ਸੀਤਾਰਾਮ ਯੇਚੁਰੀ ਦੀ ਹਾਲਤ ਗੰਭੀਰ, ਏਮਜ਼ ''ਚ ਕਰਵਾਏ ਗਏ ਦਾਖ਼ਲ
Tuesday, Sep 10, 2024 - 04:11 PM (IST)

ਨਵੀਂ ਦਿੱਲੀ (ਭਾਸ਼ਾ)- ਮਾਰਕਸਵਾਦੀ ਕਮਿਊਨਿਸਟ ਪਾਰਟੀ (ਮਾਕਪਾ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਇੱਥੇ ਅਖਿਲ ਭਾਰਤੀ ਆਯੂਰਵਿਗਿਆਨ ਸੰਸਥਾ (ਏਮਜ਼) 'ਚ ਨਕਲੀ ਸਾਹ ਪ੍ਰਣਾਲੀ 'ਤੇ ਰੱਖਿਆ ਗਿਆ ਹੈ। ਉਨ੍ਹਾਂ ਦੀ ਪਾਰਟੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਬਿਆਨ 'ਚ ਕਿਹਾ ਗਿਆ ਕਿ 72 ਸਾਲਾ ਯੇਚੁਰੀ ਦਾ ਏਮਜ਼ ਦੇ ਆਈ.ਸੀ.ਯੂ. 'ਚ ਇਲਾਜ ਕੀਤਾ ਜਾ ਰਿਹਾ ਹੈ। ਪਾਰਟੀ ਨੇ ਕਿਹਾ ਕਿ ਡਾਕਟਰਾਂ ਦੀ ਇਕ ਟੀਮ ਯੇਚੁਰੀ ਦੀ ਸਿਹਤ 'ਤੇ ਬਾਰੀਕੀ ਨਾਲ ਨਜ਼ਰ ਰੱਖ ਰਹੀ ਹੈ ਅਤੇ ਯੇਚੁਰੀ ਦੀ ਹਾਲਤ ਇਸ ਸਮੇਂ ਗੰਭੀਰ ਹੈ। ਯੇਚੁਰੀ ਨੂੰ ਨਿਮੋਨੀਆ ਵਰਗੇ ਛਾਤੀ ਦੇ ਇੰਫੈਕਸ਼ਨ ਦੇ ਇਲਾਜ ਲਈ 19 ਅਗਸਤ ਨੂੰ ਏਮਜ਼ 'ਚ ਦਾਖ਼ਲ ਕਰਵਾਇਆ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8