘ ਨੇ ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂ.ਏ.ਪੀ.ਏ.) ਅਤੇ ਆਈ.ਪੀ.ਸੀ. ਦੇ ਤਹਿਤ ਵੱਖ-ਵੱਖ ਅਪਰਾਧਾਂ ਲਈ ਵੱਖ-ਵੱਖ ਮਿਆਦ ਦੀ ਸਜ਼ਾ ਸੁਣਾਈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News