ਭੱਜ-ਦੌੜ ਦੀ ਘਟਨਾ ਮਗਰੋਂ ਮੁੜ ਸ਼ੁਰੂ ਹੋਈ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ: ਸ਼ਰਾਈਨ ਬੋਰਡ

Saturday, Jan 01, 2022 - 06:16 PM (IST)

ਭੱਜ-ਦੌੜ ਦੀ ਘਟਨਾ ਮਗਰੋਂ ਮੁੜ ਸ਼ੁਰੂ ਹੋਈ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ: ਸ਼ਰਾਈਨ ਬੋਰਡ

ਜੰਮੂ (ਵਾਰਤਾ)— ਜੰਮੂ-ਕਸ਼ਮੀਰ ਦੇ ਪ੍ਰਸਿੱਧ ਮਾਤਾ ਵੈਸ਼ਨੋ ਦੇਵੀ ਮੰਦਰ ਵਿਚ ਸ਼ਰਧਾਲੂਆਂ ਦੀ ਭਾਰੀ ਭੀੜ ਕਾਰਨ ਮਚੀ ਭੱਜ-ਦੌੜ ਮਗਰੋਂ ਯਾਤਰਾ ਮੁੜ ਸ਼ੁਰੂ ਹੋ ਗਈ ਹੈ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ-ਸ਼ਨੀਵਾਰ ਦੀ ਦਰਮਿਆਨੀ ਰਾਤ ਮਾਤਾ ਵੈਸ਼ਨੋ ਦੇਵੀ ਮੰਦਰ ਵਿਚ ਮਚੀ ਭੱਜ-ਦੌੜ ’ਚ 12 ਤੀਰਥ ਯਾਤਰੀਆਂ ਦੀ ਮੌਤ ਹੋ ਗਈ ਸੀ ਅਤੇ 15 ਹੋਰ ਜ਼ਖਮੀ ਹੋ ਗਏ। ਮਾਤਾ ਦੇ ਦਰਸ਼ਨਾਂ ਨੂੰ ਗਏ ਕੁਝ ਨੌਜਵਾਨਾਂ ਵਿਚਾਲੇ ਮਾਮੂਲੀ ਬਹਿਸਬਾਜ਼ੀ ਕਾਰਨ ਵੈਸ਼ਨੋ ਦੇਵੀ ਤੀਰਥ ਅਸਥਾਨ ’ਚ ਭੱਜ-ਦੌੜ ਦੀ ਸਥਿਤੀ ਬਣੀ, ਜਿਸ ਵਿਚ ਬਦਕਿਸਮਤੀ ਨਾਲ 12 ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਦਿੱਤੀ। 

ਇਹ ਵੀ ਪੜ੍ਹੋ : ਮਾਤਾ ਵੈਸ਼ਨੋ ਦੇਵੀ ’ਚ ਮਚੀ ਭੱਜ-ਦੌੜ; 12 ਦੀ ਮੌਤ, ਇਨ੍ਹਾਂ ਨੰਬਰਾਂ ’ਤੇ ਕਾਲ ਕਰ ਕੇ ਲਓ ਆਪਣਿਆਂ ਦੀ ਜਾਣਕਾਰੀ

PunjabKesari

ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਯਾਤਰਾ ਕੰਟਰੋਲ ਅਤੇ ਸੁਚਾਰੂ ਢੰਗ ਨਾਲ ਜਾਰੀ ਹੈ। ਬੋਰਡ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਮਿ੍ਰਤਕਾਂ ਦੀਆਂ ਲਾਸ਼ਾਂ ਕਾਨੂੰਨੀ ਕਾਰਵਾਈ ਪੂਰੀ ਕਰਨ ਲਈ ਸੀ. ਐੱਚ. ਸੀ. ਕਟੜਾ ਲਿਜਾਈਆਂ ਗਈਆਂ। ਜ਼ਖਮੀ ਤੀਰਥ ਯਾਤਰੀਆਂ ਨੂੰ ਮੈਡੀਕਲ ਇਕਾਈ ਭਵਨ ’ਚ ਮੁੱਢਲਾ ਇਲਾਜ ਪ੍ਰਦਾਨ ਕੀਤਾ ਗਿਆ ਅਤੇ ਬਾਅਦ ਵਿਚ ਵਿਸ਼ੇਸ਼ ਇਲਾਜ ਲਈ ਮਾਤਾ ਵੈਸ਼ਨੋ ਦੇਵੀ ਨਾਰਾਇਣ ਸੁਪਰਸਪੈਸ਼ਲਿਸਟ ਹਸਪਤਾਲ ’ਚ ਟਰਾਂਸਫਰ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ : ਮਾਤਾ ਵੈਸ਼ਨੋ ਦੇਵੀ ’ਚ ਵਾਪਰੀ ਭੱਜ-ਦੌੜ ਦੀ ਘਟਨਾ: ਮ੍ਰਿਤਕਾਂ ’ਚੋਂ 8 ਲੋਕਾਂ ਦੀ ਹੋਈ ਪਛਾਣ

