ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖ਼ਬਰੀ, ਇਸ ਦਿਨ ਸ਼ੁਰੂ ਹੋ ਰਹੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ

Thursday, Feb 22, 2024 - 03:23 PM (IST)

ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖ਼ਬਰੀ, ਇਸ ਦਿਨ ਸ਼ੁਰੂ ਹੋ ਰਹੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ

ਦੇਹਰਾਦੂਨ (ਵਾਰਤਾ)- ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਅਧੀਨ ਹਿਮਾਲਿਆ ਉੱਚ ਪਰਬਤ ਲੜੀ 'ਤੇ ਸਥਿਤ ਸਿੱਖਾਂ ਦੇ ਪਵਿੱਤਰ ਤੀਰਥ ਸਥਾਨ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰੇ ਦੇ ਕਿਵਾੜ ਇਸ ਸਾਲ ਆਉਣ ਵਾਲੀ 25 ਮਈ ਨੂੰ ਖੁੱਲ੍ਹਣਗੇ  ਸਗੋਂ ਆਉਣ ਵਾਲੀ 10 ਅਕਤੂਬਰ ਨੂੰ ਬੰਦ ਹੋਣਗੇ। ਰਾਜ ਦੀ ਮੁੱਖ ਸਕੱਤਰ ਰਾਧਾ ਰਤੂੜੀ ਨੇ ਵੀਰਵਾਰ ਨੂੰ ਸਕੱਤਰੇਤ 'ਚ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੁਖੀ ਨਰੇਂਦਰਜੀਤ ਸਿੰਘ ਬਿੰਦਰਾ ਨੇ ਮੁਲਾਕਾਤ ਕੀਤੀ।

ਉਨ੍ਹਾਂ ਨੇ ਮੁੱਖ ਸਕੱਤਰ ਨੂੰ ਜਾਣਕਾਰੀ ਦਿੱਤੀ ਕਿ ਗੁਰਦੁਆਰਾ ਟਰੱਸਟ ਵਲੋਂ 25 ਮਈ ਨੂੰ ਤੀਰਥ ਸਥਾਨ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਦਾ ਸ਼ੁੱਭ ਆਰੰਭ ਅਤੇ 10 ਅਕਤੂਬਰ ਨੂੰ ਕਿਵਾੜ ਬੰਦ ਕੀਤੇ ਜਾਣ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਇਸ 'ਤੇ ਸਹਿਮਤੀ ਦਿੱਤੀ ਗਈ ਹੈ। ਸ਼੍ਰੀਮਤੀ ਰਤੂੜੀ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਇਸ ਦਿਸ਼ਾ 'ਚ ਪੂਰਾ ਸਹਿਯੋਗ ਕੀਤਾ ਜਾਵੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News