PunjabKesari

ਬੋਰਡ ਨੇ ਦੱਸਿਆ ਕਿ 4 ਤੀਰਥ ਯਾਤਰੀਆਂ ਨੂੰ ਇਲਾਜ ਤੋਂ ਬਾਅਦ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਗਈ ਹੈ। ਸ਼ਰਾਈਨ ਬੋਰਡ ਮੁਤਾਬਕ ਹਾਦਸੇ ਦੇ ਤੁਰੰਤ ਬਾਅਦ ਬੋਰਡ ਅਧਿਕਾਰੀਆਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਵਲੋਂ ਬਚਾਅ ਅਤੇ ਨਿਕਾਸੀ ਮੁਹਿੰਮ ਸ਼ੁਰੂ ਕੀਤੀ ਗਈ। ਬੋਰਡ ਨੇ ਦੱਸਿਆ ਕਿ ਮਿ੍ਰਤਕਾਂ ਦੇ ਪਰਿਵਾਰਾਂ ਨੂੰ ਮਦਦ ਰਾਸ਼ੀ ਦੇ ਰੂਪ ਵਿਚ 10-10 ਲੱਖ ਰੁਪਏ ਅਤੇ ਜ਼ਖਮੀਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦਿੱਤੇ ਜਾਣ ਦੀ ਮਨਜ਼ੂਰੀ ਪ੍ਰਦਾਨ ਕੀਤੀ ਗਈ ਹੈ। ਇਸ ਤੋਂ ਇਲਾਵਾ ਜ਼ਖਮੀਆਂ ਦੇ ਇਲਾਜ ਦਾ ਪੂਰਾ ਖਰਚ ਬੋਰਡ ਵਲੋਂ ਕੀਤਾ ਜਾਵੇਗਾ। ਜੰਮੂ-ਕਸ਼ਮੀਰ ਸਰਕਾਰ ਨੇ ਇਸ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਪ੍ਰਦੇਸ਼ ਦੇ ਪ੍ਰਧਾਨ ਸਕੱਤਰ ਦੀ ਪ੍ਰਧਾਨਗੀ ਵਿਚ ਤਿੰਨ ਮੈਂਬਰੀ ਟੀਮ ਇਸ ਦੀ ਜਾਂਚ ਕਰੇਗੀ। ਬੋਰਡ ਨੇ ਇਸ ਹਾਦਸੇ ਵਿਚ ਮਿ੍ਰਤਕਾਂ ਅਤੇ ਜ਼ਖਮੀ ਤੀਰਥ ਯਾਤਰੀਆਂ ਦੇ ਨਾਂ ਜਾਰੀ ਕਰ ਦਿੱਤੇ ਹਨ।

ਇਹ ਵੀ ਪੜ੍ਹੋ : ਮਾਤਾ ਵੈਸ਼ਨੋ ਦੇਵੀ ’ਚ ਵਾਪਰੀ ਭੱਜ-ਦੌੜ ਦੀ ਘਟਨਾ ਬਾਰੇ ਜੰਮੂ-ਕਸ਼ਮੀਰ ਦੇ DGP ਦਾ ਬਿਆਨ ਆਇਆ ਸਾਹਮਣੇ


author

Tanu

Content Editor

Related News